ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਫਿਲਮ ਜਗਤ, ਸੰਗੀਤ ਜਗਤ ,ਖੇਡ-ਜਗਤ, ਰਾਜਨੀਤਿਕ ਜਗਤ ,ਧਾਰਮਿਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਦੇ ਜਾਣ ਨਾਲ ਵੱਖ-ਵੱਖ ਖੇਤਰਾਂ ਨੂੰ ਹੋਇਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਬਹੁਤ ਸਾਰੇ ਲੋਕ ਬਿਮਾਰੀਆਂ ਦੇ ਸ਼ਿਕਾਰ ਹੋਏ ਤੇ ਬਹੁਤ ਸਾਰੇ ਸੜਕ ਹਾਦਸਿਆਂ ਦੇ, ਉਥੇ ਹੀ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੀ ਬੀਮਾਰੀ ਨੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿਨ੍ਹਾਂ ਵਿਚੋਂ ਕੁਝ ਤਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਕੁੱਝ ਇਸ ਕਰੋਨਾ ਨਾਲ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ।
ਦੁਨੀਆਂ ਵਿਚ ਸਾਰੇ ਦੇਸ਼ਾਂ ਤੇ ਕਰੋਨਾ ਦਾ ਜਾਰੀ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਿ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਹੁਣ ਬੌਲੀਵੁੱਡ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ ਤੇ ਚੋਟੀ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦੀ ਫ਼ਿਲਮ ਜਗਤ ਦੀ ਮਸ਼ਹੂਰ ਸੰਗੀਤਕਾਰ ਜੋੜੀ ਨਦੀਮ- ਸ਼ਰਵਣ ਹਰ ਪਾਸੇ ਚਰਚਾ ਵਿਚ ਰਹਿਣ ਵਾਲੀ ਹਸਤੀ ਹੈ। ਉੱਥੇ ਹੀ ਸ਼ਰਵਣ ਕੁਮਾਰ ਰਾਠੌਰ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਵੱਲੋਂ ਦਿੱਤੀ ਗਈ ਹੈ ਜੋ ਸੰਗੀਤਕਾਰ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਸ਼ਰਵਣ ਕੂਮਾਰ ਨੂੰ ਕਰੋਨਾ ਸੰਕ੍ਰਮਿਤ ਹੋਣ ਤੇ ਗੰਭੀਰ ਹਾਲਤ ਵਿਚ ਐੱਸ ਐੱਲ ਰਾਹੇਜਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
ਜਿੱਥੇ ਉਹ ਜ਼ੇਰੇ ਇਲਾਜ਼ ਸਨ ਅਤੇ ਵੀਰਵਾਰ ਰਾਤ ਨੂੰ ਸਵਾ ਦਸ ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਾਲ ਦੇ ਸਨ। ਕੁਝ ਆਪਸੀ ਮਤਭੇਦਾਂ ਦੇ ਕਾਰਨ ਨਦੀਨ ਅਤੇ ਸ਼ਰਵਣ ਦੀ ਜੋੜੀ ਟੁੱਟ ਗਈ ਸੀ। ਇਨ੍ਹਾਂ ਦੋਹਾਂ ਦੀ ਜੋੜੀ ਵੱਲੋਂ 1990 ਵਿੱਚ ਆਈ ਫ਼ਿਲਮ ਆਸ਼ਕੀ ਦੇ ਸੰਗੀਤ ਨਾਲ ਬਹੁਤ ਹੀ ਜ਼ਿਆਦਾ ਨਾਮ ਕਮਾਇਆ ਗਿਆ। ਇਸ ਜੋੜੀ ਨੂੰ ਤਿੰਨ ਸਾਲ ਫਿਲਮ ਫੇਅਰ ਅਵਾਰਡ ਨਾਲ ਨਵਾਜ਼ਿਆ ਗਿਆ। ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Previous Postਅਮਰੀਕਾ ਤੋਂ ਆਈ ਮਾੜੀ ਖਬਰ ਪੰਜਾਬੀ ਮੁੰਡੇ ਨੂੰ ਇਸ ਕਾਰਨ ਮਿਲੀ ਦਰਦਨਾਕ ਮੌਤ ਪੰਜਾਬ ਤਕ ਛਾਇਆ ਸੋਗ
Next Postਬੱਚਿਆਂ ਦੀ ਪੜ੍ਹਾਈ ਨੂੰ ਦੇਖ ਕੇ ਪੰਜਾਬ ਚ 1 ਮਈ ਤੱਕ ਲਈ ਹੋਇਆ ਇਹ ਐਲਾਨ