ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਫਿਲਮ ਜਗਤ, ਸੰਗੀਤ ਜਗਤ ,ਖੇਡ-ਜਗਤ, ਰਾਜਨੀਤਿਕ ਜਗਤ ,ਧਾਰਮਿਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਦੇ ਜਾਣ ਨਾਲ ਵੱਖ-ਵੱਖ ਖੇਤਰਾਂ ਨੂੰ ਹੋਇਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਬਹੁਤ ਸਾਰੇ ਲੋਕ ਬਿਮਾਰੀਆਂ ਦੇ ਸ਼ਿਕਾਰ ਹੋਏ ਤੇ ਬਹੁਤ ਸਾਰੇ ਸੜਕ ਹਾਦਸਿਆਂ ਦੇ, ਉਥੇ ਹੀ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੀ ਬੀਮਾਰੀ ਨੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿਨ੍ਹਾਂ ਵਿਚੋਂ ਕੁਝ ਤਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਕੁੱਝ ਇਸ ਕਰੋਨਾ ਨਾਲ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ।
ਦੁਨੀਆਂ ਵਿਚ ਸਾਰੇ ਦੇਸ਼ਾਂ ਤੇ ਕਰੋਨਾ ਦਾ ਜਾਰੀ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਿ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।
ਹੁਣ ਬੌਲੀਵੁੱਡ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ ਤੇ ਚੋਟੀ ਦੀ ਮਸ਼ਹੂਰ ਹਸਤੀ ਦੀ ਭਰ ਜਵਾਨੀ ਵਿੱਚ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੰਬਈ ਵਿਚ ਜਿੱਥੇ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ ਉੱਥੇ ਹੀ ਫਿਲਮੀ ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਵੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਉਹ ਪਿਛਲੇ ਦਿਨੀਂ ਕਰੋਨਾ ਦੀ ਚਪੇਟ ਵਿਚ ਆ ਗਏ ਸਨ।
ਉਨ੍ਹਾਂ ਵਲੋ ਸ਼ਨੀਵਾਰ ਨੂੰ ਫੇਸਬੁੱਕ ਤੇ ਆਪਣੀ ਇਸ ਹਾਲਤ ਬਾਰੇ ਇਕ ਪੋਸਟ ਸਾਂਝੀ ਕੀਤੀ ਗਈ ਸੀ ਉਨ੍ਹਾਂ ਨੇ ਬਿਹਤਰ ਇਲਾਜ ਲਈ ਸਹਾਇਤਾ ਦੀ ਮੰਗ ਕੀਤੀ ਸੀ। ਤੇ ਆਖਰ ਉਹ ਕਰੋਨਾ ਦੇ ਹੱਥੋਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ। ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਨਾਲ ਲੜ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਿਰਦੇਸ਼ਕ ਅਤੇ ਗੁਰੂ ਅਰਵਿੰਦ ਗੋੜ ਵੱਲੋਂ ਇਕ ਸੋਸ਼ਲ ਮੀਡੀਆ ਉਪਰ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਗਈ ਹੈ।
Previous Postਪੰਜਾਬੀ ਫਿਲਮਾਂ ਦਾ ਇਹ ਮਸ਼ਹੂਰ ਅਦਾਕਾਰ ਚੂਰਨ ਦੀਆਂ ਗੋਲੀਆਂ ਵੇਚ ਕੇ ਕਰ ਰਿਹਾ ਘਰ ਦਾ ਗੁਜਾਰਾ
Next Postਸਾਵਧਾਨ ਪੰਜਾਬ ਚ ਇਥੇ ਹੋਇਆ ਐਲਾਨ ਇਸ ਦਿਨ ਖੁਲਣ ਗੀਆਂ ਖੱਬੇ ਪਾਸੇ ਦੀਆਂ ਅਤੇ ਇਸ ਦਿਨ ਸਾਜੇ ਪਾਸੇ ਦੀਆਂ ਦੁਕਾਨਾਂ