ਭਾਜਪਾ ਦੀ ਹਾਰ ਮਗਰੋਂ ਕਿਸਾਨਾਂ ਦੀ ਹੋ ਗਈ ਚੜਦੀ ਕਲਾ , – ਹੁਣ ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਪਿਛਲੇ ਸਾਲ ਨਵੰਬਰ ਤੋਂ ਲਗਾਤਾਰ ਜਾਰੀ ਹੈ। ਕਿਸਾਨ ਅਜੇ ਤੱਕ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾਕੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਲਗਾਤਾਰ ਨਵੀਆਂ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ। ਉਥੇ ਹੀ ਕਿਸਾਨ ਕਰੋਨਾ ਦੇ ਦੌਰ ਵਿਚ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਸੇਵਾ ਕਰ ਰਹੇ ਹਨ। ਜਿਨ੍ਹਾਂ ਵੱਲੋਂ ਦਿੱਲੀ ਦੇ ਹਸਪਤਾਲਾਂ ਵਿਚ ਜ਼ਰੂਰਤਮੰਦ ਲੋਕਾਂ ਲਈ ਭੋਜਨ ਮੁੱਹਈਆ ਕਰਵਾਇਆ ਜਾ ਰਿਹਾ ਹੈ।

ਭਾਜਪਾ ਦੀ ਹਾਰ ਮਗਰੋਂ ਕਿਸਾਨਾਂ ਦੀ ਹੋ ਗਈ ਚੜ੍ਹਦੀਕਲਾ, ਜਿਸ ਬਾਰੇ ਇਕ ਹੋਰ ਖਬਰ ਸਾਹਮਣੇ ਆਈ ਹੈ। ਭਾਰਤ ਵਿੱਚ ਕੱਲ ਜਿਥੇ ਪੱਛਮੀ ਬੰਗਾਲ, ਤਾਮਿਲਨਾਡੂ ਤੇ ਕੇਰਲ ਦੇ ਵਿੱਚ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ। ਜਿੱਥੇ ਇਨ੍ਹਾਂ ਸੂਬਿਆ ਵਿੱਚ ਹੋਈਆਂ ਚੋਣਾਂ ਦੌਰਾਨ ਭਾਜਪਾ ਦੀ ਹਾਰ ਹੋਈ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਵਿੱਚ ਵੇਖਿਆ ਜਾ ਰਿਹਾ ਹੈ। ਕੱਲ ਚੋਣ ਨਤੀਜਿਆਂ ਵਿਚ ਮਿਲੀ ਹਾਰ ਤੋਂ ਬਾਅਦ ਭਾਜਪਾ ਨੂੰ ਭਾਰੀ ਝਟਕਾ ਲਗਾ ਹੈ। ਇਸ ਦਾ ਕਾਰਨ ਕਿਤੇ ਨਾ ਕਿਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਹਨ।

ਹੁਣ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਮੋਦੀ ਸਰਕਾਰ ਨੂੰ ਹੋਰ ਸਬਕ ਸਿਖਾਉਣ ਲਈ ਉੱਤਰ ਪ੍ਰਦੇਸ਼, ਉਤਰਾਖੰਡ,ਪੰਜਾਬ ਵਿਧਾਨ ਸਭਾ ਵਿੱਚ ਹਾਰ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਲੀਡਰ ਤੇ ਦਰਸ਼ਨ ਪਾਲ ਨੇ ਕਿਹਾ ਹੈ ਕਿ ਹੁਣ ਭਾਜਪਾ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਚੋਣ ਨਤੀਜਿਆਂ ਨੂੰ ਸਵੀਕਾਰ ਕਰੇ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦੇਵੇ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਹਾਰ ਨੇ ਕਿਸਾਨ ਮੋਰਚੇ ਨੂੰ ਆਕਸੀਜ਼ਨ ਦਿੱਤੀ ਹੈ।

ਸੰਜੁਕਤ ਕਿਸਾਨ ਮੋਰਚੇ ਦਾ ਪੱਛਮੀ ਬੰਗਾਲ ਵਿੱਚ ਪਰਚਾਰ ਚੰਗਾ ਰੰਗ ਲਿਆਇਆ । ਪੱਛਮੀ ਬੰਗਾਲ ਵਿਚ ਵੀ ਭਾਜਪਾ ਦੀ ਹਾਰ ਨਾਲ ਕਿਸਾਨਾਂ ਦਾ ਉਤਸ਼ਾਹ ਪਹਿਲਾਂ ਨਾਲੋਂ ਦੁੱਗਣਾ ਹੋ ਗਿਆ ਹੈ। ਕੱਲ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੇ ਭਾਰਤੀ ਜਨਤਾ ਪਾਰਟੀ ਦੀ ਫੁੱਟ ਪਾਉਣ ਵਾਲੀਆਂ ਫਿਰਕੂ ਰਾਜਨੀਤੀ ਨੂੰ ਲੋਕਾਂ ਵੱਲੋਂ ਸਿਰੇ ਤੋਂ ਨਕਾਰ ਦਿੱਤਾ ਗਿਆ ਹੈ। ਉੱਥੇ ਹੀ ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ,ਕਿਸਾਨਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ।