ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਕਰੋਨਾ ਦੀ ਰੋਕਥਾਮ ਲਈ ਬਹੁਤ ਸਾਰੇ ਸਖਤ ਅਤੇ ਯੋਗ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ ਕਰੋਨਾ ਯੋਧਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਸਿਹਤ ਕਰਮਚਾਰੀਆਂ ਦਾ ਸਭ ਤੋਂ ਪਹਿਲਾਂ ਟੀਕਾਕਰਣ ਕੀਤਾ ਗਿਆ। ਤਾਂ ਜੋ ਉਹ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸਿਹਤ ਸਬੰਧੀ ਸਹੂਲਤਾਂ ਮੁਹਾਈਆ ਕਰ ਸਕਣ। ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਕਰੋਨਾ ਦੀ ਰੋਕਥਾਮ ਲਈ ਜਾਰੀ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ।
ਬੱਚਿਆਂ ਦੀ ਪੜ੍ਹਾਈ ਨੂੰ ਦੇਖ ਕੇ ਪੰਜਾਬ ਵਿੱਚ 1 ਮਈ ਤੱਕ ਲਈ ਇਹ ਐਲਾਨ ਹੋ ਗਿਆ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਨੂੰ ਦੇਖਦੇ ਹੋਏ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਆਨਲਾਈਨ ਕੀਤੀ ਜਾ ਰਹੀ ਹੈ। ਉਥੇ ਹੀ ਹੁਣ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਨੂੰ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲਿਆਂ ਦੇ ਜ਼ਿਲ੍ਹਾ ਸੈਂਟਰ ਵਿੱਚ ਤਿੰਨ ਦਿਨਾਂ ਲਈ ਆਨਲਾਇਨ ਸਿਖਲਾਈ ਦਿੱਤੀ ਜਾ ਰਹੀ ਹੈ।
ਜਿਸ ਵਿੱਚ ਪਹਿਲੇ ਦਿਨ ਜ਼ਿਦ ਸੀ ਤੇ ਗੁਣਾਂ ਦੇ ਵਿਕਾਸ ਦੂਜੇ ਦਿਨ ਸੂਚਨਾ ਤਕਨਾਲੋਜੀ ਦੀ ਵਰਤੋਂ ਅਤੇ ਤੀਜੇ ਦਿਨ ਵਿਸ਼ਿਆਂ ਅਨੁਸਾਰ ਸਿੱਖਣ ਬਾਰੇ ਚਰਚਾ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਲਿੰਦਰ ਸਿੰਘ ਸਹਾਇਕ ਡਾਇਰੈਕਟਰ ਟਰੇਨਿੰਗ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਵੱਲੋਂ ਪੰਜਾਬ ਦੇ ਸਾਇੰਸ, ਗਣਿਤ, ਪੰਜਾਬੀ, ਹਿੰਦੀ ,ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਦੇ ਜ਼ਿਲਾ ਸੈਂਟਰ ਨੂੰ ਸਿਖਲਾਈ ਦਿੱਤੀ ਜਾਵੇਗੀ।
23 ਅਪਰੈਲ 2021 ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਆਨਲਾਈਨ ਸਿਖਲਾਈ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਸਿਖਲਾਈ 22 ਅਪ੍ਰੈਲ ਤੋਂ 1 ਮਈ ਤੱਕ ਆਨਲਾਈਨ ਦਿੱਤੀ ਜਾ ਰਹੀ ਹੈ। ਜਿਸ ਵਿੱਚ ਲੀਡਰਸ਼ਿਪ, ਸਿੱਖਣ, ਸਿਖਾਉਣ ਦੀਆਂ ਵਿਧੀਆਂ ਅਤੇ ਮੌਜੂਦਾ ਸਮੇਂ ਵਿੱਚ ਸੂਚਨਾ ਤਕਨਾਲੋਜੀ ਅਤੇ ਇੰਟਰਨੈੱਟ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
Previous Postਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਹੋਈ ਇਹ ਚੋਟੀ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਇਆ ਸੋਗ
Next Postਇਸ ਜਿਲ੍ਹੇ ਲਈ ਹੁਣ ਹੋਇਆ ਇਹਨਾਂ ਦੁਕਾਨਾਂ ਨੂੰ ਲੈ ਕੇ ਇਹ ਹੁਕਮ ਜਾਰੀ – ਤਾਜਾ ਵੱਡੀ ਖਬਰ