ਭਗਵੰਤ ਮਾਨ ਸਰਕਾਰ ਨੇ ਇਸ ਦੀ ਪੰਜਾਬ ਚ ਛੁੱਟੀ ਦਾ ਕਰਤਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕਰਨੇ ਸ਼ੁਰੂ ਕੀਤੇ ਗਏ ਹਨ। ਉਥੇ ਹੀ ਲੋਕ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕਰ ਰਹੇ ਹਨ ਅਤੇ ਲੋਕਾਂ ਵਿੱਚ ਵੀ ਖ਼ੁਸ਼ੀ ਵਿਖਾਈ ਦੇ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀਆਂ ਵੱਲੋਂ ਜਿਥੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉੱਥੇ ਹੀ ਆਏ ਦਿਨ ਕੋਈ ਨਾ ਕੋਈ ਨਵਾਂ ਐਲਾਨ ਵੀ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾ ਮਿਲ ਰਹੀਆਂ ਹਨ। ਜਿੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਵਿਧਾਨ ਸਭਾ ਦੇ ਪਹਿਲੇ ਸ਼ੈਸ਼ਨ ਵਿੱਚ ਵੀ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਗਏ ਸਨ। ਉਥੇ ਹੀ ਅੱਜ ਵੀ ਵਿਧਾਨ ਸਭਾ ਦਾ ਸੈਸ਼ਨ ਦੇ ਆਖਰੀ ਦਿਨ ਚਲਿਆ ਹੈ।

ਜਿੱਥੇ ਕੁਝ ਵਿਰੋਧੀ ਆਗੂਆਂ ਵੱਲੋਂ ਸਰਕਾਰ ਉਪਰ ਸ਼ਬਦੀ ਹਮਲੇ ਵੀ ਕੀਤੇ ਗਏ। ਹੁਣ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੱਲ ਸ਼ਹੀਦ- ਏ- ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਉਪਰ ਉਨ੍ਹਾਂ ਦੇ ਜੱਦੀ ਪਿੰਡ ਹੋਣ ਵਾਲੇ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਰਿਸ਼ਵਤਖੋਰੀ ਨੂੰ ਰੋਕਣ ਵਾਸਤੇ ਆਪਣਾ ਵਟਸਐਪ ਨੰਬਰ ਜਾਰੀ ਕੀਤਾ ਜਾਵੇਗਾ ਉੱਥੇ ਹੀ ਉਹਨਾਂ ਦੇ ਸ਼ਹੀਦੀ ਦਿਹਾੜੇ ਉੱਪਰ ਸਾਰੇ ਪੰਜਾਬ ਵਿੱਚ 23 ਮਾਰਚ ਨੂੰ ਸਰਕਾਰੀ ਛੁੱਟੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਛੁੱਟੀ ਪੂਰੇ ਪੰਜਾਬ ਵਿੱਚ 23 ਮਾਰਚ ਨੂੰ ਸਭ ਨੂੰ ਹੋਵੇਗੀ ਛੁੱਟੀ ਸਿਰਫ ਨਵੇਂ ਸ਼ਹਿਰ ਦੀ ਛੁੱਟੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲੀਆਂ ਸਰਕਾਰਾਂ ਦੇ ਸਮੇਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਉੱਪਰ ਸਿਰਫ਼ ਇੱਕ ਨਵਾਂ ਸ਼ਹਿਰ ਦੇ ਵਿੱਚ ਹੀ ਛੁੱਟੀ ਕੀਤੀ ਜਾਂਦੀ ਸੀ।

ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਕੱਲ੍ਹ ਦੇ ਦਿਨ ਉਨ੍ਹਾਂ ਵੱਲੋਂ ਖਟਕੜ ਕਲਾਂ ਅਤੇ ਹੁਸੈਨੀਵਾਲਾ ਵਿਖੇ ਜਾ ਕੇ ਇਨ੍ਹਾਂ ਸ਼ਹੀਦਾਂ ਦੇ ਜੀਵਨ ਵਾਰੇ ਵਿਦਿਆਰਥੀਆਂ ਵੱਲੋਂ ਜਾਣਕਾਰੀ ਲਈ ਜਾਵੇ। ਉੱਥੇ ਹੀ ਉਨ੍ਹਾਂ ਵੱਲੋਂ ਇਕ ਹੋਰ ਚੰਗਾ ਕਦਮ ਚੁੱਕਦਿਆਂ ਐਲਾਨ ਕੀਤਾ ਗਿਆ ਹੈ ਕਿ ਵਿਧਾਨ ਸਭਾ ਦੇ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾਕਟਰ ਅੰਬੇਦਕਰ ਦੀ ਮੂਰਤੀ ਲਗਾਈ ਜਾਵੇਗੀ।