ਬ੍ਰਿਟੇਨ ਦੇ PM ਬੋਰਿਸ ਜੌਨਸਨ ਨੇ ਯੂਕਰੇਨ ਲਈ ਲਿਆ ਵੱਡਾ ਫੈਸਲਾ, ਅਗਲੇ ਹਫਤੇ ਤੋਂ ਕਰੇਗਾ ਇਹ ਕੰਮ- ਲਿਆ ਵੱਡਾ ਸਟੈਂਡ

ਆਈ ਤਾਜ਼ਾ ਵੱਡੀ ਖਬਰ 

ਫਰਵਰੀ ਮਹੀਨੇ ਤੋਂ ਜਿੱਥੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਯੁੱਧ ਸ਼ੁਰੂ ਹੋਇਆ ਹੈ ਜਿਸ ਦਾ ਅਸਰ ਪੂਰੇ ਵਿਸ਼ਵ ਉਪਰ ਵੇਖਿਆ ਜਾ ਰਿਹਾ ਹੈ। ਇਸ ਯੁੱਧ ਉੱਪਰ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਉੱਥੇ ਹੀ ਅਮਰੀਕਾ ਕੈਨੇਡਾ ਇੰਗਲੈਂਡ ਅਤੇ ਫਰਾਂਸ ਵੱਲੋਂ ਲਗਾਤਾਰ ਰੂਸ ਉਪਰ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਉਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ ਸਾਰੇ ਦੇਸ਼ਾਂ ਵੱਲੋਂ ਜਿਥੇ ਰੂਸ ਨੂੰ ਇਸ ਯੁਧ ਨੂੰ ਰੋਕਣ ਵਾਸਤੇ ਵੀ ਅਪੀਲ ਕੀਤੀ ਜਾ ਚੁੱਕੀ ਹੈ ਪਰ ਰੂਸ ਵੱਲੋਂ ਵੀ ਚੁੱਕੇ ਜਾ ਰਹੇ ਕਦਮਾਂ ਨੂੰ ਦੇਖਦੇ ਹੋਏ ਉਨ੍ਹਾਂ ਦੇਸ਼ਾਂ ਦੇ ਖਿਲਾਫ਼ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਰੂਸ ਵੱਲੋਂ ਯੂਕਰੇਨ ਵਿੱਚ ਕੀਤੇ ਜਾ ਰਹੇ ਹਵਾਈ ਹਮਲਿਆਂ ਦੇ ਵਿਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਹੁਣ ਬ੍ਰਿਟੇਨ ਦੇ ਪ੍ਰਧਾਨਮੰਤਰੀ ਬੋਰਿਸ ਜੌਨਸਨ ਵੱਲੋਂ ਯੂਕਰੇਨ ਲਈ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਥੇ ਅਗਲੇ ਹਫਤੇ ਤੋਂ ਇਹ ਕੰਮ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹੀਂ ਦਿਨੀਂ ਜਿੱਥੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਭਾਰਤ ਦੀ ਯਾਤਰਾ ਤੇ ਆਏ ਹੋਏ ਹਨ। ਬੀਤੇ ਕੱਲ ਉਨ੍ਹਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਹੈ।

ਇਸ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਵੱਲੋਂ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਆਪਣਾ ਦੂਤਘਰ ਮੁੜ ਤੋਂ ਖੋਲ੍ਹੇ ਜਾਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਫਰਵਰੀ ਦੇ ਵਿੱਚ ਰੂਸ ਅਤੇ ਯੂਕਰੇਨ ਦਾ ਯੁੱਧ ਸ਼ੁਰੂ ਹੋ ਗਿਆ ਸੀ ਤਾਂ ਉਸ ਸਮੇਂ ਉਨ੍ਹਾਂ ਵੱਲੋਂ ਯੂਕਰੇਨ ਦੀ ਰਾਜਧਾਨੀ ਵਿੱਚ ਆਪਣੇ ਦੂਤਘਰ ਨੂੰ ਅਸਥਾਈ ਰੂਪ ਨਾਲ ਬੰਦ ਕਰ ਦਿੱਤਾ ਗਿਆ ਸੀ।

ਜਿਸ ਨੂੰ ਹੁਣ ਅਗਲੇ ਹਫਤੇ ਤੋਂ ਰਾਜਧਾਨੀ ਕੀਵ ਵਿਚ ਮੁੜ ਤੋਂ ਖੋਲ ਦਿੱਤਾ ਜਾਵੇਗਾ। ਉਥੇ ਹੀ ਉਨ੍ਹਾਂ ਦੱਸਿਆ ਕਿ ਯੂਕਰੇਨ ਦੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਾਸਤੇ ਬ੍ਰਿਟੇਨ ਦੇ ਕਰਮਚਾਰੀਆਂ ਦਾ ਇੱਕ ਦਲ ਉਥੇ ਮੌਜੂਦ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਦੇ ਵਿਚ ਆਪਣਾ ਦੂਤਾਵਾਸ ਖੋਲਣ ਦਾ ਫੈਸਲਾ ਉਹਨਾਂ ਵੱਲੋਂ ਯੂਕਰੇਨ ਦੇ ਰਾਸ਼ਟਰਪਤੀ ਦੀ ਲਗਨ ਅਤੇ ਸਫਲਤਾ ਨੂੰ ਦੇਖਦੇ ਹੋਏ ਲਿਆ ਗਿਆ ਹੈ।