ਬਿਕਰਮ ਸਿੰਘ ਮਜੀਠੀਆ ਜਿਸ ਜੇਲ ਚ ਬੰਦ ਨੇ ਉਸ ਉਪਰ ਆਪ ਮੰਤਰੀ ਨੇ ਮਾਰਿਆ ਗੁਪਤ ਛਾਪਾ – ਫਿਰ ਹੋਇਆ ਅਜਿਹਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਇਸ ਸਮੇਂ ਪੂਰੇ ਐਕਸ਼ਨ ਮੂਡ ਵਿਚ ਨਜ਼ਰ ਆ ਰਹੀ ਹੈ ਜਿਸ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾਂਦੇ ਕੰਮਾ ਦਾ ਪਤਾ ਇਕ ਮਹੀਨੇ ਦੇ ਅੰਦਰ ਲੱਗ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਮੰਤਰੀ ਮੰਡਲ ਦਾ ਗਠਨ ਹੋ ਜਾਣ ਤੋਂ ਬਾਅਦ ਸਾਰੇ ਮੰਤਰੀਆਂ ਵੱਲੋਂ ਆਪਣੇ ਵਿਭਾਗ ਦਾ ਕੰਮ ਸੰਭਾਲ ਲਿਆ ਗਿਆ ਹੈ ਅਤੇ ਕੰਮ ਕਰਨੇ ਸ਼ੁਰੂ ਕੀਤੇ ਗਏ ਹਨ।

ਹੁਣ ਬਿਕਰਮ ਸਿੰਘ ਮਜੀਠੀਆ ਜਿਸ ਜੇਲ ਵਿੱਚ ਬੰਦ ਹਨ ਉਸ ਉਪਰ ਮੰਤਰੀ ਵੱਲੋਂ ਆਪ ਛਾਪਾ ਮਾਰਿਆ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਜਿਥੇ ਡਰੱਗ ਮਾਮਲੇ ਵਿੱਚ ਇਸ ਸਮੇਂ ਪਟਿਆਲਾ ਦੀ ਜੇਲ ਵਿੱਚ ਬੰਦ ਹਨ। ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਮੰਤਰੀ ਹਰਜੋਤ ਬੈਂਸ ਵੱਲੋਂ ਅੱਜ ਅਚਾਨਕ ਹੀ ਪਟਿਆਲਾ ਦੀ ਜੇਲ੍ਹ ਦਾ ਦੌਰਾ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਅਚਨਚੇਤ ਪਟਿਆਲਾ ਦੇ ਇਸ ਜੇਲ ਵਿੱਚ ਛਾਪਾ ਮਾਰਿਆ ਗਿਆ। ਉਥੇ ਹੀ ਜੇਲ੍ਹ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਗੱਲ ਕਰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੀਆਂ ਜੇਲਾਂ ਵਿੱਚ ਆਉਣ ਵਾਲੇ 3 ਮਹੀਨਿਆਂ ਦੇ ਅੰਦਰ ਵੱਡੇ ਬਦਲਾਅ ਕੀਤੇ ਜਾਣਗੇ, ਜਿੱਥੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਈ ਜਾਵੇਗੀ, ਜਿਸ ਨਾਲ ਜੇਲ੍ਹਾਂ ਤੋਂ ਸ਼ਿਕਾਇਤਾਂ ਸਬੰਧੀ ਆਉਣ ਵਾਲੇ ਫ਼ੋਨ ਹੁਣ ਖਤਮ ਹੋ ਜਾਣਗੇ।

ਉਨ੍ਹਾਂ ਵੱਲੋਂ ਅੱਜ ਪਟਿਆਲਾ ਦੀ ਉਸ ਜੇਲ੍ਹ ਦਾ ਦੌਰਾ ਕੀਤਾ ਗਿਆ ਹੈ ਜਿਥੇ ਇਸ ਸਮੇਂ ਬਿਕਰਮ ਸਿੰਘ ਮਜੀਠੀਆ ਬੰਦ ਹਨ। ਉਨ੍ਹਾਂ ਵੱਲੋਂ ਜੇਲ੍ਹ ਦੇ ਦੌਰੇ ਦੌਰਾਨ ਜਿੱਥੇ ਜੇਲ੍ਹ ਅਧਿਕਾਰੀਆਂ ਨੂੰ ਜੇਲ ਦੀ ਸੁਰੱਖਿਆ ਨੂੰ ਹਰ ਪੱਖੋਂ ਮਜ਼ਬੂਤ ਰੱਖਣ ਵਾਸਤੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਕਾਨੂੰਨ ਦੀਆਂ ਹਦਾਇਤਾਂ ਦੇ ਅਨੁਸਾਰ ਸਾਰੇ ਕੈਦੀਆਂ ਨਾਲ ਇਕੋ ਜਿਹਾ ਵਿਵਹਾਰ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।