ਆਈ ਤਾਜਾ ਵੱਡੀ ਖਬਰ
ਸੜਕੀ ਆਵਾਜਾਈ ਦੇ ਚੱਲਦਿਆਂ ਹੋਇਆ ਜਿੱਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਕਈ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਕੁਝ ਲੋਕਾਂ ਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਲਖਨਊ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਦਰਦਨਾਕ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਖਨਊ ਤੋਂ ਦਿੱਲੀ ਨੂੰ ਜਾ ਰਹੀ ਇੱਕ ਬੱਸ ਉਸ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਦੋਂ ਬੂਟਿਆਂ ਦੀ ਸਿੰਚਾਈ ਲਈ ਪਾਣੀ ਲੈ ਕੇ ਜਾ ਰਿਹਾ ਟੈਂਕਰ ਉਸ ਨਾਲ ਟਕਰਾ ਗਿਆ। ਇਹ ਹਾਦਸਾ ਆਗਰਾ ਲਖਨਊ ਐਕਸਪ੍ਰੈਸ ਵੇ ਤੇ ਵਾਪਰਿਆ ਹੈ। ਜਿੱਥੇ ਟੈਂਕਰ ਨਾਲ ਟਕਰਾਉਣ ਤੋਂ ਬਾਅਦ ਬੱਸ ਪਲਟ ਗਈ ਅਤੇ ਅੱਠ ਲੋਕਾਂ ਦੀ ਇਸ ਹਾਦਸੇ ਵਿੱਚ ਜਾਨ ਚਲੀ ਗਈ ਅਤੇ 12 ਲੋਕ ਗੰਭੀਰ ਜ਼ਖਮੀ ਹੋਏ ਹਨ। ਜਖਮੀਆਂ ਨੂੰ ਨਜ਼ਦੀਕ ਦੇ ਇਟਾਵਾ ਜ਼ਿਲੇ ਦੇ ਸੈਫਈ ਮੈਡੀਕਲ ਕਾਲਜ ਵਿੱਚ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਕਾਰਵਾਈ ਸ਼ੁਰੂ ਕੀਤੀ ਗਈ। ਸਾਰੇ ਜਖਮੀ ਇਸ ਸਮੇਂ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਅਧੀਨ ਹਨ। ਉੱਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਨੌਜ ਦੇ ਐਸ ਪੀ ਅਮਿਤ ਕੁਮਾਰ ਆਨੰਦ ਨੇ ਦੱਸਿਆ ਕਿ ਬਾਕੀ ਬਸ ਯਾਤਰੀਆਂ ਨੂੰ ਹੋਰ ਬੱਸ ਦੀ ਮਦਦ ਨਾਲ ਉਨਾਂ ਦੀ ਮੰਜ਼ਿਲ ਤੱਕ ਭੇਜਿਆ ਗਿਆ ਹੈ। ਜਲ ਸ਼ਕਤੀ ਰਾਜ ਮੰਤਰੀ ਸੁਤੰਤਰ ਦੇਵ ਸਿੰਘ ਉਸ ਸਮੇਂ ਉਸ ਜਗਹਾ ਕੋਲ ਦੀ ਗੁਜ਼ਰ ਰਹੇ ਸਨ, ਜਿੱਥੇ ਇਹ ਹਾਦਸਾ ਵਾਪਰਿਆ, ਉਹਨਾਂ ਵੱਲੋਂ ਆਪਣੇ ਕਾਫਲੇ ਨੂੰ ਰੁਕਵਾ ਕੇ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਮਦਦ ਕੀਤੀ ਗਈ। ਉਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਅਤੇ ਸੀਨੀਅਰ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜਖਮੀਆਂ ਨੂੰ ਵਧੀਆ ਡਾਕਟਰੀ ਇਲਾਜ ਮੁਹਈਆ ਕਰਵਾਇਆ ਜਾਵੇ। ਉਹਨਾਂ ਵੱਲੋਂ ਇਸ ਘਟਨਾ ਨੂੰ ਮੰਦਭਾਗੀ ਘਟਨਾ ਵੀ ਦੱਸਿਆ ਗਿਆ। ਇਹ ਹਾਦਸਾ ਦੁਪਹਿਰ 2 ਵਜੇ ਦੇ ਕਰੀਬ ਵਾਪਰਿਆ।
Previous Postਡੇਰਾ ਬਿਆਸ ਦੀ ਸੰਗਤ ਨੂੰ ਭੰਡਾਰਿਆਂ ਮੌਕੇ ਸੰਗਤ ਲਈ ਆਈ ਵੱਡੀ ਅਹਿਮ ਖਬਰ
Next Postਪੰਜਾਬ ਸਣੇ ਇਥੇ ਮੀਂਹ ਦੀ ਸੰਭਾਵਨਾ, ਇਹਨਾਂ ਜਿਲਿਆਂ ਚ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ