ਭਗਵੰਤ ਮਾਨ ਦੇ ਡਰ ਦਾ ਕਰਕੇ ਇਸ ਵਿਭਾਗ ਨੇ ਜਾਰੀ ਕਰਤਾ ਆਪਣੇ ਅਧਿਕਾਰੀਆਂ ਲਈ ਇਹ ਵੱਡਾ ਹੁਕਮ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਹੱਥ ਵਾਗਡੋਰ ਆਉਂਦੇ ਹੀ ਪੰਜਾਬ ਦੇ ਹਾਲਾਤ ਬਦਲਦੇ ਹੋਏ ਨਜ਼ਰ ਆ ਰਹੇ ਹਨ। 10 ਮਾਰਚ ਤੋਂ ਹੀ ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਜਿੱਤ ਦਾ ਐਲਾਨ ਹੁੰਦੇ ਹੀ ਆਪਣੀ ਜੁੰਮੇਵਾਰੀ ਸੰਭਾਲਦੇ ਹੋਏ ਕੰਮ ਆਰੰਭ ਕਰ ਦਿੱਤੇ ਗਏ ਹਨ। ਉਥੇ ਹੀ ਵੱਖ-ਵੱਖ ਵਿਭਾਗਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਭਗਵੰਤ ਮਾਨ ਦੇ ਡਰ ਦਾ ਕਰਕੇ ਇਸ ਵਿਭਾਗ ਨੇ ਜਾਰੀ ਕਰਤਾ ਆਪਣੇ ਅਧਿਕਾਰੀਆਂ ਲਈ ਇਹ ਵੱਡਾ ਹੁਕਮ , ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਆਮ ਆਦਮੀ ਪਾਰਟੀ ਦੇ ਸੱਤਾ ਸੰਭਾਲਦਿਆਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਜਿਥੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੰਕਲਪ ਲਿਆ ਹੈ।

ਉਥੇ ਹੀ ਹੁਣ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਮਾਨਦਾਰੀ ਨਾਲ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਕਿਉਂਕਿ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਹੀ ਵੱਖ ਵੱਖ ਵਿਭਾਗਾਂ ਵਿੱਚ ਕਈ ਵਿਧਾਇਕਾਂ ਵੱਲੋਂ ਛਾਪੇਮਾਰੀ ਕੀਤੀ ਗਈ । ਉਥੇ ਹੀ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਡਰ ਕਾਰਨ ਇੱਕ ਹੋਰ ਮਹਿਕਮੇ ਨੇ ਸਮੇਂ ਦੀ ਪਾਬੰਦੀ ਵਾਲਾ ਹੁਕਮ ਜਾਰੀ ਕਰ ਦਿੱਤਾ ਹੈ। ਜਿੱਥੇ ਕੱਲ ਵਿਧਾਨ ਸਭਾ ਦਾ 17 ਮਾਰਚ ਨੂੰ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋ ਰਿਹਾ ਹੈ। ਉੱਥੇ ਹੀ ਹੁਣ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵਿੱਤੀ ਕਮਿਸ਼ਨਰ ਸਕੱਤਰੇਤ ਵੱਲੋਂ ਆਪਣੇ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਇੱਕ ਸਮੇਂ ਦੀ ਪਾਬੰਦੀ ਵਾਲਾ ਹੁਕਮ ਜਾਰੀ ਕੀਤਾ ਗਿਆ ਹੈ।

ਜਿੱਥੇ ਜਾਰੀ ਕੀਤੇ ਹੋਏ ਪੱਤਰ ਵਿਚ ਲਿਖਿਆ ਗਿਆ ਹੈ ਕਿ ਵਿੱਤੀ ਕਮਿਸ਼ਨਰ ਸਕੱਤਰੇਤ ਤੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣੇ ਦਫਤਰ ਦੇ ਸਮੇਂ ਅਨੁਸਾਰ ਸਵੇਰੇ 6 ਤੋਂ 5 ਵਜੇ ਤੱਕ ਆਪਣੇ ਦਫ਼ਤਰ ਵਿੱਚ ਹਾਜ਼ਰ ਰਹਿਣਗੇ। ਅਗਰ ਕੋਈ ਵੀ ਚੈਕਿੰਗ ਦੌਰਾਨ ਗੈਰ ਹਾਜਰ ਪਾਇਆ ਜਾਂਦਾ ਹੈ ਜਾਂ ਲੇਟ ਆਉਂਦਾ ਹੈ , ਉਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ।

ਅਗਰ ਉਨ੍ਹਾਂ ਵੱਲੋਂ ਕਿਸੇ ਹੋਰ ਸ਼ਾਖਾ ਵਿੱਚ ਵੀ ਜਾਣਾ ਹੋਵੇਗਾ ਤਾਂ ਇਸ ਸਬੰਧੀ ਪਹਿਲਾਂ ਆਪਣੇ ਸਬੰਧਤ ਸੁਪਰਡੈਂਟ ਨੂੰ ਜਾਣਕਾਰੀ ਦੇਣੀ ਲਾਜ਼ਮੀ ਕੀਤੀ ਗਈ ਹੈ। ਉੱਥੇ ਹੀ ਇਹ ਪੱਤਰ ਸੋਸ਼ਲ ਮੀਡੀਆ ਰਾਹੀਂ ਜਾਰੀ ਕੀਤਾ ਗਿਆ ਹੈ। ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਸਮੇਂ ਦੀ ਪਾਬੰਦੀ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਕਿਉਂਕਿ ਆਮ ਆਦਮੀ ਪਾਰਟੀ ਮੁੜ ਸੱਤਾ ਵਿੱਚ ਆਉਂਦੇ ਹੀ ਐਕਸ਼ਨ ਮੋਡ ਵਿੱਚ ਨਜ਼ਰ ਆਈ ਹੈ।