ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਨੂੰ ਅਜੇ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਸੀ ਕਿ ਇਕ ਤੋਂ ਬਾਅਦ ਇਕ ਨਵੇਂ ਕੇਸ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਜਿਨ੍ਹਾਂ ਨੂੰ ਦੇਖਦੇ ਹੋਏ ਵੱਖ-ਵੱਖ ਸੂਬਿਆਂ ਦੇ ਵਿੱਚ ਸਰਕਾਰ ਵੱਲੋਂ ਪਾਬੰਦੀਆਂ ਲਗਾਈਆਂ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਜਿਸ ਨਾਲ ਕਰੋਨਾ ਦੀ ਤੀਜੀ ਲਹਿਰ ਨੂੰ ਆਉਣ ਤੋਂ ਰੋਕਿਆ ਜਾ ਸਕੇ ਉਥੇ ਹੀ ਲੋਕਾਂ ਨੂੰ ਵੱਧ ਤੋਂ ਵੱਧ ਆਪਣਾ ਕਰੋਨਾ ਟੀਕਾਕਰਣ ਅਤੇ ਕਰੋਨਾ ਟੈਸਟ ਕਰਵਾਏ ਜਾਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਸੂਬਿਆਂ ਵਿੱਚੋਂ ਜਿੱਥੇ ਵਿੱਦਿਅਕ ਅਦਾਰਿਆਂ ਵਿੱਚ ਬੱਚਿਆਂ ਦੇ ਵਧੇਰੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ।
ਉਥੇ ਹੀ ਸਾਹਮਣੇ ਆਉਣ ਵਾਲੇ ਕੇਸ ਲੋਕਾਂ ਨੂੰ ਝੰਜੋੜ ਕੇ ਰੱਖ ਰਹੇ ਹਨ। ਜਿੱਥੇ ਵਿਦਿਅਕ ਅਦਾਰਿਆਂ ਵਿੱਚ ਕੁਝ ਬਚੇ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ ਉਥੇ ਹੀ ਬਾਕੀ ਹੋਰ ਬੱਚਿਆਂ ਦੇ ਮਾਪਿਆਂ ਵਿਚ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਵੇਖਿਆ ਜਾ ਰਿਹਾ ਹੈ। ਹੁਣ ਇਥੇ 43 ਵਿਦਿਆਰਥੀ ਨਿਕਲੇ ਕਰੋਨਾ ਪੌਜੇਟਿਵ,ਜਿਸ ਕਾਰਨ ਮਚੀ ਹਾਹਾਕਾਰ , ਜਿਸ ਬਾਰੇ ਆਈ ਤਾਜਾ ਵੱਡੀ ਖਬਰ । ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇੱਕ ਵਾਰ ਫਿਰ ਤੋਂ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ।
ਜਿਸ ਨਾਲ ਭਾਰਤ ਵਿਚ ਕਰੋਨਾ ਦੀ ਤੀਜੀ ਲਹਿਰ ਦਾ ਆਗਾਜ਼ ਹੋ ਰਿਹਾ ਹੈ ਕਿਉਂਕਿ ਸਕੂਲਾਂ ਵਿਚ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਤੇਲੰਗਾਨਾ ਦੇ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦੇ ਕੋਰੋਨਾ ਪੀੜਤ ਹੋਣ ਦੀ ਖਬਰ ਸਾਹਮਣੇ ਆਉਣ ਨਾਲ ਮਾਪਿਆਂ ਵਿੱਚ ਚਿੰਤਾ ਵੱਧ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਕਾਲਜ ਵਿੱਚ 43 ਵਿਦਿਆਰਥੀ ਕਰੋਨਾ ਨਾਲ ਸੰਕਰਮਿਤ ਪਾਏ ਗਏ ਹਨ।
ਮਾਮਲਾ ਤੇਲੰਗਾਨਾ ਦੇ ਬੋਮਕਲ ਵਿੱਚ ਸਥਿਤ ਚਲਾਮੇਡਾ ਆਨੰਦਰਾਓ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਕਾਲਜ ਦੇ 43 ਵਿਦਿਆਰਥੀ ਦੇ ਕੋਰੋਨਾ ਸੰਕਰਮਿਤ ਹੋਣ ਨਾਲ ਇਕ ਵੱਡਾ ਧਮਾਕਾ ਹੋ ਗਿਆ ਹੈ। ਦੱਖਣੀ ਅਫ਼ਰੀਕਾ ਵਿਚ ਸਾਹਮਣੇ ਆਏ ਨਵੇਂ ਵੇਰੀਐਂਟ ਕਾਰਨ ਪਹਿਲਾਂ ਹੀ ਦੁਨੀਆਂ ਵਿੱਚ ਡਰ ਪੈਦਾ ਹੋ ਗਿਆ ਹੈ, ਉੱਥੇ ਹੀ ਹੁਣ ਭਾਰਤ ਵਿਚ ਵੀ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਦੇ ਕਾਰਨ ਲੋਕ ਦਹਿਸ਼ਤ ‘ਚ ਹਨ।
Previous Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਮਾੜੀ ਖਬਰ – ਇਹਨਾਂ ਵਲੋਂ ਚੱਕਾ ਜਾਮ ਕਰਨ ਬਾਰੇ ਹੋ ਗਿਆ ਇਹ ਵੱਡਾ ਐਲਾਨ
Next Postਪੈ ਗਿਆ ਉਲਟਾ ਚੱਕਰ : ਮੁੰਡੇ ਨੇ ਦਾਜ ਲੈਣ ਤੋਂ ਇਨਕਾਰ ਕਰਨ ਤੇ ਘਰਵਾਲੀ ਪਤੀ ਤੇ ਕਰਤਾ ਕੇਸ – ਸਾਰੇ ਪਾਸੇ ਹੋ ਗਈ ਚਰਚਾ