ਬੱਚਿਆਂ ਨਾਲ ਭਰੀ ਸਕੂਲੀ ਬੱਸ ਹੋਈ ਭਿਆਨਕ ਹਾਦਸੇ ਦੀ ਸ਼ਿਕਾਰ , 2 ਦੀ ਹੋਈ ਮੌਤ ਏਨੇ ਹੋਏ ਜ਼ਖਮੀ

ਆਈ ਤਾਜਾ ਵੱਡੀ ਖਬਰ

ਮਾਮਲਾ ਜੋਧਪੁਰ ਨਾਲ ਜੁੜਿਆ ਹੋਇਆ ਹੈ, ਜਿੱਥੇ ਫਲੌਦੀ ਦੇ ਪਿੰਡ ਰਾਣੀਸਰ ਵਿਚ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਅਚਾਨਕ ਪਲਟ ਗਈ l ਜਿਸ ਕਾਰਨ ਮੌਕੇ ਤੇ ਚੀਕ ਚਿਹਾੜਾ ਪੈ ਗਿਆ l ਇਸ ਹਾਦਸੇ ਦੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਚੁੱਕੀ ਹੈ ਜਦਕਿ 9 ਤੋਂ ਵੱਧ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ। ਉੱਥੇ ਉੱਥੇ ਹੀ ਇਸ ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆਂ ਨੂੰ ਇਲਾਜ ਵਾਸਤੇ ਆਲੇ ਦੁਆਲੇ ਦੇ ਲੋਕਾਂ ਦੇ ਵੱਲੋਂ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਦੋ ਬੱਚਿਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਤੇ ਇਹਨਾਂ ਬੱਚਿਆਂ ਦੇ ਵਿੱਚ ਉਹ ਦੋ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
ਜਿਹਨਾਂ ਦੋ ਬੱਚਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜੋਧਪੁਰ ਰੈਫਰ ਕਰ ਦਿੱਤਾ ਗਿਆ। ਉਧਰ ਹਾਦਸੇ ਤੋਂ ਤੁਰੰਤ ਬਾਅਦ ਪਿੰਡ ਵਾਸੀਆਂ ਨੇ ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਹਨਾਂ ਬੱਚਿਆਂ ਦਾ ਇਲਾਜ ਡਾਕਟਰਾਂ ਦੇ ਵੱਲੋਂ ਕੀਤਾ ਜਾ ਰਿਹਾ ਹੈ । ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ 7.30 ਵਜੇ ਮੋਰੀਆ ਤੋਂ ਪਡਿਆਲ ਰੋਡ ‘ਤੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਫਲੌਦੀ ਇਲਾਕੇ ਦੇ ਪਿੰਡ ਰਾਣੀਸਰ ‘ਚ ਮੋਰੀਆ ਪਡਿਆਲ ਰੋਡ ‘ਤੇ ਵਾਪਰਿਆ। ਹਾਲੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਹਾਦਸਾ ਕਿਵੇਂ ਵਾਪਰਿਆ ਹੈ l ਉਧਰ ਇਸ ਹਾਦਸੇ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਦੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਤੇ ਉਹਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜੋ ਵੀ ਇਸ ਵਿੱਚ ਦੋਸ਼ੀ ਹੈ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ l