ਬੁਰੀ ਤਰਾਂ ਹਾਰਨ ਤੋਂ ਬਾਅਦ ਆਖਰ ਰਾਹੁਲ ਗਾਂਧੀ ਨੇ ਕਹੀ ਇਹ ਗਲ੍ਹ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਅੱਜ ਦੇਸ਼ ਦੇ ਪੰਜ ਸੂਬਿਆਂ ਵਿਚ ਹੋਈਆਂ ਚੋਣਾਂ ਦੇ ਨਤੀਜੇ ਘੋਸ਼ਤ ਕੀਤੇ ਗਏ ਹਨ। ਉੱਥੇ ਹੀ ਪੰਜਾਬ ਦੀ ਰਾਜਨੀਤੀ ਵਿਚ ਇਕ ਬਹੁਤ ਵੱਡਾ ਬਦਲਾਅ ਵੀ ਦੇਖਣ ਨੂੰ ਮਿਲਿਆ ਹੈ। ਪੰਜਾਬ ਵਿੱਚ ਜਿੱਥੇ ਤਿੰਨ ਮੁੱਖ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਮੁਕਾਬਲਾ ਵੇਖਿਆ ਜਾ ਰਿਹਾ ਸੀ। ਇਸ ਮੁਕਾਬਲੇ ਵਿਚ ਜਿਥੇ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਮਾਤ ਦਿੰਦੇ ਹੋਏ ਆਮ ਆਦਮੀ ਪਾਰਟੀ ਜਿੱਤ ਹਾਸਲ ਕਰ ਲਈ ਹੈ। ਉਥੇ ਹੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕਾਂ ਵੱਲੋਂ ਆਪਣੀ ਆਪਣੀ ਪ੍ਰਤੀਕ੍ਰਿਆ ਵੀ ਦਿੱਤੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਨੂੰ ਜਿੱਤ ਹਾਸਲ ਹੋਣ ਤੇ ਮੁਬਾਰਕਬਾਦ ਵੀ ਦਿੱਤੀ ਜਾ ਰਹੀ ਹੈ।

ਜਿੱਥੇ ਸਾਰਿਆ ਵੱਲੋਂ ਸੋਸ਼ਲ ਮੀਡੀਆ ਉਪਰ ਟਵੀਟ ਵੀ ਕੀਤਾ ਗਿਆ ਹੈ। ਹੁਣ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਇਹ ਗੱਲ ਆਖੀ ਗਈ ਹੈ ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਉਥੇ ਹੀ ਲੋਕਾਂ ਵੱਲੋਂ ਵੀ ਇਸ ਬਦਲਾਅ ਦੀ ਲਹਿਰ ਨੂੰ ਵਿਖਾ ਦਿੱਤਾ ਗਿਆ ਹੈ। ਇਸ ਬਾਰੇ ਇਨ੍ਹਾਂ ਚੋਣਾਂ ਵਿੱਚ ਜਿੱਥੇ ਪੰਜਾਬ ਦੇ ਵੱਡੇ ਸਿਆਸਤਦਾਨ ਚੋਣ ਮੈਦਾਨ ਵਿੱਚ ਨਿੱਤਰੇ ਸਨ, ਉਥੇ ਹੀ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਪੰਜਾਬ ਵਿੱਚ ਹਾਰ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਵੀ ਟਵੀਟ ਕੀਤਾ ਗਿਆ ਹੈ। ਕਿਉਂਕਿ ਅੱਜ ਉਨ੍ਹਾਂ ਨੂੰ ਪੰਜ ਸੂਬਿਆਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਜਿੱਤ ਹਾਸਲ ਕਰਨ ਵਾਲਿਆਂ ਨੂੰ ਮੁਬਾਰਕਬਾਦ ਵੀ ਦਿੱਤੀ ਗਈ ਹੈ ਅਤੇ ਜੋ ਲੋਕਾਂ ਦਾ ਫੈਸਲਾ ਹੈ ਉਸ ਨੂੰ ਸਵੀਕਾਰਿਆ ਗਿਆ ਹੈ।

ਉਨ੍ਹਾਂ ਆਖਿਆ ਹੈ ਕਿ ਅਸੀਂ ਆਪਣੀ ਇਸ ਹਾਰ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਦੇ ਰਹਾਂਗੇ। ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਦਾਅਵੇਦਾਰ ਭਗਵੰਤ ਮਾਨ ਸਿੰਘ ਇਕ ਵੱਡੀ ਜਿੱਤ ਹਾਸਲ ਕਰ ਗਏ ਹਨ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਰ ਗਏ ਹਨ। ਉਥੇ ਹੀ ਰਾਹੁਲ ਗਾਂਧੀ ਵੱਲੋਂ ਆਪਣੇ ਕਾਂਗਰਸ ਦੇ ਸਾਰੇ ਵਰਕਰਾਂ ਅਤੇ ਉਮੀਦਵਾਰਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਇਨ੍ਹਾਂ ਚੋਣਾਂ ਵਿਚ ਦਿਨ-ਰਾਤ ਮਿਹਨਤ ਕੀਤੀ।