ਆਈ ਤਾਜ਼ਾ ਵੱਡੀ ਖਬਰ
ਕਰੋਨਾ ਤੋਂ ਬਾਅਦ ਜਿੱਥੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਨਿਕਲਣ ਵਾਸਤੇ ਕੋਸ਼ਿਸ਼ਾਂ ਕਰ ਰਹੇ ਹਨ। ਕਿਉਂਕਿ ਕਰੋਨਾ ਦੇ ਸਮੇਂ ਕੀਤੀ ਗਈ ਤਾਲਾਬੰਦੀ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਿਆ। ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਵੱਲੋਂ ਆਪਣੀ ਜਮ੍ਹਾਂ ਪੂੰਜੀ ਨੂੰ ਵੀ ਵਰਤ ਲਿਆ ਗਿਆ ਸੀ। ਹੁਣ ਮੁੜ ਤੋਂ ਲੋਕਾਂ ਵੱਲੋਂ ਆਪਣੇ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਵਿੱਚ ਆਰਥਿਕ ਪੱਧਰ ਨੂੰ ਮਜ਼ਬੂਤ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਧੋਖਾਧੜੀ ਕੀਤੇ ਜਾਣ ਦੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ।
ਜਿਨ੍ਹਾਂ ਵੱਲੋਂ ਆਪਣੀ ਠੱਗੀ ਦਾ ਬਹੁਤ ਸਾਰੇ ਲੋਕਾਂ ਨੂੰ ਸ਼ਿਕਾਰ ਬਣਾਇਆ ਜਾਂਦਾ ਹੈ। ਹੁਣ ਵੇਲਪੁਰੀ ਬੇਚਣ ਵਾਲ਼ੇ ਵੱਲੋਂ ਸਕੀਮ ਲਗਾ ਕੇ ਇਨ੍ਹਾਂ ਲੋਕਾਂ ਕੋਲੋਂ ਪੰਜ ਕਰੋੜ ਦੀ ਠੱਗੀ ਮਾਰੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲੇ ਦੇ ਨੌਝਹਿਲ ਕਸਬੇ ਤੋਂ ਸਾਹਮਣੇ ਆਈ ਹੈ। ਜਿੱਥੋ ਦੇ ਬੇਲਪੂਰੀ ਵੇਚਣ ਵਾਲੇ ਵਿਅਕਤੀ ਵੱਲੋਂ 5 ਕਰੋੜ ਦੀ ਠੱਗੀ ਮਾਰ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਉਣ ਤੇ ਉਸਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਵੱਲੋਂ ਦੱਸਿਆ ਗਿਆ ਹੈ ਕਿ ਬੇਲਪੂਰੀ ਵੇਚਣ ਵਾਲਾ ਦੋਸ਼ੀ ਨਰਿੰਦਰ ਪੁਜਾਰੀ ਕਸਬੇ ਦੇ ਚਮਦ ਚੌਰਾਹੇ ਵਿਚ ਬੇਲਪੂਰੀ ਵੇਚਣ ਦਾ ਕੰਮ ਪਿਛਲੇ 16 ਸਾਲਾਂ ਤੋਂ ਲਗਾਤਾਰ ਕਰ ਰਿਹਾ ਸੀ। ਜਿਸ ਵੱਲੋਂ ਮਹੀਨਾਵਰ ਕਮੇਟੀਆਂ ਪਾਈਆਂ ਜਾ ਰਹੀਆਂ ਸਨ ਅਤੇ ਲੋਕਾਂ ਦਾ ਪੈਸਾ ਵੀ ਸਮੇਂ ਸਿਰ ਵਿਆਜ਼ ਸਮੇਤ ਵਾਪਸ ਕਰ ਦਿੱਤਾ ਜਾਂਦਾ ਸੀ। ਜਿਸ ਵੱਲੋਂ ਮਹੀਨਾਵਾਰ ਪੈਸੇ ਇਕੱਠੇ ਕਰਨ ਲਈ ਇਹ ਕੰਮ ਕੀਤਾ ਜਾਂਦਾ ਸੀ। ਉਸ ਦੇ ਇਸ ਵਿਸ਼ਵਾਸ ਨੂੰ ਵੇਖਦੇ ਹੋਏ ਲੋਕਾਂ ਵੱਲੋਂ ਉਸ ਨੂੰ ਪੈਸੇ ਦੇ ਦਿੱਤੇ ਜਾਂਦੇ ਸਨ।
ਜਿਸ ਨਾਲ ਉਹ ਆਪਣੇ ਕਮੇਟੀ ਦੇ ਪੈਸਿਆਂ ਦਾ ਇਸਤੇਮਾਲ ਕਰ ਸਕਣ। ਪਰ ਹੁਣ ਇਹ ਵਿਅਕਤੀ 300 ਲੋਕਾਂ ਨਾਲ ਪੰਜ ਕਰੋੜ ਦੀ ਠੱਗੀ ਮਾਰ ਕੇ ਫ਼ਰਾਰ ਹੋ ਗਿਆ ਹੈ। ਜਿੱਥੇ ਇਹ ਦੋਸ਼ੀ 20 ਨਵੰਬਰ ਦੀ ਰਾਤ ਤੋਂ ਅਚਾਨਕ ਗਾਇਬ ਹੋਇਆ ਹੈ ਉਥੇ ਹੀ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਦਾ ਪੈਸਾ ਲੈ ਕੇ ਫ਼ਰਾਰ ਹੋਇਆ ਹੈ ਉਹ ਲੋਕ ਚਿੰਤਾ ਵਿਚ ਹਨ।
Previous Postਨਵੇਂ ਬਣੇ ਕਾਂਗਰਸੀ ਲੀਡਰ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਹੁਣ ਕੀਤਾ ਇਹ ਕੰਮ
Next Postਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ – ਕਲਾਕਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ