ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਚੱਲ ਰਿਹੈ ਤਿਉਹਾਰਾਂ ਦੇ ਸੀਜ਼ਨ ਵਿੱਚ ਬਹੁਤ ਸਾਰੇ ਦਿਨ-ਤਿਉਹਾਰ ਆ ਰਹੇ ਹਨ। ਜਿਨ੍ਹਾਂ ਨੂੰ ਲੋਕਾਂ ਵੱਲੋਂ ਖੁੱਸ਼ੀ-ਖੁੱਸ਼ੀ ਮਨਾਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਸਮਾਗਮ ਸਿੱਖ ਧਰਮ ਨਾਲ ਜੁੜੇ ਹੋਏ ਹਨ। ਜਿੱਥੇ ਗੁਰੂ ਸਾਹਿਬਾਨ ਦੇ ਗੁਰਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਥੇ ਹੀ ਸ਼ਹੀਦੀ ਦਿਹਾੜੇ ਉੱਪਰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ। ਪੰਜਾਬ ਵਿੱਚ ਹੋਣ ਵਾਲੇ ਇਹਨਾਂ ਸਮਾਗਮਾਂ ਵਿੱਚ ਜਿੱਥੇ ਆਮ ਲੋਕਾਂ ਵੱਲੋਂ ਗੁਰੂ ਘਰ ਜਾ ਕੇ ਨਤਮਸਤਕ ਹੋਇਆ ਜਾ ਰਿਹਾ ਹੈ। ਉੱਥੇ ਹੀ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਵੱਲੋਂ ਵੀ ਇਨ੍ਹਾਂ ਦਿਨਾਂ ਵਿਚ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ।
27 ਦਸੰਬਰ ਨੂੰ ਸਰਕਾਰ ਵੱਲੋਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਸਰਕਾਰੀ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਤਾਂ ਜੋ ਸਾਰੀ ਸੰਗਤ ਹੋਣ ਵਾਲੇ ਸ਼ਹੀਦੀ ਸਮਾਗਮਾਂ ਵਿੱਚ ਸ਼ਿਰਕਤ ਕਰ ਸਕੇ। ਹੁਣ ਬਾਦਲ ਪਰਿਵਾਰ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਇਆ ਗਿਆ ਹੈ। ਜਿੱਥੇ ਇਨ੍ਹੀਂ ਦਿਨੀਂ ਫਤਿਹਗੜ੍ਹ ਸਾਹਿਬ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆ ਸ਼ਹੀਦੀ ਸਮਾਗਮ ਚੱਲ ਰਹੇ ਹਨ।
ਉੱਥੇ ਹੀ ਦੂਰ-ਦੂਰ ਤੋਂ ਸਿੱਖ ਸੰਗਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਹੋਇਆ ਸ਼ਹੀਦ ਹੋਏ ਸਾਹਿਬਜ਼ਾਦਿਆਂ ਨੂੰ ਕੋਟ-ਕੋਟ ਪ੍ਰਣਾਮ ਕਰ ਰਹੀ ਹੈ। ਇਨ੍ਹਾਂ ਸ਼ਹੀਦੀ ਸਮਾਗਮਾਂ ਦੌਰਾਨ ਹੀ ਰਾਜਨੀਤਿਕ ਸਖ਼ਸ਼ੀਅਤਾਂ ਵੀ ਪਹੁੰਚ ਰਹੀਆਂ ਹਨ। ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਬਾਦਲ ਪਰਿਵਾਰ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਗਿਆ।
ਜਿੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ ਜਿੱਥੇ ਗੁਰੂ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਜੀ ਉਸ ਸਮੇਂ ਸ਼ਹੀਦ ਹੋ ਗਏ ਸਨ ਜਦੋਂ ਉਹ ਚਮਕੌਰ ਦੀ ਜੰਗ ਵਿੱਚ ਦੁਸ਼ਮਣਾਂ ਦਾ ਮੁਕਾਬਲਾ ਕਰ ਰਹੇ ਸਨ। ਇਸ ਤਰ੍ਹਾਂ ਹੀ ਦੋ ਛੋਟੇ ਸਾਹਿਬਜਾਦਿਆ ਨੂੰ ਨੀਂਹਾਂ ਵਿੱਚ ਚਿਣਵਾ ਕੇ ਸੂਬਾ ਸਰਹਿੰਦ ਦੇ ਵਜ਼ੀਰ ਖਾਨ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ ਸੀ। ਸਿੱਖ ਧਰਮ ਦੇ ਇਤਿਹਾਸ ਵਿੱਚ ਇਨ੍ਹਾਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
Previous Postਕੀ ਕੇਂਦਰ ਸਰਕਾਰ ਮੁੜ ਲੈ ਕੇ ਆਵੇਗੀ ਖੇਤੀ ਕਨੂੰਨ – ਖੇਤੀ ਮੰਤਰੀ ਨਰੇਂਦਰ ਤੋਮਰ ਨੇ ਦਿੱਤਾ ਇਹ ਵੱਡਾ ਬਿਆਨ
Next Postਇਹ ਲੋਕ ਰਹਿਣ ਘਰਾਂ ਚ ਹੀ ਜੇ ਦਿਸੇ ਮਾਰਕੀਟ ਚ ਲਗੇਗਾ ਏਨਾ ਜੁਰਮਾਨਾ ਏਥੇ ਹੋ ਗਿਆ ਐਲਾਨ