ਭਗਵੰਤ ਮਾਨ ਨੇ ਕੀਤਾ ਵਿਦੇਸ਼ ਆਉਣ ਜਾਣ ਵਾਲਿਆਂ ਲਈ ਵੱਡਾ ਐਲਾਨ – ਦਿੱਤੀ ਇਹ ਵੱਡੀ ਸਹੂਲਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਉਥੇ ਹੀ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਨਾਲ ਕੀਤੇ ਗਏ ਉਨ੍ਹਾਂ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਰਗਾਂ ਅਤੇ ਲੋਕਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਵਸਦੇ ਪਰਵਾਸੀਆਂ ਵਾਸਤੇ ਵੀ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਨੂੰ ਪੰਜਾਬ ਆਉਣ ਅਤੇ ਜਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਹੁਣ ਪੰਜਾਬ ਸਰਕਾਰ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਅੱਜ ਇਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਹੁਣ ਪੰਜਾਬ ਤੋਂ ਦਿੱਲੀ ਦੇ ਹਵਾਈ ਅੱਡੇ ਅਤੇ ਦਿੱਲੀ ਦੇ ਹਵਾਈ ਅੱਡੇ ਤੋਂ ਪੰਜਾਬ ਆਉਣ ਜਾਣ ਵਾਸਤੇ ਪੰਜਾਬ ਸਰਕਾਰ ਵੱਲੋਂ ਰੋਡਵੇਜ਼, ਪਨਬੱਸ , ਪੈਪਸੂ ਬੱਸਾਂ ਦੀ ਸ਼ੁਰੂਆਤ 15 ਜੂਨ ਤੋਂ ਕੀਤੀ ਜਾ ਰਹੀ ਹੈ। ਜਿੱਥੇ ਇਹ ਵਲਵੋ ਬੱਸਾਂ ਹੁਣ 15 ਜੂਨ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਕਿਰਾਇਆ ਵੀ ਪ੍ਰਾਈਵੇਟ ਬੱਸਾਂ ਦੇ ਕਿਰਾਏ ਨਾਲੋਂ ਅੱਧੇ ਤੋਂ ਵੀ ਘੱਟ ਹੋਵੇਗਾ।

ਉਥੇ ਹੀ ਲੋਕਾਂ ਨੂੰ ਆਪਣੀਆਂ ਨਿੱਜੀ ਗੱਡੀਆਂ, ਪ੍ਰਾਈਵੇਟ ਬੱਸਾਂ ਦੀ ਵਰਤੋਂ ਦਿੱਲੀ ਦੇ ਏਅਰਪੋਰਟ ਜਾਣ ਵਾਸਤੇ ਨਹੀਂ ਕਰਨੀ ਪਵੇਗੀ। ਜਿੱਥੇ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਲਈ ਇਹ ਬੱਸਾਂ 15 ਜੂਨ ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਵਿਦੇਸ਼ ਤੋਂ ਪੰਜਾਬ ਆਉਣ ਜਾਣ ਵਾਲੇ ਯਾਤਰੀਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਗਿਆ ਹੈ।

ਉਥੇ ਹੀ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਵਾਸਤੇ ਇਨ੍ਹਾਂ ਬੱਸਾਂ ਦੀ ਵੈਬਸਾਈਟ ਤੇ ਜਾ ਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਥੇ ਹੀ ਉਨ੍ਹਾਂ ਵੱਲੋਂ ਅੱਜ ਆਪਣੇ ਕੀਤੇ ਗਏ ਇਸ ਐਲਾਨ ਦੇ ਵਿੱਚ ਆਖਿਆ ਗਿਆ ਹੈ ਕਿ ਲੋਕਾਂ ਵੱਲੋਂ ਹੋਰ ਵੀ ਸੁਝਾਅ ਦੇਣੇ ਜਾਰੀ ਰੱਖਣੇ ਚਾਹੀਦੇ ਹਨ, ਕਿਉਂਕਿ ਇਹ ਜਨਤਾ ਦੀ ਸਰਕਾਰ ਹੈ ਅਤੇ ਲੋਕਾਂ ਦਾ ਪੈਸਾ ਹੀ ਲੋਕਾਂ ਵਾਸਤੇ ਖਰਚਿਆ ਜਾ ਰਿਹਾ ਹੈ। ਕਿਉਂਕਿ ਲੋਕਾਂ ਦੇ ਟੈਕਸਾਂ ਦਾ ਪੈਸਾ ਉਹਨਾਂ ਦੇ ਵਿਕਾਸ ਤੇ ਖਰਚ ਕੀਤਾ ਜਾਵੇਗਾ।