ਆਈ ਤਾਜ਼ਾ ਵੱਡੀ ਖਬਰ
ਜਦੋਂ ਵੀ ਕੋਈ ਅਖਬਾਰ ਪੜ੍ਹਨ ਬੈਠਦਾ ਹੈ ਜਾਂ ਫਿਰ ਕੋਈ ਨਿਊਜ਼ ਚੈਨਲ ਖੁੋਲ੍ਹਦਾ ਹੈ ਤਾਂ ਉਨ੍ਹਾਂ ਵਿੱਚ ਚਰਚੇ ਭਗਵੰਤ ਮਾਨ ਦੀ ਸਰਕਾਰ ਦੇ ਦਾਅਵਿਆਂ ਤੇ ਵਾਅਦਿਆਂ ਦੇ ਹੁੰਦੇ ਹਨ । ਹਰ ਰੋਜ਼ ਹੀ ਮਾਨ ਸਰਕਾਰ ਦੇ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ , ਇਸੇ ਵਿਚਕਾਰ ਇਕ ਹੋਰ ਵੱਡਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰ ਦਿੱਤਾ ਗਿਆ ਹੈ । ਦਰਅਸਲ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਜਵਾਬ ਦਿੱਤਾ ਗਿਆ ।
ਉੱਥੇ ਹੀ ਪੰਜਾਬ ਨੂੰ ਨਵੀਆਂ ਸਹੂਲਤਾਂ ਦੇਣ ਦਾ ਜ਼ਿਕਰ ਵੀ ਭਗਵੰਤ ਮਾਨ ਦੇ ਵੱਲੋਂ ਕੀਤਾ ਗਿਆ । ਇਸਦੇ ਨਾਲ ਹੀ ਗਰਭਵਤੀ ਔਰਤਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਖਿਆ ਗਿਆ ਕਿ ਪੰਜਾਬ ਚ ਸੱਤ ਨਵੇਂ ਜੱਚਾ ਬੱਚਾ ਸਿਹਤ ਕੇਂਦਰ ਬਣਾਏ ਜਾਣਗੇ , ਜਿਥੇ ਗਰਭਵਤੀ ਔਰਤਾਂ ਦਾ ਵਧੀਆ ਢੰਗ ਨਾਲ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਜੱਚਾ ਅਤੇ ਬੱਚਾ ਦੋਵਾਂ ਦੀ ਦੇਖਭਾਲ ਕਰਨ ਲਈ ਵਚਨਬੱਧ ਹੈ ਤੇ ਇਸ ਦੇ ਲਈ ਸੱਤ ਨਵੇਂ ਸਿਹਤ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ।
ਭਗਵੰਤ ਮਾਨ ਨੇ ਇਸ ਦੌਰਾਨ ਜਾਣਕਾਰੀ ਦਿੰਦਿਆਂ ਹੋਇਆ ਆਖਿਆ ਕਿ ਗੁਰਦਾਸਪੁਰ, ਨਾਭਾ, ਰਾਏਕੋਟ, ਪੱਟੀ, ਮੁਕਤਸਰ ਸਾਹਿਬ, ਡੇਰਾ ਬੱਸੀ, ਤਲਵੰਡੀ ਸਾਬੋ ’ਚ ਜੱਚਾ-ਬੱਚਾ ਸਿਹਤ ਕੇਂਦਰਾਂ ਦੀ ਉਸਾਰੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ’ਚ ਜੱਚਾ-ਬੱਚਾ ਸਿਹਤ ਕੇਂਦਰ ਨਵੀਆਂ ਸਹੂਲਤਾਂ ਨਾਲ ਸਥਾਪਤ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਸਨ ਤੇ ਇਨ੍ਹਾਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਲਈ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਸਨ , ਜਿਸ ਦੇ ਚੱਲਦੇ ਹੁਣ ਮਾਨ ਸਰਕਾਰ ਦੇ ਵੱਲੋਂ ਇਨ੍ਹਾਂ ਵਾਅਦਿਆਂ ਅਤੇ ਦਾਅਵਿਆਂ ਨੂੰ ਪੂਰਾ ਕਰਨ ਲਈ ਐਲਾਨ ਕੀਤੇ ਜਾ ਰਹੇ ਹਨ ।
Previous Postਪੰਜਾਬ ਚ ਇਥੇ ਇਹਨਾਂ ਦੁਕਾਨਾਂ ਲਈ 23 ਅਗਸਤ ਤਕ ਇਹ ਪਾਬੰਦੀ ਜਾਰੀ ਕਰਨ ਦੇ ਦਿੱਤੇ ਗਏ ਹੁਕਮ- ਤਾਜਾ ਵੱਡੀ ਖਬਰ
Next Postਘਰੋਂ ਭੱਜ ਕੇ ਬਾਰਡਰ ਪਾਰ ਕਰ ਕੁੜੀ ਜਾ ਰਹੀ ਪਾਕਿਸਤਾਨ ਆਪਣੇ ਪ੍ਰੇਮੀ ਕੋਲ, ਪੁਲਿਸ ਨੇ ਕੀਤੀ ਗ੍ਰਿਫਤਾਰ