ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਨੂੰ ਜਿੱਥੇ ਆਮ ਲੋਕਾਂ ਦੀ ਸਰਕਾਰ ਦੱਸਿਆ ਜਾ ਰਿਹਾ ਹੈ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਵੀ ਲਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿਚ ਬੇਰੁਜ਼ਗਾਰੀ ਨੂੰ ਖ਼ਤਮ ਕੀਤੇ ਜਾਣ ਵਾਸਤੇ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਵਧੇਰੇ ਮਹੱਤਵ ਦਿੱਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੋਈ ਨਾ ਕੋਈ ਵੱਖਰਾ ਐਲਾਨ ਕੀਤਾ ਜਾ ਰਿਹਾ ਹੈ, ਜੋ ਪੰਜਾਬ ਦੀ ਸਿਆਸਤ ਵਿੱਚ ਪਹਿਲੀ ਵਾਰ ਹੋ ਰਿਹਾ ਹੈ। ਹੁਣ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਹ ਵੱਡਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਜਿੱਥੇ ਨਵੇਂ ਬਣੇ ਪ੍ਰਧਾਨ ਲੈ ਕੇ ਫੈਸਲਾ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਮਤ ਨਾਲ ਸੱਤਾ ਵਿੱਚ ਆਈ ਹੈ ਉਥੇ ਹੀ ਸਾਰੇ ਵਿਧਾਇਕਾਂ ਵਾਸਤੇ ਮੁੱਖ ਮੰਤਰੀ ਵੱਲੋਂ ਇੱਕ ਵੱਡਾ ਅਹਿਮ ਫੈਸਲਾ ਲਿਆ ਗਿਆ ਹੈ। ਜਿੱਥੇ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਕਈ ਕਾਨੂੰਨੀ ਨੁਕਤੇ ਦੱਸਣ ਵਾਸਤੇ ਪੰਜਾਬ ਵਿਧਾਨ ਸਭਾ ਵਿੱਚ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਸਾਰੇ ਵਿਧਾਇਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਕੈਂਪ ਵਿੱਚ ਸਾਰੇ ਵਿਧਾਇਕਾਂ ਨੂੰ ਉਹਨਾਂ ਦਾ ਕੰਮ ਵੀ ਸਮਝਾਇਆ ਜਾਵੇਗਾ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਆਪਣਾ ਸਾਰਾ ਕੰਮ ਕਰਨਾ ਚਾਹੀਦਾ ਹੈ।
ਜਿੱਥੇ 31 ਮਈ ਤੋਂ 5 ਜੂਨ ਤੱਕ ਇਹ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਿਖਲਾਈ ਕੈਂਪ ਵਿੱਚ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਸਿਖਲਾਈ ਦੇਣ ਵਾਸਤੇ ਲੋਕ ਸਭਾ ਤੋਂ ਸਟਾਫ ਆਵੇਗਾ। ਜਿੱਥੇ ਇਹ ਸਿਖਲਾਈ ਕੈਂਪ 3 ਦਿਨਾਂ ਦੇ ਦੌਰਾਨ ਸਵੇਰੇ 10 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।
ਇਸ ਕਲਾਸ ਦੇ ਵਿਚ ਸਾਰੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਅਤੇ 8 ਮੰਤਰੀਆਂ ਅਤੇ 85 ਵਿਧਾਇਕਾਂ ਨੂੰ ਦਿੱਤੀ ਜਾਵੇਗੀ। ਸਿਖਲਾਈ ਕੈਂਪ ਨੂੰ ਲੈ ਕੇ ਜਿੱਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਦੱਸਿਆ ਗਿਆ ਸੀ ਕਿ ਇਹ ਬਜਟ ਸੈਸ਼ਨ ਤੋਂ ਪਹਿਲਾਂ ਕੈਂਪ ਲਗਾਇਆ ਜਾਣਾ ਚਾਹੀਦਾ ਹੈ। ਤਾਂ ਸਾਰੇ ਵਿਧਾਇਕਾਂ ਨੂੰ ਆਪਣੇ ਕੰਮ ਪ੍ਰਤੀ ਸਿਖਲਾਈ ਹਾਸਲ ਹੋ ਸਕੇ।
Previous Post122 ਸਵਾਰੀਆਂ ਨਾਲ ਸਫ਼ਰ ਕਰ ਰਹੇ ਜਹਾਜ ਨਾਲ ਵਾਪਰਿਆ ਹਾਦਸਾ ਉਤਰਦੇ ਸਮੇਂ ਲੱਗੀ ਭਿਆਨਕ ਅੱਗ
Next Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਟ੍ਰਾਂਸਪੋਰਟ ਮੰਤਰੀ ਵਲੋਂ ਹੋਗਿਆ ਵੱਡਾ ਐਲਾਨ