ਬੀਬਾ ਹਰਸਿਮਰਤ ਬਾਦਲ ਵਲੋਂ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ। ਉਥੇ ਹੀ ਲੋਕਾਂ ਵੱਲੋਂ ਕੁਝ ਰਾਹਤ ਦੀ ਸਾਹ ਲਈ ਗਈ ਹੈ। ਸਰਕਾਰ ਵੱਲੋਂ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਜਿਨ੍ਹਾਂ ਵਿੱਚ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਛੋਟ ਦਿੱਤੀ ਜਾ ਰਹੀ ਹੈ। ਉਥੇ ਹੀ ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆ ਤਿਆਰ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਦੂਸਰੀ ਪਾਰਟੀਆਂ ਦੇ ਵਿਧਾਇਕਾਂ ਅਤੇ ਵਰਕਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ।

ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਉਪਰ ਤੰਜ ਕੱਸੇ ਜਾ ਰਹੇ ਹਨ। ਹੁਣ ਬੀਬਾ ਹਰਸਿਮਰਤ ਬਾਦਲ ਵੱਲੋਂ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਅੱਜ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਵਿੱਚ ਸਾਰੇ ਕਾਂਗਰਸ ਵਿਧਾਇਕ ਸਾਮਲ ਹੋਏ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਵੱਲੋਂ ਨਵਜੋਤ ਸਿੰਘ ਸਿੱਧੂ ਪ੍ਰਧਾਨ ਦੀ ਤਾਜਪੋਸ਼ੀ

ਉਪਰ ਤੰਜ ਕੱਸਦੇ ਹੋਏ ਆਖਿਆ ਗਿਆ ਹੈ ਕਿ ਅੱਜ ਜਿੰਨੇ ਵੀ ਕਾਂਗਰਸ ਦੇ ਐਮ ਪੀ ਉਹ ਪਾਰਲੀਮੈਂਟ ਵਿੱਚ ਸ਼ਾਮਲ ਹੋਣ ਦੀ ਬਜਾਏ ਸਾਰੇ ਸਿੱਧੂ ਦੀ ਤਾਜਪੋਸ਼ੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੂਰੀ ਪਾਰਟੀ ਸੰਸਦ ਵਿੱਚ ਸ਼ਾਮਲ ਹੋਣ ਦੀ ਬਜਾਏ ਉਸ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਉਨ੍ਹਾਂ ਨੂੰ ਸੰਸਦ ਤੱਕ ਪਹੁੰਚਾਇਆ ਹੈ ਅੱਜ ਉਨ੍ਹਾਂ ਪ੍ਰਤੀ ਆਪਣਾ ਫਰਜ਼ ਨਿਭਾਉਣ ਦੀ ਬਜਾਏ

ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਦੇ ਜਸ਼ਨ ਦਾ ਹਿੱਸਾ ਬਣਨਾ ਬੇਹਤਰ ਸਮਝਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਦਿੱਲੀ ਦੇ ਬਾਰਡਰ ਉੱਪਰ ਬੈਠੇ ਹੋਏ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਹੈ। ਜਿਹੜੇ ਆਪਣੇ ਘਰ-ਬਾਰ ਛੱਡ ਕੇ ਪਿਛਲੇ ਅੱਠ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਲਈ ਕਿਸਾਨਾਂ ਨਾਲੋਂ ਅਹਿਮ ਸਿੱਧੂ ਦੀ ਤਾਜਪੋਸ਼ੀ ਹੈ।