ਬੰਦਿਆਂ ਦੀ ਲਿਮਟ ਤੋਂ ਬਾਅਦ ਹੁਣ ਸਿਰਫ ਏਨੇ ਘੰਟਿਆਂ ਚ ਵਿਆਹ ਦਾ ਸਮਾਗਮ ਕਰਨਾ ਹੋਵੇਗਾ ਪੂਰਾ ਇਥੇ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਾਰੇ ਸੂਬਿਆਂ ਦੀਆਂ ਸਰਕਾਰਾਂ ਚਿੰਤਾ ਵਿਚ ਨਜ਼ਰ ਆ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਜਿਥੇ ਵਧ ਰਹੇ ਕੇਸਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਵੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਕਰੋਨਾ ਟੈਸਟ ਅਤੇ ਟੀਕਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਉਥੇ ਹੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਸਖ਼ਤ ਹਦਾਇਤਾਂ ਜਾਰੀ ਅਧਿਕਾਰ ਦਿੱਤੇ ਗਏ ਹਨ।

ਬੰਦਿਆਂ ਦੀ ਲਿਮਟ ਤੋਂ ਬਾਅਦ ਹੁਣ ਇੱਥੇ ਸਿਰਫ ਇੰਨੇ ਕੁ ਘੰਟਿਆਂ ਵਿੱਚ ਹੀ ਵਿਆਹ ਦਾ ਸਮਾਗਮ ਪੂਰਾ ਕਰਨਾ ਹੋਵੇਗਾ, ਜਿਸ ਬਾਰੇ ਇੱਥੇ ਵੱਡਾ ਐਲਾਨ ਹੋ ਗਿਆ ਹੈ। ਕਰੋਨਾ ਦੀ ਭਿਆਨਕ ਸਥਿਤੀ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਸੂਬੇ ਵਿਚ ਕਈ ਸਖਤ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਹੁਣ ਹਰਿਆਣੇ ਵਿੱਚ ਵਿਆਹ ਦੇ ਪ੍ਰੋਗਰਾਮ ਨੂੰ ਸਿਰਫ ਚਾਰ ਘੰਟਿਆਂ ਵਿਚ ਨਿਬੇੜਨਾ ਪਵੇਗਾ। ਉਥੇ ਹੀ ਸ਼ਾਮ 6 ਵਜੇ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਪਵੇਗੀ। ਇਸ ਬਾਰੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਕਰੋਨਾ ਨੂੰ ਰੋਕਣ ਦੇ ਦੋ ਤਰੀਕੇ ਹਨ। ਇਕ ਤਾਲਾਬੰਦੀ ਜਿਸ ਨੂੰ ਅਸੀਂ ਲਾਗੂ ਨਹੀਂ ਕਰਨਾ ਚਾਹੁੰਦੇ, ਅਤੇ ਦੂਜਾ ਕਰੋਨਾ ਦਿਸ਼ਾ-ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।

ਅਨਿਲ ਵਿਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਪੂਰਾ ਪੂਰਾ ਸਹਿਯੋਗ ਦੇਣ ਅਤੇ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ। ਇਸ ਲਈ ਪ੍ਰਸ਼ਾਸ਼ਨ ਵੱਲੋਂ ਸਖਤੀ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜੇ ਨੂੰ ਘਟਾਇਆ ਜਾ ਸਕੇ ,ਅਤੇ ਕਰੋਨਾ ਨੂੰ ਨੱਥ ਪਾਈ ਜਾ ਸਕੇ। ਹਰਿਆਣਾ ਸਰਕਾਰ ਵੱਲੋਂ ਵੀਰਵਾਰ ਨੂੰ ਇੱਕ ਆਦੇਸ਼ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਸਾਰੇ ਹਰਿਆਣੇ ਵਿੱਚ ਸ਼ਾਮ 6 ਵਜੇ ਸਾਰੀਆਂ ਦੁਕਾਨਾਂ ਨੂੰ ਬੰਦ ਕੀਤਾ ਜਾਵੇਗਾ।

ਸਾਰੇ ਗ਼ੈਰ-ਜ਼ਰੂਰੀ ਪ੍ਰੋਗਰਾਮਾਂ ਤੇ ਵੀ ਪਾਬੰਦੀ ਲਗਾਈ ਗਈ ਹੈ। ਕਿਸੇ ਵੀ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਐਸਡੀਐਮ ਤੋਂ ਆਗਿਆ ਲੈਣੀ ਲਾਜ਼ਮੀ ਕੀਤੀ ਗਈ ਹੈ। ਹਾਲ ਵਿੱਚ 50 ਵਿਅਕਤੀ ਤੇ ਖੁੱਲ੍ਹੇ ਸਥਾਨਾਂ ਤੇ 200 ਵਿਅਕਤੀ ਸ਼ਾਮਲ ਹੋ ਸਕਦੇ ਹਨ। ਰਾਤ ਦੇ ਕਰਫਿਊ ਦੌਰਾਨ ਕੋਈ ਵੀ ਪ੍ਰੋਗਰਾਮ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।