ਭੈਣ ਭਰਾ ਨੂੰ ਏਦਾਂ ਲੈ ਗਈ ਇਕੱਠਿਆਂ ਮੌਤ – ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਸੜਕਾਂ ਉੱਪਰ ਆਵਾਜਾਈ ਲਈ ਵਾਹਨਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਇਨ੍ਹਾਂ ਵਾਹਨਾਂ ਦੇ ਕਾਰਨ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਜਿਥੇ ਇਨ੍ਹਾਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠੇ ਹਨ ਉਥੇ ਹੀ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਬਹੁਤ ਸਾਰੇ ਘਰਾਂ ਵਿੱਚ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਸਰਕਾਰ ਵੱਲੋਂ ਜਿਥੇ ਅਜਿਹੇ ਹਾਦਸਿਆਂ ਨੂੰ ਰੋਕਣ ਵਾਸਤੇ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਇਹਨਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਵਾਪਰਨ ਵਾਲੇ ਹਰ ਰੋਜ਼ ਹੀ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਕਈ ਪਰਵਾਰਾਂ ਦੀ ਰੋਜ਼ੀ-ਰੋਟੀ ਚਲਾਉਣ ਵਾਲੇ ਘਰ ਦੇ ਮੁਖੀ ਇਸ ਦੁਨੀਆਂ ਤੋਂ ਤੁਰ ਜਾਂਦੇ ਹਨ। ਉਥੇ ਹੀ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਨੌਜਵਾਨਾਂ ਦੇ ਜਾਣ ਨਾਲ ਵੀ ਕਈ ਘਰਾਂ ਦੇ ਚਿਰਾਗਾਂ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਭੈਣ-ਭਰਾ ਦੀ ਇਕੱਠਿਆਂ ਇਸ ਤਰ੍ਹਾਂ ਮੌਤ ਹੋਈ ਹੈ ਜਿੱਥੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲਹਿਰਾਗਾਗਾ ਦੇ ਅਧੀਨ ਰਾਜੋਆਣਾ ਖੁਰਦ ਤੋਂ ਸਾਹਮਣੇ ਆਈ ਹੈ।

ਜਿਥੋਂ ਦੇ ਰਹਿਣ ਵਾਲੇ ਭੈਣ ਭਰਾ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਰਮਨਦੀਪ ਸਿੰਘ ਨੇ ਦੱਸਿਆ ਹੈ ਕਿ ਜਿੱਥੇ ਉਸ ਦੇ ਚਾਚੇ ਦੀ ਬੇਟੀ ਸਰਬਜੀਤ ਕੌਰ ਅਤੇ ਬੇਟੇ ਅਮਨਦੀਪ ਸਿੰਘ ਮੋਟਰਸਾਈਕਲ ਤੇ ਜਾ ਰਹੇ ਸੀ। ਉਸ ਸਮੇਂ ਹੀ ਪਾਤੜਾ ਵੱਲ ਨੂੰ ਜਾਂਦੇ ਸਮੇਂ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਉੱਥੇ ਹੀ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਘਟਨਾ ਸਥਾਨ ਤੇ ਅਮਨਦੀਪ ਸਿੰਘ ਅਤੇ ਸਰਬਜੀਤ ਕੌਰ ਦੀ ਮੌਤ ਹੋ ਗਈ।

ਪੁਲੀਸ ਵੱਲੋਂ ਜਿਥੇ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ਾ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਹਾਦਸੇ ਕਾਰਨ ਪਰਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।