ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਸੂਬੇ ਵਿਚ ਸਰਕਾਰ ਵੱਲੋਂ ਕਈ ਸਖਤ ਹਦਾਇਤਾਂ ਨਾਲ 15 ਮਈ ਤੱਕ ਲਈ ਤਾਲਾਬੰਦੀ ਕੀਤੀ ਗਈ ਹੈ। ਜਿਸ ਵਿੱਚ ਜ਼ਰੂਰਤ ਦੀਆਂ ਦੁਕਾਨਾਂ ਨੂੰ ਖੁੱਲੇ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਗ਼ੈਰ-ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਲਾਗੂ ਕੀਤੇ ਗਏ ਹਨ। ਸੂਬੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਹੀ ਬੰਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਕਰਵਾਈ ਜਾ ਰਹੀ ਹੈ। ਅਕਤੂਬਰ ਵਿਚ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਜਾਣਾ ਸ਼ੁਰੂ ਕੀਤਾ ਗਿਆ ਸੀ
ਪਰ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਪੰਜਵੀਂ ,ਅੱਠਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਵੀ ਬਿਨਾਂ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿਚ ਕਰ ਦਿੱਤਾ ਗਿਆ ਹੈ। ਬੱਚਿਆਂ ਦੀ ਪੜ੍ਹਾਈ ਖ਼ਰਾਬ ਹੁੰਦੀ ਦੇਖ ਕੇ ਹੁਣ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਇਸ ਸਮੇਂ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
ਉਥੇ ਹੀ ਸੂਬੇ ਅੰਦਰ ਕੀਤੀ ਗਈ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਬੱਚਿਆਂ ਦੀਆਂ ਕਲਾਸਾਂ ਇਕ ਵਾਰ ਫਿਰ ਤੋਂ ਡੀ ਡੀ ਪੰਜਾਬੀ ਦੇ ਜ਼ਰੀਏ ਲਗਾਏ ਜਾਣ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਡੀ ਡੀ ਪੰਜਾਬੀ ਦੇ ਉਪਰਾਲੇ ਨਾਲ ਬੱਚਿਆਂ ਦੀ ਪਹਿਲੀ ਕਲਾਸ ਤੋਂ 12ਵੀਂ ਕਲਾਸ ਤੱਕ ਦੇ ਬੱਚਿਆਂ ਦੀ ਪੜ੍ਹਾਈ ਡੀ ਡੀ ਪੰਜਾਬੀ ਉਪਰ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ।
ਉਨ੍ਹਾਂ ਦੱਸਿਆ ਕਿ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਡੀਡੀ ਪੰਜਾਬੀ ਉਪਰ ਕਲਾਸਾਂ ਸਵੇਰੇ 9 ਵਜੇ ਤੋਂ 10:40 ਤੱਕ ਲੱਗਣਗੀਆਂ। ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸਵੇਰੇ 10:40 ਤੋਂ ਬਾਅਦ ਦੁਪਿਹਰ 4 ਵਜੇ ਤਕ ਜਾਰੀ ਰੱਖੀਆਂ ਜਾਣਗੀਆਂ। ਉੱਥੇ ਹੀ ਇਕ ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਡੀ ਡੀ ਪੰਜਾਬੀ ਰਾਹੀਂ ਆਨਲਾਈਨ 5 ਮਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
Previous Postਪੰਜਾਬ ਚ ਠੇਕੇ ਖੁੱਲਣਗੇ ਅਤੇ ਨਾਲ ਇਹਨਾਂ ਦੁਕਾਨਾਂ ਨੂੰ ਵੀ ਖੋਲਣ ਦੀ ਮਿਲੀ ਏਨੇ ਵਜੇ ਤੱਕ ਇਜਾਜਤ – ਵੱਡੀ ਤਾਜਾ ਖਬਰ
Next Postਪੰਜਾਬ ਇਥੇ ਪਿਆ ਭਾਰੀ ਮੀਂਹ ਅਤੇ ਗੜੇ – ਇਹੋ ਜਿਹਾ ਰਹੇਗਾ ਆਉਣ ਵਾਲੇ ਮੌਸਮ ਦਾ ਹਾਲ