ਭੋਗ ਤੋਂ ਪਰਤ ਰਹਿਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਕਾਰਾਂ ਦੀ ਟੱਕਰ ਨਾਲ ਹੋਇਆ ਮੌਤ ਦਾ ਤਾਂਡਵ

ਆਈ ਤਾਜ਼ਾ ਵੱਡੀ ਖਬਰ 

ਵਾਪਰੇ ਸੜਕ ਹਾਦਸੇ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਅਜਿਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਆਏ ਦਿਨ ਹੀ ਅਜਿਹੇ ਹਾਦਸੇ ਲੋਕਾਂ ਦੀ ਅਣਗਹਿਲੀ ਦੇ ਕਾਰਨ ਵੱਧ ਰਹੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਵਾਹਨ ਚਾਲਕਾਂ ਦੇ ਲਈ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਜਿਸ ਨਾਲ ਵਾਪਰ ਰਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਉਨ੍ਹਾਂ ਵਾਹਨ ਚਾਲਕਾਂ ਵੱਲੋਂ ਵਰਤੀ ਗਈ ਅਣਗਹਿਲੀ ਕਈ ਲੋਕਾਂ ਦੀ ਜਾਨ ਜਾਣ ਦੀ ਵਜਾ ਬਣ ਜਾਂਦੀ ਹੈ।

ਹੁਣ ਭੋਗ ਤੋਂ ਪਰਤ ਰਿਹਾ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਦੋ ਕਾਰਾਂ ਦੀ ਟੱਕਰ ਦੌਰਾਨ ਮੌਤ ਦਾ ਤਾਂਡਵ ਹੋਇਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਬਰਨਾਲਾ ਬਠਿੰਡਾ ਮੁੱਖ ਮਾਰਗ ਤੇ ਧਾਗਾ ਮਿਲ ਦੇ ਕੋਲੋਂ ਸਾਹਮਣੇ ਆਇਆ ਹੈ। ਜਿੱਥੇ ਦੋ ਕਾਰਾਂ ਦੇ ਵਿਚਕਾਰ ਹੋਈ ਆਪਸੀ ਟੱਕਰ ਦੇ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ ਦੋ ਜਣੇ ਗੰਭੀਰ ਜ਼ਖਮੀ ਹੋਏ ਹਨ।

ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਵਿਚ ਇਕ ਪਰਿਵਾਰ ਦੇ ਕੁਝ ਮੈਂਬਰ ਇਕ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਜਾ ਰਹੇ ਸਨ। ਉਸ ਸਮੇਂ ਕਾਰ ਦੇ ਵਿਚ ਕਾਰ ਚਾਲਕ ਦੀ ਮਾਂ ਭਰਾ ਅਤੇ ਭਰਜਾਈ ਸ਼ਾਮਲ ਸਨ। ਜਦੋਂ ਉਨ੍ਹਾਂ ਦੀ ਕਾਰ ਧਾਗਾ ਮਿਲ ਦੇ ਨੇ ਕੋਲ ਪਹੁੰਚੀ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਉਨ੍ਹਾਂ ਦੀ ਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਬੇਕਾਬੂ ਹੋ ਕੇ ਕਾਰ ਖਤਾਨਾਂ ਵਿੱਚ ਡਿੱਗ ਗਈ।

ਇਸ ਹਾਦਸੇ ਦੇ ਵਿਚ ਕਾਰ ਚਾਲਕ ਜਗਤਾਰ ਸਿੰਘ ਦੀ ਮਾਂ ਛਿੰਦਰ ਕੌਰ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਜਦ ਕਿ ਇਸ ਹਾਦਸੇ ਵਿਚ ਉਸ ਦਾ ਭਰਾ ਅੰਮ੍ਰਿਤਪਾਲ ਅਤੇ ਭਾਬੀ ਖੁਸ਼ਪ੍ਰੀਤ ਕੌਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਰਾਮਪੁਰਾ ਦੇ ਇੱਕ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਨੂੰ ਬਠਿੰਡਾ ਵਿਖੇ ਗੰਭੀਰ ਸਥਿਤੀ ਕਾਰਨ ਰੈਫਰ ਕੀਤਾ ਗਿਆ। ਕਾਰ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ ਉਥੇ ਹੀ ਪਰਿਵਾਰ ਵੱਲੋਂ ਉਸ ਦੋਸ਼ੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਅਤੇ ਉਸਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।