ਭਾਰਤ ਆਉਣ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਲਈ ਅਚਾਨਕ ਹੁਣ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਜਿਸ ਸਮੇਂ ਕੋਰੋਨਾ ਦਾ ਅਸਰ ਸਾਰੇ ਦੇਸ਼ਾਂ ਵਿੱਚ ਦੇਖਿਆ ਜਾ ਰਿਹਾ ਸੀ ਤਾਂ ਉਸ ਸਮੇਂ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਕਰੋਨਾ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਅਤੇ ਵਿਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿਤੀ ਗਈ ਸੀ। ਭਾਰਤ ਵਿਚ ਜਿੱਥੇ ਮਾਰਚ 2020 ਦੇ ਵਿਚ ਅੰਤਰਰਾਸ਼ਟਰੀ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਉੱਥੇ ਹੀ ਯਾਤਰੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੁਝ ਖਾਸ ਸਮਝੌਤਿਆਂ ਤਹਿਤ ਖ਼ਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਜਿੱਥੇ ਕਰੋਨਾ ਸੰਬੰਧੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਗਿਆ ਉਥੇ ਹੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਜਾਰੀ ਰੱਖਿਆ ਗਿਆ ਸੀ।

ਹੁਣ ਭਾਰਤ ਆਉਣ ਜਾਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਅਚਾਨਕ ਹੀ ਵੱਡਾ ਐਲਾਨ ਹੋ ਗਿਆ ਹੈ ਜਿੱਥੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਭਾਰਤ ਸਰਕਾਰ ਵੱਲੋਂ ਕਰੋਨਾ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਉਡਾਨਾਂ ਉੱਪਰ ਪਾਬੰਦੀਆ ਲਾਗੂ ਕੀਤੀਆਂ ਗਈਆਂ ਸਨ। ਉੱਥੇ ਹੀ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਹਨਾਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ 27 ਮਾਰਚ 2022 ਫਿਰ ਸਾਰੀਆਂ ਅੰਤਰਰਾਸ਼ਟਰੀ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।

ਇਨ੍ਹਾਂ ਉਡਾਨਾਂ ਨੂੰ ਮੁੜ ਸ਼ੁਰੂ ਕੀਤੇ ਜਾਣ ਨਾਲ ਜਿੱਥੇ ਯਾਤਰੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਉੱਥੇ ਹੀ ਬਹੁਤ ਸਾਰੀਆਂ ਏਅਰਲਾਇਨਜ਼ ਨੂੰ ਹੋ ਰਹੀ ਮੁਸ਼ਕਲ ਵੀ ਹੱਲ ਹੋ ਜਾਵੇਗੀ। ਕਿਉਂਕਿ ਪਹਿਲਾਂ ਕੁਝ ਸਮਝੌਤਿਆਂ ਦੇ ਤਹਿਤ ਹੀ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਸੀ। ਜਿੱਥੇ ਪਹਿਲਾਂ 23 ਮਾਰਚ 2020 ਤੋਂ ਕੌਮਾਂਤਰੀ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ।

ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹਨਾਂ ਅੰਤਰਰਾਸ਼ਟਰੀ ਉਡਾਨਾਂ ਨੂੰ ਹੁਣ 27 ਮਾਰਚ 2022 ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਉੱਥੇ ਹੀ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।