ਬਿਜਲੀ ਦੀਆਂ ਤਾਰਾਂ ਦੇ ਲਪੇਟੇ ਚ ਆਉਣ ਕਾਰਨ ਵਾਪਰਿਆ ਦਰਦਨਾਕ ਹਾਦਸਾ, ਟਰੱਕ ਡਰਾਈਵਰ ਜਿਉਂਦਾ ਸੜਿਆ

ਆਈ ਤਾਜ਼ਾ ਵੱਡੀ ਖਬਰ

ਕੁਝ ਲੋਕਾਂ ਦੀ ਅਣਗਿਹਲੀ ਦੇ ਚਲਦਿਆਂ ਹੋਇਆਂ ਜਿਥੇ ਭਿਆਨਕ ਸੜਕ ਹਾਦਸੇ ਵਾਪਰਦੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਇਨ੍ਹਾਂ ਸੜਕ ਹਾਦਸਿਆਂ ਵਿਚ ਕਈ ਲੋਕਾਂ ਦੀ ਮੌਤ ਹੋਣ ਕਾਰਨ ਉਨ੍ਹਾਂ ਪਰਿਵਾਰਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿਥੇ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਆਪਣੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅਹਿਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਕੁਝ ਹਾਦਸੇ ਦੂਜੇ ਵਿਭਾਗਾਂ ਦੀ ਗਲਤੀ ਦੇ ਚਲਦਿਆਂ ਹੋਇਆਂ ਵੀ ਵਾਪਰ ਰਹੇ ਹਨ। ਹੁਣ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਟਰੱਕ ਡਰਾਈਵਰ ਜ਼ਿੰਦਾ ਸੜ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਹੁਣ ਸੋਨੀਪਤ ਦੇ ਬਹਿਲਗੜ੍ਹ ਵਿਚ ਇਕ ਟਰੱਕ ਚਾਲਕ ਕਰੰਟ ਲੱਗਣ ਕਾਰਨ ਜਿਊਦਾ ਸਾੜ ਕੇ ਮਰ ਗਿਆ ਹੈ। ਜਿੱਥੇ ਟਰੱਕ ਨੀਵੀਆਂ ਬਿਜਲੀ ਦੀਆਂ ਤਾਰਾਂ ਨਾਲ ਖਹਿ ਗਿਆ ਜਿਸ ਕਾਰਨ ਟਰੱਕ ਵਿੱਚ ਬਿਜਲੀ ਦਾ ਕਰੰਟ ਆਉਣ ਕਾਰਨ ਉਸਦੇ ਟਾਇਰਾਂ ਨੂੰ ਅੱਗ ਲੱਗ ਗਈ। ਜਿਸ ਸਮੇਂ ਟਰੱਕ ਡਰਾਈਵਰ ਵੱਲੋਂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਉਸ ਵਿੱਚੋਂ ਉਤਰਨ ਦੀ ਕੋਸ਼ਿਸ਼ ਕਰਨ ਲੱਗਾ ਤਾਂ ਉਹ ਵੀ ਕਰੰਟ ਦੀ ਚਪੇਟ ਵਿਚ ਆ ਗਿਆ ਜਿਸ ਦੀ ਘਟਨਾ ਸਥਾਨ ਤੇ ਮੌਤ ਹੋ ਗਈ।

ਮ੍ਰਿਤਕ 41 ਸਾਲਾਂ ਸੁਖਦੇਵ ਸਿੰਘ ਪੰਜਾਬ ਦੇ ਅੰਮ੍ਰਿਤਸਰ ਬੇਰਕਾ ਦਾ ਰਹਿਣ ਵਾਲਾ ਸੀ। ਜਿਸ ਦੇ ਭਰਾ ਬਲਵਿੰਦਰ ਸਿੰਘ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਸਦਾ ਛੋਟਾ ਭਰਾ ਸੁਖਦੇਵ ਸਿੰਘ ਟਰੱਕ ਡਰਾਈਵਰ ਸੀ। ਜੋ ਪੰਜ ਵਜੇ ਸਵੇਰ ਨੂੰ ਟਰੱਕ ਲੈ ਕੇ ਬਹਿਲਗੜ੍ਹ ਲਈ ਰਵਾਨਾ ਹੋਇਆ ਸੀ।

ਜਦੋਂ ਉਹ ਬਹਿਲਗੜ੍ਹ ਇੰਡਸਟਰੀਅਲ ਏਰੀਆ ਦੇ ਕਰੀਬ ਸ਼ਾਮੀ 7 ਵਜੇ ਪਹੁੰਚਿਆ ਸੀ ਉੱਥੇ ਹੀ ਜਿੱਥੇ ਸੜਕ ਦੇ ਉੱਪਰ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਕਾਫੀ ਨੀਵੀਆਂ ਲਟਕ ਰਹੀਆਂ ਸਨ। ਜਿਸ ਕਾਰਨ ਟਰੱਕ ਦੀ ਛੱਤ ਉਸ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ ਸੀ। ਇਸ ਦਾ ਜਿੰਮੇਵਾਰ ਜਿਥੇ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਠਹਿਰਾਇਆ ਜਾ ਰਿਹਾ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।