ਭਾਖੜਾ ਡੈਮ ਤੋਂ ਪੰਜਾਬ ਲਈ ਆਈ ਮਾੜੀ ਖਬਰ, ਪਈ ਇਹ ਨਵੀਂ ਮੁਸੀਬਤ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਬਹੁਤ ਜਿਆਦਾ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਪਾਉਣ ਲਈ ਬਿਜਲੀ ਉਪਕਰਨਾਂ ਦੀ ਵਰਤੋਂ ਕਰਨੀ ਪੈ ਰਹੀ ਹੈ ਉਥੇ ਹੀ ਬਿਜਲੀ ਦੀ ਭਾਰੀ ਕਿੱਲਤ ਹੋਣ ਕਾਰਨ ਬਿਜਲੀ ਸੰਕਟ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਉਥੇ ਹੀ ਬਿਜਲੀ ਦੀ ਸਪਲਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿਚ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਬਿਜਲੀ ਦੀ ਕਮੀ ਵੀ ਹੋ ਗਈ ਹੈ।

ਭਾਖੜਾ ਡੈਮ ਤੋਂ ਪੰਜਾਬ ਲਈ ਹੁਣ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਨਵੀਂ ਮੁਸੀਬਤ ਪੈ ਗਈ ਹੈ। ਪੰਜਾਬ ਵਿੱਚ ਇਹਨੀ ਦਿਨੀਂ ਗਰਮੀ ਪੈਣ ਕਾਰਨ ਪਾਣੀ ਦਾ ਪੱਧਰ ਵੀ ਘੱਟ ਗਿਆ ਹੈ ਜਿਸ ਕਾਰਨ ਬਿਜਲੀ ਉਤਪਾਦਨ ਵਿਚ ਕਮੀ ਆਈ ਹੈ। ਪੰਜਾਬ ਵਿੱਚ ਜਿੱਥੇ ਬਿਜਲੀ ਦੀ ਮੰਗ 13821 ਮੈਗਾਵਾਟ ਤੋਂ ਉੱਪਰ ਪਹੁੰਚ ਗਈ ਹੈ। ਉਥੇ ਹੀ ਪੰਜਾਬ ਨੂੰ ਸਿਰਫ 12800 ਮੈਗਾਵਾਟ ਬਿਜਲੀ ਦੀ ਸਪਲਾਈ ਹੋ ਰਹੀ ਹੈ। ਜਿੱਥੇ ਅਜੇ ਵੀ ਇੱਕ ਹਜ਼ਾਰ ਮੇਗਾਵਾਟ ਦੀ ਘਾਟ ਮਹਿਸੂਸ ਹੋ ਰਹੀ ਹੈ।

ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਗਰਮੀ ਦੇ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 56.9 ਫੁੱਟ ਹੇਠਾਂ ਆ ਗਿਆ ਹੈ। ਜੋ ਪਿਛਲੇ ਸਾਲ 1581.50 ਫੁੱਟ ਸੀ। ਜੋ ਇਸ ਸਾਲ ਘੱਟ ਕੇ 1524.60 ਫੁੱਟ ਤੇ ਪਹੁੰਚ ਗਿਆ ਹੈ। ਬਿਜਲੀ ਸੰਕਟ ਤੇ ਕਾਬੂ ਪਾਉਣ ਲਈ ਹੁਣ ਪੀ ਐਸ ਪੀ ਸੀ ਐਲ 12 ਕਰੋੜ ਰੁਪਏ ਹਰ ਰੋਜ਼ ਪੰਜਾਬ ਵਿਚ 1000 ਮੈਗਾਵਾਟ ਬਿਜਲੀ ਖਰੀਦ ਰਿਹਾ ਹੈ। ਜਿਸ ਵੱਲੋਂ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਲੱਗਭੱਗ 10 ਘੰਟੇ ਕਿਸਾਨਾਂ ਨੂੰ ਬਿਜਲੀ ਮੁਹਈਆ ਕਰਵਾਈ ਜਾ ਰਹੀ ਹੈ।

ਭਾਖੜਾ ਪ੍ਰਾਜੈਕਟ ਇਸ ਸਮੇਂ ਕੁਲ 1379 ਮੈਗਾਵਾਟ ਬਿਜਲੀ ਪੈਦਾ ਕਰਦਾ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ 300 ਕਰੋੜ ਰੁਪਏ ਪੀਐਸਪੀਸੀਐਲ ਨੂੰ ਜਾਰੀ ਕੀਤੇ ਹਨ। ਪਾਣੀ ਦਾ ਪੱਧਰ ਹੇਠਾਂ ਆਉਣ ਨਾਲ ਭਾਖੜਾ ਡੈਮ ਵਿਚ ਬਿਜਲੀ ਸਪਲਾਈ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ। ਇਹ ਡੈਮ 194 ਲੱਖ ਯੂਨਿਟ ਬਿਜਲੀ ਸਪਲਾਈ ਕਰਦਾ ਹੈ ਪਰ ਪੰਜਾਬ ਵਿੱਚ ਅੱਤ ਦੀ ਗਰਮੀ ਅਤੇ ਝੋਨੇ ਦੀ ਲੁਆਈ ਹੋਣ ਕਾਰਨ ਬਿਜਲੀ ਦੀ ਖਪਤ ਵਧ ਗਈ ਹੈ।