ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਫੈਲੀ ਹੋਈ ਇਸ ਮਹਾਮਾਰੀ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਲੈ ਲਈ ਹੈ। ਅਜਿਹੀਆਂ ਸਖਸ਼ੀਅਤਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੇਸ਼ ਅੰਦਰ ਜਿਥੇ ਸਰਕਾਰ ਵੱਲੋਂ ਕਰੋਨਾ ਟੀਕਾਕਰਣ ਆਰੰਭ ਕੀਤਾ ਗਿਆ ਹੈ ਉਸ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਇਸ ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ,ਜਿੱਥੇ ਮੁੰਬਈ ਵਿਚ ਫ਼ਿਲਮੀ ਅਦਾਕਾਰ, ਸੰਗੀਤ ਖੇਤਰ ਦੀ ਦੁਨੀਆਂ ਦੇ ਲੋਕ ਅਤੇ ਖੇਡ ਜਗਤ ਦੇ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਕਰੋਨਾ ਉਪਰ ਜਿੱਤ ਪ੍ਰਾਪਤ ਕੀਤੀ ਗਈ ਹੈ ਉਥੇ ਹੀ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਦੀ ਜੰਗ ਹਾਰ ਚੁਕੇ ਹਨ।
ਹੁਣ ਬੋਲੀਵੁਡ ਚ ਛਾਈ ਸੋਗ ਦੀ ਲਹਿਰ, ਹੁਣ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਆਈ ਹੈ ਸਾਹਮਣੇ। ਦੇਸ਼ ਅੰਦਰ ਜਿੱਥੇ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ । ਉੱਥੇ ਹੀ ਮਹਾਂਰਾਸ਼ਟਰ ਦੇ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਜਿਥੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਹੁਣ ਇਕ ਹੋਰ ਦੁੱਖ ਭਰੀ ਖਬਰ ਸਾਹਮਣੇ ਆਈ ਹੈ ਜਿੱਥੇ ਫਿਲਮੀ ਅਦਾਕਾਰਾ ਤਾਪਸੀ ਪੰਨੂ ਦੀ ਅਪਕਮਿੰਗ ਫਿਲਮ ‘ਰਸ਼ਮੀ ਰਾਕੇਟ’ ਦੇ ਐਡੀਟਰ ਅਜੈ ਸ਼ਰਮਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸ਼੍ਰੀਆ ਪਿਲਗੰਵਕਰ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਅਜੈ ਸ਼ਰਮਾ ਨੂੰ ਸ਼ਰਧਾਂਜਲੀ ਕਰਕੇ ਲਿਖਿਆ, ‘ਅਸੀਂ ਅਜੈ ਸ਼ਰਮਾ ਨੂੰ ਖੋਹ ਬੈਠੇ ਹਾਂ। ਉਨ੍ਹਾਂ ਦੀ ਮੌਤ ਦੀ ਖ਼ਬਰ ਆਉਣ ਤੋਂ ਬਾਅਦ ਬਾਲੀਵੁੱਡ ’ਚ ਸੋਗ ਦੀ ਲਹਿਰ ਦੌੜ ਰਹੀ ਹੈ। ਦੱਸਿਆ ਗਿਆ ਹੈ ਕਿ ਉਹ ਕਰੋਨਾ ਦੀ ਚਪੇਟ ਵਿਚ ਆ ਗਏ ਸਨ ,ਜਿਸ ਕਾਰਣ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ।
ਉਨ੍ਹਾਂ ਦੀ ਮੌਤ ਮੰਗਲਵਾਰ 4 ਮਈ ਨੂੰ ਹੋਈ ਸੀ। ਇਸ ਖਬਰ ਦੀ ਜਾਣਕਾਰੀ ਫ਼ਿਲਮ ਇੰਡਸਟਰੀ ਵਿਚ ਫੈਲਦੇ ਹੀ ਬਹੁਤ ਸਾਰੇ ਅਦਾਕਾਰਾ ਅਤੇ ਹੋਰ ਸਖਸ਼ੀਅਤਾਂ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਸੋਸ਼ਲ ਮੀਡੀਆ ’ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਫਿਲਮ ਜਗਤ ਵਿੱਚੋਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਭੇਟ ਚੜ੍ਹ ਚੁੱਕੀਆਂ ਹਨ।
Previous Postਪੰਜਾਬੀਆਂ ਲਈ ਆਈ ਵੱਡੀ ਖਬਰ ਹੋ ਗਿਆ ਇਹ ਐਲਾਨ – ਲੋਕਾਂ ਚ ਖੁਸ਼ੀ ਦੀ ਲਹਿਰ
Next Postਪੰਜਾਬ : ਦੁਕਾਨਦਾਰਾਂ ਲਈ ਹੁਣ ਇਥੇ ਹੋ ਗਿਆ ਇਹ ਹੁਕਮ ਜਾਰੀ – ਆਈ ਤਾਜਾ ਵੱਡੀ ਖਬਰ