ਬਾਦਲ ਪ੍ਰੀਵਾਰ ਨੇ ਪਰਸਨਲ ਫੋਟੋਆਂ ਸ਼ੇਅਰ ਕਰ ਕੇ ਦੱਸਿਆ ਕਿਵੇਂ ਮਨਾਈ ਦੀਵਾਲੀ – ਦੇਖੋ ਤਸਵੀਰਾਂ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਤਰ੍ਹਾਂ ਦੇ ਹਥਕੰਡੇ ਅਪਣਾਏ ਜਾ ਰਹੇ ਹਨ। ਪੰਜਾਬ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਅਨੁਸਾਰ ਲੋਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ। ਦੀਵਾਲੀ ਦੇ ਤਿਉਹਾਰ ਨੂੰ ਜਿੱਥੇ ਖੁਸ਼ੀ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ ਉਥੇ ਹੀ ਪੰਜਾਬ ਵਿੱਚ ਕੁਝ ਲੋਕਾਂ ਵੱਲੋਂ ਇਸ ਦੀਵਾਲੀ ਦੇ ਤਿਉਹਾਰ ਨੂੰ ਕਿਸਾਨਾਂ ਦੇ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ ਹੈ।

ਕਿਉਂਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਹਨ। ਉਥੇ ਹੀ ਇਸ ਕਿਸਾਨੀ ਸੰ-ਘ-ਰ-ਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਹੁਣ ਬਾਦਲ ਪਰਿਵਾਰ ਵੱਲੋਂ ਆਪਣੀਆਂ ਕੁਝ ਪਰਸਨਲ ਫੋਟੋਆਂ ਸ਼ੇਅਰ ਕਰਕੇ ਦੀਵਾਲੀ ਮਨਾਉਣ ਦਾ ਮਕਸਦ ਦੱਸਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਵਿੱਚ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੇ ਬੱਚਿਆਂ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਏ ਜਾਣ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਉਪਰ ਸਾਂਝੀਆਂ ਕੀਤੀਆਂ ਗਈਆਂ ਹਨ

ਅਤੇ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਵਾਰ ਦੀਵਾਲੀ ਦਾ ਤਿਉਹਾਰ ਮਨਾਉਣ ਵਾਲੇ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ। ਜਿੱਥੇ ਸਾਰੇ ਪਰਿਵਾਰ ਵੱਲੋਂ ਪੰਜਾਬ ਦੇ ਸਾਰੇ ਲੋਕਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਗਈ ਹੈ ਉਥੇ ਹੀ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਸਨਮਾਨ ਵਿਚ ਦੀਵੇ ਜਗਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਜਿਸ ਬਾਰੇ ਹਰਸਿਮਰਤ ਕੌਰ ਬਾਦਲ ਨੇ ਆਖਿਆ ਹੈ ਕਿ ਸਾਡੇ ਪੰਜਾਬ ਦੇ ਬਜ਼ੁਰਗ ਮਾਤਾਵਾਂ ਅਤੇ ਭੈਣਾਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਉੱਤੇ ਸੰਘਰਸ਼ ਵਿੱਚ ਡਟੇ ਹੋਏ ਹਨ,ਉਥੇ ਹੀ ਕਿਸਾਨੀ ਸੰਘਰਸ਼ ਦੇ ਦੌਰਾਨ ਬੇਸ਼ਕੀਮਤੀ 700 ਦੇ ਕਰੀਬ ਕਿਸਾਨ ਸ਼ਹੀਦ ਹੋਏ ਹਨ,ਜਿਨ੍ਹਾਂ ਕਿਸਾਨਾਂ ਨੂੰ ਯਾਦ ਕਰਦੇ ਹੋਏ , ਉਹਨਾਂ ਦੇ ਪੂਰੇ ਪਰਿਵਾਰ ਵੱਲੋਂ ਦੀਵੇ ਜਗਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਤੋਂ ਬਿਨਾਂ ਹਰ ਤਿਉਹਾਰ ਮਨਾਉਣਾ ਅਧੂਰਾ ਹੈ।