ਬੇਂਗਲੁਰੂ : ਵੱਖ ਵੱਖ ਸਕੂਲਾਂ ਦੇ 31 ਵਿਦਿਆਰਥੀ ਆ ਗਏ ਕਰੋਨਾ ਪਾਜ਼ੇਟਿਵ, ਮਚਿਆ ਹੜਕੰਪ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦਾ ਕਹਿਰ ਦੇਸ਼ ਅੰਦਰ ਜਿੱਥੇ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਕਰੋਨਾ ਦੇ ਚਲਦੇ ਹੋਏ ਜਿੱਥੇ ਪਹਿਲਾਂ ਵੀ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਅਤੇ ਸਾਰੇ ਲੋਕਾਂ ਦਾ ਟੀਕਾਕਰਣ ਕਰਵਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਬਹੁਤ ਮੁਸ਼ਕਲ ਨਾਲ ਜਿਥੇ ਕਰੋਨਾ ਨੂੰ ਠੱਲ੍ਹ ਪਾਈ ਗਈ ਸੀ ਅਤੇ ਮੁੜ ਤੋਂ ਲਾਗੂ ਕੀਤੇ ਗਏ ਆਦੇਸ਼ਾਂ ਨੂੰ ਹਟਾ ਦਿੱਤਾ ਗਿਆ ਸੀ। ਜਿੱਥੇ ਲੋਕਾਂ ਨੂੰ ਫਿਰ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਸਨ।

ਉਥੇ ਵੀ ਕੋਰੋਨਾ ਦੇ ਨਵੇਂ ਰੂਪ ਫਿਰ ਤੋਂ ਕਈ ਜਗਾ ਕੇ ਸਾਹਮਣੇ ਆ ਰਹੇ ਹਨ। ਭਾਰਤ ਦੇ ਵਿਚ ਵੀ ਕਈ ਸੂਬਿਆਂ ਵਿੱਚ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ । ਹੁਣ ਬੈਂਗਲੁਰੂ ਦੇ ਵੱਖ ਵੱਖ ਸਕੂਲਾਂ ਵਿੱਚ 31 ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹੜਕੰਪ ਮਚ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕਰਨਾਟਕ ਦੇ ਵਿੱਚ ਜਿੱਥੇ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਚੁੱਕਾ ਹੈ ਉਥੇ ਹੀ ਰਾਜਧਾਨੀ ਬੰਗਲੌਰ ਦੇ ਵਿੱਚ ਪਿਛਲੇ 24 ਘੰਟਿਆਂ ਦੇ ਦੌਰਾਨ 31 ਬੱਚੇ ਦੋ ਸਕੂਲਾਂ ਦੇ ਵਿੱਚ ਕਰੋਨਾ ਦੀ ਚਪੇਟ ਵਿੱਚ ਆਏ ਪਾਏ ਗਏ ਹਨ।

ਇਸ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਵਿੱਚ ਬੱਚਿਆਂ ਦਾ ਟੀਕਾਕਰਨ ਕਰਨ ਵਾਸਤੇ ਪਹੁੰਚ ਕੀਤੀ ਗਈ ਸੀ। ਉਸ ਸਮੇਂ ਹੀ ਉੱਥੇ ਕੁਝ ਬੱਚਿਆਂ ਵਿੱਚ ਕਰੋਨਾ ਦੇ ਲੱਛਣ ਦਿਖਾਈ ਦਿੱਤੇ ਅਤੇ ਉਹ ਬੱਚੇ ਬੀਮਾਰ ਹੋਣ ਦੇ ਚੱਲਦਿਆਂ ਹੋਇਆਂ ਜਿੱਥੇ ਸਕੂਲ ਆਏ ਹੋਏ ਸਨ।

ਉੱਥੇ ਹੀ ਉਨ੍ਹਾਂ ਸਾਰੇ ਬੱਚਿਆਂ ਦੇ ਕਰੋਨਾ ਟੈਸਟ ਕੀਤੇ ਗਏ ਅਤੇ ਪੰਜਵੀਂ ਅਤੇ ਛੇਵੀਂ ਕਲਾਸ ਦੇ ਉਨ੍ਹਾਂ ਵਿਦਿਆਰਥੀਆਂ ਦਾ ਕਰੋਨਾ ਟੈਸਟ ਕੀਤਾ ਗਿਆ ਤਾਂ ਕਿ ਬੱਚੇ ਦੋ ਸਕੂਲਾਂ ਦੇ ਵਿੱਚ ਕਰੋਨਾ ਦੀ ਚਪੇਟ ਵਿੱਚ ਆਏ ਪਾਏ ਗਏ ਹਨ ਉਥੇ ਹੀ ਹੁਣ ਉਨ੍ਹਾਂ ਸਕੂਲਾਂ ਦੇ ਵਿੱਚ ਆਉਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਥਰਮਲ ਸਕ੍ਰੀਨਿੰਗ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਬੱਚਿਆਂ ਨੂੰ ਵੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।