ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿੱਥੇ ਵਿਦਿਅਕ ਅਦਾਰਿਆਂ ਨੂੰ ਕਾਫੀ ਲੰਮਾ ਸਮਾਂ ਬੰਦ ਰੱਖਿਆ ਗਿਆ। ਉਥੇ ਹੀ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਜਾਰੀ ਰੱਖੀ ਗਈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਸੀ। ਜਿੱਥੇ ਕਰੋਨਾ ਕੇਸਾਂ ਵਿੱਚ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਉਥੇ ਹੀ ਸਰਕਾਰ ਵੱਲੋਂ ਸਾਰੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਵਾਸਤੇ ਸਕੂਲਾਂ ਵਿੱਚ ਵੀ ਕਰੋਨਾ ਬਾਰੇ ਪਾਬੰਦੀਆਂ ਦੀ ਪਾਲਣਾ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਜਿਸ ਸਦਕਾ ਬੱਚਿਆਂ ਦੀ ਜਾਨ ਨੂੰ ਕੋਈ ਵੀ ਨੁਕਸਾਨ ਨਾ ਹੋ ਸਕੇ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਵਿੱਚ ਜਿੱਥੇ ਬਾਕੀ ਵੱਡੇ ਲੋਕਾਂ ਦੀ ਜਾਨ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੇ ਬੱਚੇ ਵਾਪਰਨ ਵਾਲੇ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਮਾਸੂਮ ਬੱਚਿਆਂ ਨਾਲ ਵਾਪਰਨ ਵਾਲੀਆ ਖਬਰਾ ਦੇ ਸਾਹਮਣੇ ਆਉਂਦੇ ਹੀ ਸਾਰੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਜਾਂਦੇ ਹਨ। ਪਰ ਪੰਜਾਬ ਵਿੱਚ ਲਗਾਤਾਰ ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਹੁਣ ਬੱਚਿਆਂ ਨਾਲ ਭਰੀ ਹੋਈ ਸਕੂਲ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ ਹੈ ਜਿਸ ਨਾਲ ਜੁੜੀ ਹੋਈ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਰਨੀਲਾ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਬੱਚਿਆਂ ਨਾਲ ਭਰੀ ਹੋਈ ਸਕੂਲ ਬੱਸ ਅਤੇ ਇਕ ਕਾਰ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿੱਚ ਕਈ ਬੱਚੇ ਜ਼ਖ਼ਮੀ ਹੋਏ ਹਨ। ਪਰ ਖੁਸ਼ਕਿਸਮਤੀ ਰਹੀ ਹੈ ਕਿ ਕਿਸੇ ਵੀ ਬੱਚੇ ਦਾ ਕੋਈ ਭਾਰੀ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਦੱਸਿਆ ਗਿਆ ਹੈ ਕਿ ਇਹ ਸੜਕ ਹਾਦਸਾ ਧੁੰਦ ਦੇ ਕਾਰਨ ਵਾਪਰਿਆ ਹੈ। ਬਸ ਵਿਚ ਇਕ ਦਰਜਨ ਦੇ ਕਰੀਬ ਬੱਚੇ ਮੌਜੂਦ ਸਨ ਜੋ ਸਾਰੇ ਹੀ ਸੁਰੱਖਿਅਤ ਹਨ। ਇਥੇ ਹੀ ਬੱਸ ਅਤੇ ਕਾਰ ਦੀ ਹੋਈ ਇਸ ਭਿਆਨਕ ਟੱਕਰ ਦੇ ਵਿੱਚ ਬੱਸ ਅਤੇ ਕਾਰ ਕਾਫੀ ਹੱਦ ਤੱਕ ਨੁਕਸਾਨੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Previous Postਆਟਾ ਚੱਕੀ ਨੇ ਔਰਤ ਨੂੰ ਦਿੱਤੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ
Next Postਰੇਲ ਚ ਸਫ਼ਰ ਕਰਨ ਵਾਲਿਆਂ ਲਈ ਹੁਣ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ