ਬਿਕਰਮ ਮਜੀਠੀਆ ਬਾਰੇ ਹਾਈਕੋਰਟ ਚੋਂ ਆਈ ਵੱਡੀ ਤਾਜਾ ਖਬਰ, ਨਹੀਂ ਮਿਲੀ ਰਾਹਤ

ਆਈ ਤਾਜ਼ਾ ਵੱਡੀ ਖਬਰ 

ਇਨ੍ਹੀਂ ਦਿਨੀਂ ਪੰਜਾਬ ਦੀਆਂ ਬਹੁਤ ਸਾਰੀਆਂ ਸਿਆਸਤ ਨਾਲ ਸਬੰਧਤ ਹਸਤੀਆਂ ਜਿੱਥੇ ਵੱਖ ਵੱਖ ਵਿਵਾਦਾਂ ਦੇ ਚਲਦਿਆਂ ਹੋਇਆਂ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਮੰਤਰੀ ਵੱਖ-ਵੱਖ ਮਾਮਲਿਆਂ ਦੇ ਤਹਿਤ ਜੇਲ ਵਿੱਚ ਬੰਦ ਹਨ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਜਮਾਨਤ ਵਾਸਤੇ ਅਰਜੀ ਦਾਇਰ ਕੀਤੀ ਗਈ ਹੈ ਪਰ ਕਈਆਂ ਨੂੰ ਅਜੇ ਤਕ ਰਾਹਤ ਨਹੀਂ ਮਿਲ ਸਕੀ। ਹੁਣ ਬਿਕਰਮ ਮਜੀਠੀਆ ਬਾਰੇ ਹਾਈਕੋਰਟ ਚੋਂ ਆਈ ਵੱਡੀ ਤਾਜਾ ਖਬਰ, ਨਹੀਂ ਮਿਲੀ ਰਾਹਤ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਮੰਤਰੀ ਬਿਕਰਮ ਮਜੀਠੀਆ ਜਿੱਥੇ ਡ੍ਰਗਸ ਮਾਮਲੇ ਦੇ ਤਹਿਤ ਪਿਛਲੇ ਕਈ ਮਹੀਨਿਆਂ ਤੋਂ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਹਨ। ਉਥੇ ਹੀ ਉਨ੍ਹਾਂ ਵੱਲੋਂ ਜ਼ਮਾਨਤ ਵਾਸਤੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਦੇ ਮਾਮਲੇ ਨੂੰ ਲੈ ਕੇ ਜਿੱਥੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਜਮਾਨਤ ਦੀ ਅਰਜ਼ੀ ਤੇ ਸੁਣਵਾਈ ਕੀਤੀ ਗਈ ਹੈ। ਉਥੇ ਹੀ ਡਰਗੱਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸ਼ੁੱਕਰਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਇਸ ਮਾਮਲੇ ਦੇ ਤਹਿਤ ਜਮਾਨਤ ਨਹੀ ਮਿਲੀ ਹੈ।

ਜਿੱਥੇ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਉੱਥੇ ਹੀ ਹੁਣ ਇਸ ਮਾਮਲੇ ਦੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਡਰੱਗਜ਼ ਮਾਮਲੇ ਦੇ ਤਹਿਤ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਪਹਿਲਾਂ ਹਾਈਕੋਰਟ ਦੇ 2 ਡਬਲ ਬੈਂਚ ਵੱਲੋਂ ਸੁਣਵਾਈ ਕਰਨ ਤੋਂ ਨਾ ਕੀਤੀ ਗਈ ਸੀ ਉਥੇ ਹੀ ਹੁਣ ਡਰੱਗਜ਼ ਮਾਮਲੇ ‘ਚ ਦੋਸ਼ੀ ਬਿਕਰਮ ਮਜੀਠੀਆ ਨੇ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।

ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਮੋਹਾਲੀ ਦੀ ਜ਼ਿਲਾ ਅਦਾਲਤ ਵਿੱਚ ਡਰੱਗਜ਼ ਮਾਮਲੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿੱਥੇ ਬਿਕਰਮ ਸਿੰਘ ਮਜੀਠੀਆ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਤਮ ਸਮਰਪਣ ਕਰ ਦਿੱਤਾ ਗਿਆ ਸੀ। ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਵੀ ਰਾਹਤ ਨਹੀਂ ਮਿਲ ਸਕੀ ਹੈ।