ਬਾਰਿਸ਼ ਦੇ ਮੌਸਮ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਕੂਲੀ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਮਾਨਸੂਨ ਦੇ ਕਾਰਨ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਮੀਂਹ ਪੈਂਦਾ ਪਿਆ ਹੈ। ਜਿਸ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਪਈ ਹੈ। ਉੱਥੇ ਹੀ ਇਸ ਬਦਲ ਰਹੇ ਮੌਸਮ ਦੇ ਕਾਰਨ ਕੁਦਰਤ ਵੀ ਕਰੋਪੀ ਵੀ ਵੇਖਣ ਨੂੰ ਮਿਲਦੀ ਪਈ ਹੈ। ਇਸੇ ਵਿਚਾਲੇ ਹੁਣ ਬਾਰਿਸ਼ ਤੇ ਮੌਸਮ ਨੂੰ ਵੇਖਦਿਆਂ ਹੋਇਆ ਸਿੱਖਿਆ ਵਿਭਾਗ ਦੇ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਸਕੂਲੀ ਵਿਦਿਆਰਥੀਆਂ ਦੇ ਲਈ ਇਹ ਐਲਾਨ ਸਰਕਾਰ ਨੇ ਕੀਤਾ ਹੈ l

ਦਰਅਸਲ ਰਾਜਸਥਾਨ ਦੇ ਸਿੱਖਿਆ ਵਿਭਾਗ ਵੱਲੋਂ ਸਕੂਲੀ ਬੱਚਿਆਂ ਲਈ ਬਰਸਾਤ ਦੇ ਮੌਸਮ ਦੌਰਾਨ ਹੁੰਮਸ ਤੇ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲੀ ਬੱਚਿਆਂ ਦੇ ਬੈਗਾਂ ਦਾ ਭਾਰ ਘਟਾਉਣ ਦਾ ਫੈਸਲਾ ਕੀਤਾ, ਜਿਸ ਕਾਰਨ ਹੁਣ ਬੱਚੇ ਤੇ ਉਨਾਂ ਦੇ ਮਾਪੇ ਕਾਫੀ ਖੁਸ਼ ਨਜ਼ਰ ਆ ਰਹੇ ਹਨ । ਮਿਲੀ ਜਾਣਕਾਰੀ ਮੁਤਾਬਿਕ ਹੁਣ ਰਾਜਸਥਾਨ ਸਰਕਾਰ ਦੇ ਵੱਲੋਂ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਚ ਉਸੇ ਵਿਸ਼ੇ ਦੀਆਂ ਕਿਤਾਬਾਂ ਮੰਗਵਾਈਆਂ ਜਾਣਗੀਆਂ, ਜੋ ਉਸ ਦਿਨ ਪੜ੍ਹਾਈਆਂ ਜਾਣਗੀਆਂ। ਇਸ ਸਬੰਧੀ ਹੁਕਮ ਵੀ ਕਰ ਦਿੱਤੇ ਗਏ ਹਨ l ਹੁੰਮਸ ਵਾਲੇ ਮੌਸਮ ਦੌਰਾਨ ਸਕੂਲਾਂ ਵਿੱਚ ਖੇਡਾਂ ਅਤੇ ਸਿਖਲਾਈ ‘ਤੇ ਵੀ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਲੋੜੀਂਦੇ ਪਾਣੀ ਅਤੇ ਮੁੱਢਲੀ ਸਹਾਇਤਾ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਜਿਸ ਕਾਰਨ ਮਾਪੇ ਅਤੇ ਬੱਚੇ ਥੋੜੀ ਰਾਹਤ ਮਹਿਸੂਸ ਕਰਦੇ ਪਏ ਹਨ। ਦੂਜੇ ਪਾਸੇ ਮੌਸਮ ਵਿਭਾਗ ਦੇ ਵੱਲੋਂ ਇਸ ਸਮੇਂ ਸਮੇਂ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਤਾਂ ਜੋ ਮੌਸਮ ਸਬੰਧੀ ਲੋਕਾਂ ਨੂੰ ਅਪਡੇਟ ਕੀਤਾ ਜਾ ਸਕੇ l ਉਧਰ ਰਾਜਸਥਾਨ ਦੀ ਜੇਕਰ ਗੱਲ ਕੀਤੀ ਜਾਵੇ ਤਾਂ, ਰਾਜਸਥਾਨ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ ਰੁਕ ਕੇ ਮੀਂਹ ਪੈਂਦਾ ਪਿਆ ਹੈ ਜਿਸ ਕਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਪਈ ਹੈ, ਉੱਥੇ ਹੀ ਹੁਣ ਰਾਜਸਥਾਨ ਦੀ ਸਰਕਾਰ ਦੇ ਵੱਲੋਂ ਬੱਚਿਆਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਦੇ ਹੋਏ ਸਕੂਲਾਂ ਦੇ ਲਈ ਇਹ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ।