ਬ੍ਰਿਟੇਨ ਦੇ PM ਬੋਰਿਸ ਜਾਨਸਨ ਨੇ ਕੀਤਾ ਅਜਿਹਾ ਵੱਖਰਾ ਕੰਮ, ਸਾਰੀ ਦੁਨੀਆ ਤੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਯੂਕਰੇਨ ਅਤੇ ਰੂਸ ਦੇ ਯੁੱਧ ਨੂੰ ਕਾਫੀ ਸਮਾਂ ਬੀਤ ਚੁੱਕਾ ਹੈ ਪਰ ਅਜੇ ਵੀ ਰੂਸ ਵਜੋਂ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ। ਇਸ ਯੁੱਧ ਦੇ ਦੌਰਾਨ ਯੂਕਰੇਨ ਦਾ ਜਿੱਥੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਉਥੇ ਯੂਕਰੇਨ ਦੇ ਲੋਕਾਂ ਵੱਲੋਂ ਆਪਣੇ ਦੇਸ਼ ਨੂੰ ਛੱਡ ਕੇ ਦੂਜੇ ਸੁਰੱਖਿਅਤ ਦੇਸ਼ਾਂ ਵਿੱਚ ਪਨਾਹ ਲਈ ਗਈ ਹੈ। ਰੂਸ ਦੇ ਇਸ ਹਮਲਾਵਰ ਰੁਖ ਨੂੰ ਦੇਖਦੇ ਹੋਏ ਜਿਥੇ ਅਮਰੀਕਾ, ਕੈਨੇਡਾ,ਤੇ ਬ੍ਰਿਟੇਨ, ਫਰਾਂਸ ਤੋਂ ਇਲਾਵਾ ਹੋਰ ਬਹੁਤ ਸਾਰੇ ਯੂਰਪੀ ਦੇਸ਼ਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਦੇਸ਼ਾਂ ਵੱਲੋਂ ਜਿੱਥੇ ਰੂਸ ਉਪਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਇਸ ਨਾਲ ਵੀ ਉਸ ਦੀ ਆਰਥਿਕ ਸਥਿਤੀ ਕਮਜੋਰ ਹੋਈ ਹੈ।

ਬ੍ਰਿਟੇਨ ਦੇ ਪ੍ਰਧਾਨਮੰਤਰੀ ਬੋਰਿਸ ਜੌਨਸਨ ਵੱਲੋਂ ਹੁਣ ਇਹ ਵੱਖਰਾ ਕੰਮ ਕੀਤਾ ਗਿਆ ਹੈ ਜਿਸ ਕਾਰਨ ਸਾਰੀ ਦੁਨੀਆਂ ਤੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਯੂਕਰੇਨ ਦੀ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਉਥੇ ਹੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਯੂਕਰੇਨ ਦਾ ਦੌਰਾ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਯੂਕਰੇਨ ਦੇ ਵਿੱਚ ਪਹੁੰਚ ਕੇ ਰਾਜਧਾਨੀ ਕੀਵ ਦੇ ਵਿੱਚ ਫੌਜੀਆਂ ਨਾਲ ਹਮਲੇ ਵਾਲੀ ਸਥਿਤੀ ਦਾ ਦੌਰਾ ਕੀਤਾ ਗਿਆ ਹੈ। ਉਥੇ ਹੀ ਸੋਸ਼ਲ ਮੀਡੀਆ ਉਪਰ ਉਨ੍ਹਾਂ ਦੀਆਂ ਬਹੁਤ ਸਾਰੀਆਂ ਵੀਡੀਓ ਵੀ ਜਾਰੀ ਹੋਈਆਂ ਹਨ ਜਿਥੇ ਸੈਨਿਕਾਂ ਦੇ ਨਾਲ ਕੀਵ ਦੀਆਂ ਗਲੀਆਂ ਵਿੱਚ ਘੁੰਮਦੇ ਹੋਏ ਦਿਖਾਈ ਦਿੱਤੇ ਹਨ।

ਜਿੱਥੇ ਉਨ੍ਹਾਂ ਵੱਲੋਂ ਕੀਵ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ ਉਥੇ ਹੀ ਸ਼ਹਿਰ ਵਿਚ ਹੋਈ ਤਬਾਹੀ ਨੂੰ ਦੇਖਿਆ ਗਿਆ ਹੈ ਜਿਸ ਨੂੰ ਰੂਸ ਵੱਲੋਂ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਯੂਕਰੇਨ ਦੇ ਲੋਕਾਂ ਨੂੰ ਸ਼ੇਰ ਅਤੇ ਰਾਸ਼ਟਰਪਤੀ ਨੂੰ ਗਰਜ਼ ਆਖਿਆ ਗਿਆ ਹੈ। ਜਿਨ੍ਹਾਂ ਵੱਲੋਂ ਅੱਗੇ ਵਧ ਕੇ ਲੋਕਾਂ ਦੀ ਰਹਿਨੁਮਾਈ ਕੀਤੀ ਗਈ ਹੈ। ਅਤੇ ਰੂਸੀ ਫੌਜਾਂ ਨੂੰ ਕੀਵ ਤੋਂ ਬਾਹਰ ਭੇਜ ਦਿੱਤਾ ਹੈ।

ਉੱਥੇ ਬ੍ਰਿਟੇਨ ਵੱਲੋਂ ਯੂਕਰੇਨ ਪ੍ਰਤੀ ਆਪਣੀ ਇਕਜੁਟਤਾ ਨੂੰ ਦਰਸਾਇਆ ਗਿਆ ਹੈ ਅਤੇ ਯੂਕਰੇਨ ਨੂੰ ਸਹਾਇਤਾ ਦੇਣ ਵਾਸਤੇ ਮਦਦ ਪਹੁੰਚਦੀ ਕੀਤੀ ਗਈ ਹੈ ਉਨ੍ਹਾਂ ਵੱਲੋਂ ਯੁੱਧ ਦੌਰਾਨ ਯੂਕ੍ਰੇਨ ਦੀ ਮਦਦ ਕਰਨ ਵਾਸਤੇ 120 ਬਖਤਰਬੰਦ ਵਾਹਨ ਅਤੇ ਨਵੀਂ ਐਂਟੀ ਸ਼ਿਪ ਪ੍ਰਣਾਲੀਆਂ ਸੌਂਪੀਆਂ ਗਈਆਂ ਹਨ। ਜਿੱਥੇ ਉਹ ਯੂਕ੍ਰੇਨ ਦੀ ਮਦਦ ਕਰਨ ਲਈ ਪਹੁੰਚੇ ਹੋਏ ਹਨ ਉਥੇ ਹੀ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਲੋਕਾਂ ਵੱਲੋਂ ਉਨ੍ਹਾਂ ਦੀ ਪ੍ਰਸੰਸਾ ਕੀਤੀ ਗਈ ਹੈ।