ਬਰਫ ਜਮਾ ਕੇ PGI ਦੇ ਡਾਕਟਰਾਂ ਨੇ 35 ਮਰੀਜਾਂ ਦੀ ਬਚਾਈ ਜਾਨ, ਵਿਸ਼ਵ ਪੱਧਰ ਤੇ ਮਿਲ ਰਿਹਾ ਸਨਮਾਨ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿਚ ਡਾਕਟਰਾਂ ਨੂੰ ਜਿਥੇ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ ਜਿਸ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਜੀਵਨਦਾਨ ਦਿੱਤਾ ਜਾਂਦਾ ਹੈ। ਉਥੇ ਹੀ ਕਈ ਅਜਿਹੇ ਮਾਮਲੇ ਵੀ ਹੁੰਦੇ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਡਾਕਟਰਾਂ ਵੱਲੋਂ ਕਾਫ਼ੀ ਜੱਦੋ-ਜਹਿਦ ਕਰਕੇ ਬਹੁਤ ਸਾਰੇ ਮਰੀਜ਼ਾਂ ਨੂੰ ਮੌਤ ਦੇ ਮੂੰਹ ਵਿੱਚੋਂ ਵਾਪਸ ਲਿਆਂਦਾ ਜਾਂਦਾ ਹੈ। ਉੱਥੇ ਹੀ ਡਾਕਟਰਾਂ ਵੱਲੋਂ ਮਰੀਜਾਂ ਦੀ ਕੀਤੀ ਜਾਂਦੀ ਸੇਵਾ ਦੇ ਸਦਕਾ ਬਹੁਤ ਸਾਰੇ ਮਰੀਜ਼ਾਂ ਨੂੰ ਨਵਾਂ ਜੀਵਨ ਮਿਲ ਜਾਂਦਾ ਹੈ ਜਿਸ ਨਾਲ ਉਹ ਆਪਣੇ ਪਰਿਵਾਰ ਵਿੱਚ ਫਿਰ ਤੋਂ ਖੁਸ਼ੀ-ਖੁਸ਼ੀ ਆਪਣਾ ਜੀਵਨ ਬਤੀਤ ਕਰ ਸਕਦੇ ਹਾਂ।

ਸਫ਼ਲ ਹੋਣ ਵਾਲੀਆਂ ਬਹੁਤ ਸਾਰੀਆਂ ਚੁਣੌਤੀਆਂ ਦਾ ਡਾਕਟਰਾਂ ਵੱਲੋਂ ਜਿੱਥੇ ਡੱਟ ਕੇ ਮੁਕਾਬਲਾ ਕੀਤਾ ਜਾਂਦਾ ਹੈ। ਉੱਥੇ ਹੀ ਅਮਰੀਕਾ ਦੀਆਂ ਬੀਮਾਰੀਆਂ ਨੂੰ ਖਤਮ ਕਰਨ ਵਾਸਤੇ ਵੱਖ-ਵੱਖ ਤਰੀਕੇ ਵੀ ਅਪਣਾਏ ਜਾਂਦੇ ਹਨ। ਹੁਣ ਇੱਥੇ ਬਰਫ ਜਮਾਂ ਕੇ ਪੀਜੀਆਈ ਦੇ ਡਾਕਟਰਾਂ ਵੱਲੋਂ 35 ਮਰੀਜ਼ਾਂ ਦੀ ਜਾਨ ਬਚਾਈ ਗਈ ਹੈ ਅਤੇ ਵਿਸ਼ਵ ਪੱਧਰ ਤੇ ਉਨ੍ਹਾਂ ਨੂੰ ਸਨਮਾਨ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੇ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਉੱਥੇ ਹੀ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਵੱਲੋਂ ਕੈਂਸਰ ਦੇ 35 ਮਰੀਜ਼ਾਂ ਦਾ ਇਲਾਜ ਬਰਫ ਦੇ ਨਾਲ ਕੀਤਾ ਗਿਆ ਹੈ। ਦੱਸ ਦਈਏ ਕਿ ਜਿੱਥੇ ਸਫਲਤਾ ਪੂਰਵਕ ਅਤੇ ਇਲਾਜ ਕ੍ਰਾਇਓਥੈਰੇਪੀ ਦੇ ਜ਼ਰੀਏ ਕੀਤਾ ਗਿਆ ਹੈ। ਉਥੇ ਹੀ ਕੈਂਸਰ ਤੋਂ ਪੀੜਤ ਮਰੀਜ਼ਾਂ ਦੇ ਕੈਂਸਰ ਨੂੰ ਠੀਕ ਕਰਨ ਵਾਸਤੇ ਉਨ੍ਹਾਂ ਦੀਆਂ ਕੈਸਰ ਕੋਸ਼ਿਕਾਵਾਂ ਨੂੰ ਬਰਫ਼ ਜਮਾ ਕੇ ਨਸ਼ਟ ਕੀਤਾ ਜਾ ਰਿਹਾ ਹੈ ਜਿਸ ਦੇ ਜ਼ਰੀਏ ਇਹ ਤਰੀਕਾ ਅਪਣਾ ਕੇ 35 ਮਰੀਜ਼ਾਂ ਨੂੰ ਠੀਕ ਕੀਤਾ ਗਿਆ ਹੈ।

ਇਸ ਥਰੈਪੀ ਦੇ ਨਾਲ ਜਿਥੇ ਕੈਸਰ ਟਿਸ਼ੂ ਨੂੰ ਮਾਰ ਦਿੱਤਾ ਜਾਂਦਾ ਹੈ ਅਤੇ ਕੈਸਰ ਸੈੱਲ ਨਸ਼ਟ ਕੀਤੇ ਜਾਂਦੇ ਹਨ। ਜਿਸ ਨਾਲ ਖੂਨ ਦੀ ਸਪਲਾਈ ਘੱਟ ਹੋ ਜਾਂਦੀ ਹੈ ਅਤੇ ਇਹ ਸਾਰੇ ਸੈੱਲ ਠੰਡ ਕਾਰਨ ਸੁੰਗੜ ਜਾਂਦੇ ਹਨ। ਕਿਉਂਕਿ ਬਹੁਤ ਸਾਰੇ ਲੋਕਾਂ ਵਲੋ ਗਰੀਬੀ ਦੇ ਚਲਦਿਆਂ ਹੋਇਆਂ ਜਿਥੇ ਇਲਾਜ਼ ਨਹੀਂ ਕਰਵਾਇਆ ਜਾ ਸਕਦਾ। ਉਥੇ ਹੀ ਇਹ ਮਰੀਜ਼ ਕੋਲਡ ਥਰੇਪੀ ਦੇ ਜ਼ਰੀਏ ਠੀਕ ਹੋ ਰਹੇ ਹਨ। ਜਿੱਥੇ ਬਿਨ੍ਹਾ ਸਰਜਰੀ ਤੋਂ ਪ੍ਰਭਾਵਿਤ ਸੈੱਲਾਂ ਨੂੰ ਖ਼ਤਮ ਕਰ ਦਿੱਤਾ ਜਾਂਦਾ ਹੈ।