ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਲਿਆਂਦੀ ਇਹ ਨਵੀਂ ਸਕੀਮ – ਜਨਤਾ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਬਹੁਤ ਸਾਰੇ ਬਦਲਾਅ ਪੰਜਾਬ ਵਿੱਚ ਵੇਖੇ ਜਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਹੁਤ ਸਾਰੇ ਐਲਾਨ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਗਏ ਹਨ। ਉਥੇ ਹੀ ਪੰਜਾਬ ਦੇ ਲੋਕ ਅਤੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਵੀ ਆਮ ਆਦਮੀ ਪਾਰਟੀ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਲਗਾਤਾਰ ਕਰ ਰਹੇ ਹਨ, ਜਿੱਥੇ ਬਹੁਤ ਸਾਰੇ ਐਲਾਨ ਲੋਕਾਂ ਦੀ ਸਮੱਸਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤੇ ਗਏ ਹਨ, ਸਰਕਾਰ ਵੱਲੋਂ ਜਿੱਥੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਉਨ੍ਹਾਂ ਨੂੰ ਲੋਕਾਂ ਦੇ ਹਿਸਾਬ ਨਾਲ ਜਾਰੀ ਕੀਤਾ ਜਾ ਰਿਹਾ ਹੈ, ਆਮ ਆਦਮੀ ਪਾਰਟੀ ਜਿੱਥੇ ਆਮ ਲੋਕਾਂ ਦੀ ਸਰਕਾਰ ਹੈ ਉੱਥੇ ਹੀ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਕਿਸੇ ਵੀ ਇਨਸਾਨ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਨਵੀਂ ਸਕੀਮ ਲਿਆਂਦੀ ਗਈ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪਹਿਲੀਆਂ ਸਰਕਾਰਾਂ ਵੱਲੋਂ ਵੀ ਪੰਜਾਬ ਵਿੱਚ ਜਿਥੇ ਗਰੀਬੀ ਰੇਖਾ ਹੇਠ ਰਹਿਣ ਵਾਲੇ ਪਰਿਵਾਰਾਂ ਦੀ ਮਦਦ ਕਰਨ ਵਾਸਤੇ ਉਨ੍ਹਾਂ ਨੂੰ ਰਾਸ਼ਨ ਸਕੀਮ ਦਿੱਤੀ ਗਈ ਸੀ। ਪਰ ਕਈ ਪਰਵਾਰਾਂ ਨੂੰ ਯੋਜਨਾ ਦਾ ਫਾਇਦਾ ਲੈਣ ਲਈ ਕਈ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਸੀ।

ਉਥੇ ਹੀ ਹੁਣ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਘਰ-ਘਰ ਸਾਫ਼-ਸੁਥਰਾ ਰਾਸ਼ਨ ਮੁਹਈਆ ਕਰਵਾਏ ਜਾਣ ਦਾ ਭਰੋਸਾ ਦਿਵਾਇਆ ਹੈ ਅਤੇ ਜਲਦੀ ਹੀ ਘਰ ਘਰ ਡਿਲਵਰੀ ਸ਼ੁਰੂ ਹੋ ਜਾਵੇਗੀ, ਜਿੱਥੇ ਬਜ਼ੁਰਗ ਮਾਵਾਂ ਨੂੰ ਰਾਸ਼ੀ ਲੈਣ ਲਈ ਦੂਰ ਦੇ ਡੀਪੂਆ ਉਪਰ ਨਹੀਂ ਜਾਣਾ ਪਵੇਗਾ ਅਤੇ ਦਿਹਾੜੀਦਾਰਾਂ ਨੂੰ ਵੀ ਆਪਣੀ ਦਿਹਾੜੀ ਨਹੀਂ ਤੋੜਨੀ ਪਵੇਗੀ।

ਉਨ੍ਹਾਂ ਕਿਹਾ ਕਿ ਹੁਣ ਲੋਕਾਂ ਤੱਕ ਸਾਫ਼-ਸੁਥਰਾ ਅਤੇ ਬੋਰੀਆਂ ਵਿੱਚ ਪੈਕ ਕੀਤਾ ਹੋਇਆ ਵਧੀਆ ਰਾਸ਼ਨ ਦਿੱਤਾ ਜਾਵੇਗਾ ਜੋ ਉਨ੍ਹਾਂ ਦੇ ਘਰ ਪਹੁੰਚ ਜਾਵੇਗਾ, ਜਿਸ ਵਿੱਚੋਂ ਹੁਣ ਔਰਤਾਂ ਨੂੰ ਰੋੜੇ, ਸੁਸਰੀ ਅਤੇ ਹੋਰ ਕੁਝ ਚੁੱਕਣ ਦੀ ਜ਼ਰੂਰਤ ਨਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲੋਕਾਂ ਦੇ ਅਨੁਸਾਰ ਹੋਣੀਆਂ ਚਾਹੀਦੀਆਂ ਹਨ ਕਿਉਂਕਿ ਸਰਕਾਰ ਲੋਕਾਂ ਦੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਸਕੀਮ ਵਿੱਚ ਆਪਸ਼ਨਲ ਦਿੱਤੀ ਜਾਵੇਗੀ ਅਤੇ ਲਾਭਪਾਤਰੀ ਉਸ ਦੇ ਅਨੁਸਾਰ ਉਸ ਦੀ ਵਰਤੋ ਕਰ ਸਕਦੇ ਹਨ।