ਭਗਵੰਤ ਮਾਨ ਲਿਆਉਣ ਲੱਗਾ ਹੁਣ ਪੰਜਾਬ ਚ ਇਹ ਨਵੀਂ ਯੋਜਨਾ – ਹੋ ਗਈਆਂ ਤਿਆਰੀਆਂ ਸ਼ੁਰੂ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਜਿਥੇ ਪੰਜਾਬ ਦੀ ਸਿਆਸਤ ਵਿੱਚ ਇਕ ਬਹੁਤ ਵੱਡਾ ਬਦਲਾਅ ਆਇਆ ਹੈ ਅਤੇ ਲੋਕਾਂ ਵੱਲੋਂ ਵੀ ਕਾਫੀ ਸਮੇਂ ਤੋਂ ਬਦਲਾਅ ਦੀ ਮੰਗ ਕੀਤੀ ਜਾ ਰਹੀ ਸੀ। ਜਿੱਥੇ ਰਵਾਇਤੀ ਪਾਰਟੀਆਂ ਨੂੰ ਹੋਈਆਂ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਡੀ ਪਾਰਟੀ ਬਣ ਕੇ ਸੱਤਾ ਵਿੱਚ ਆ ਚੁੱਕੀ ਹੈ। ਜਿੱਥੇ ਆਮ ਆਦਮੀ ਪਾਰਟੀ ਵੱਲੋ ਪੂਰੇ ਸੂਬੇ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਗਈ ਹੈ ਅਤੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਜੋ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਏ ਗਏ ਹਨ।

23 ਮਾਰਚ ਨੂੰ ਜਿੱਥੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ ਉਪਰ ਵੀ ਹੋਣ ਵਾਲੇ ਸਮਾਗਮਾਂ ਦੌਰਾਨ ਕਈ ਐਲਾਨ ਕੀਤੇ ਜਾ ਸਕਦੇ ਹਨ। ਹੁਣ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਨਵੀਂ ਯੋਜਨਾ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਕਈ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਹੁਣ ਵਿਧਾਇਕ ਸਥਾਨਕ ਖੇਤਰ ਵਿਕਾਸ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਜੋ ਕਿ ਦਿੱਲੀ ਦੀ ਤਰਜ਼ ਉੱਪਰ ਹੈ।

ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਵਿਧਾਇਕਾਂ ਨੂੰ ਆਪਣੇ ਹਲਕੇ ਦੇ ਵਿਕਾਸ ਵਾਸਤੇ 10 ਕਰੋੜ ਰੁਪਏ ਇੱਕ ਸਾਲ ਦੇ ਦੌਰਾਨ ਦਿੱਤੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਓਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੱਲੋਂ ਵੀ ਇਸ ਯੋਜਨਾ ਦੇ ਤਹਿਤ ਵਿਧਾਇਕਾਂ ਨੂੰ 10 ਕਰੋੜ ਰੁਪਏ ਸਲਾਨਾ ਫੰਡ ਜਾਰੀ ਕੀਤਾ ਜਾਵੇਗਾ।

ਜਿੱਥੇ ਸਰਕਾਰ ਵੱਲੋਂ ਪੰਜਾਬ ਵਿੱਚ ਇਸ ਯੋਜਨਾ ਦੇ ਜ਼ਰੀਏ ਹਲਕੇ ਦਾ ਵਿਕਾਸ ਕੀਤਾ ਜਾ ਸਕੇਗਾ। ਉੱਥੇ ਹੀ ਇਸ ਯੋਜਨਾ ਨੂੰ ਲਾਗੂ ਕਰਨ ਵਾਸਤੇ ਵੱਖਰਾ ਫੰਡ ਜਾਰੀ ਕੀਤਾ ਜਾਵੇਗਾ। ਕਿਉਂਕਿ ਇਸ ਸਮੇਂ ਵਿਧਾਇਕਾ ਦੇ ਕੋਲ ਆਪਣਾ ਕੋਈ ਵੀ ਫੰਡ ਨਹੀਂ ਹੈ। ਜਿਸ ਨਾਲ ਉਹ ਹਲਕੇ ਦੇ ਕੰਮ ਕਰ ਸਕਣ। ਕਿਉਂਕਿ ਸਾਂਸਦਾਂ ਨੂੰ ਐਮ ਪੀ ਲੈਡ ਯੋਜਨਾ ਦੇ ਤਹਿਤ 5 ਕਰੋੜ ਰੁਪਏ ਹਰ ਸਾਲ ਦਿੱਤੇ ਜਾਂਦੇ ਹਨ।