ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਏ ਦਿਨ ਹੀ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਜਿੱਥੇ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਵਿੱਚ ਅਮਨ ਅਮਾਨ ਨੂੰ ਕਾਇਮ ਰੱਖਿਆ ਜਾ ਸਕੇ। ਕਿਉਂਕਿ ਕੁਝ ਲੋਕਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਜਾਂਦਾ ਹੈ। ਜਿਸ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਵੀ ਹੁੰਦਾ ਹੈ। ਹੁਣ ਇਥੇ ਇੱਕ ਅਜਿਹਾ ਕੰਮ ਹੋਇਆ ਹੈ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਉਸ ਸਮੇਂ ਹੋਰ ਵਾਧਾ ਹੋਇਆ ਦਰਜ ਕੀਤਾ ਗਿਆ ਜਦੋਂ ਇਕ ਔਰਤ ਨੂੰ ਕੁਝ ਲੋਕਾਂ ਵੱਲੋਂ ਆਪਣੀ ਲੁੱਟ ਦਾ ਸ਼ਿ-ਕਾ-ਰ ਬਣਾ ਲਿਆ ਗਿਆ। ਇਹ ਘਟਨਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਔਰਤ ਵੱਲੋਂ ਆਪਣੇ ਘਰ ਜਾਣ ਲਈ ਆਪਣੇ ਪੁੱਤਰ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਸ ਸਮੇ ਹੀ ਇੱਕ ਕਾਰ ਵਿੱਚ ਸਵਾਰ ਕੁਝ ਲੋਕਾਂ ਵੱਲੋਂ ਉਸ ਨੂੰ ਜ਼ਬਰਦਸਤੀ ਆਪਣੀ ਗੱਡੀ ਵਿਚ ਬਿਠਾ ਕੇ ਉਸ ਦੀਆਂ ਸੋਨੇ ਦੀਆਂ ਵੰਗਾਂ ਦੀ ਲੁੱਟ ਕਰ ਲਈ ਗਈ ਹੈ।
ਇਸ ਘਟਨਾ ਬਾਰੇ ਔਰਤ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਦੋਂ ਉਹ ਆਪਣੀ ਅੰਮ੍ਰਿਤਸਰ ਰਹਿੰਦੀ ਧੀ ਨੂੰ ਮਿਲਣ ਤੋਂ ਬਾਅਦ ਵਾਪਸ ਜਲੰਧਰ ਆਈ, ਤਾਂ ਉਸ ਵੱਲੋਂ ਆਪਣੇ ਘਰ ਸ਼ਾਸ਼ਤਰੀ ਨਗਰ ਜਾਣ ਲਈ ਆਪਣੇ ਪੁੱਤਰ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਜਦੋਂ ਸ਼ਸ਼ੀ ਬਾਲਾ ਦਾ ਪੁੱਤਰ ਕੁਝ ਸਮਾਂ ਲੇਟ ਹੋ ਗਿਆ ਤਾਂ ਉਹ ਬੱਸ ਸਟੈਂਡ ਇੱਕ ਰਿਕਸ਼ੇ ਵਾਲੇ ਨਾਲ ਗੱਲ ਕਰਨ ਲੱਗੀ ਤਾਂ ਇੱਕ ਕਾਰ ਉਹਨਾਂ ਦੇ ਕੋਲ ਆ ਕੇ ਰੁਕੀ ਅਤੇ ਔਰਤ ਕਹਿਣ ਲੱਗੀ ਕਿ ਤੁਹਾਡਾ ਪੁੱਤਰ ਅੱਗੇ ਤੁਹਾਡਾ ਇੰਤਜ਼ਾਰ ਕਰ ਰਿਹਾ ਹੈ, ਤੁਸੀਂ ਇੱਥੇ ਰਿਕਸ਼ਾ ਕਿਉਂ ਕਰ ਰਹੇ ਹੋ।
ਇਹ ਕਹਿ ਕੇ ਹੀ ਉਨ੍ਹਾਂ ਲੋਕਾਂ ਵੱਲੋਂ ਉਸ ਔਰਤ ਨੂੰ ਜ਼ਬਰਦਸਤੀ ਆਪਣੀ ਕਾਰ ਵਿਚ ਬਿਠਾ ਲਿਆ ਗਿਆ ਅਤੇ ਚਿਕ ਚਿਕ ਚੌਂਕ ਕੋਲ ਉਤਾਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਜਦੋਂ ਉਸ ਨੂੰ ਕਾਰ ਵਿੱਚ ਬਿਠਾਇਆ ਗਿਆ ਸੀ ਤਾਂ ਉਹ ਬੈਠਦੇ ਸਾਰ ਹੀ ਬੇਸੁੱਧ ਹੋ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਨਹੀਂ ਪਤਾ ਕਿ ਕਿਸ ਸਮੇਂ ਉਨ੍ਹਾਂ ਵੱਲੋਂ ਉਸਦੇ ਸੋਨੇ ਦੇ ਕੜੇ ਗਾਇਬ ਕਰ ਲਏ ਗਏ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨਾਲ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Previous Postਪੰਜਾਬ ਵਾਸੀਆਂ ਲਈ ਹੋਇਆ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ ਦੀ ਲਹਿਰ
Next Postਪੰਜਾਬ ਚ ਕਿਸਾਨਾਂ ਲਈ ਕੈਪਟਨ ਸਰਕਾਰ ਵਲੋਂ ਆਈ ਇਹ ਵੱਡੀ ਖੁਸ਼ਖਬਰੀ, ਜਲਦੀ ਕਰੋ ਇਹ ਕੰਮ