ਮਚੀ ਹਾਹਾਕਾਰ : ਪੈਸੱਜਰ ਟ੍ਰੇਨ ਨੂੰ ਜਾਣ ਬੁਝਕੇ ਲਗਾਈ ਗਈ ਇਹਨਾਂ ਵਲੋਂ ਅੱਗ ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਸਰਕਾਰ ਵੱਲੋਂ ਚੋਣ ਜਾਬਤਾ ਲਾਗੂ ਹੋਣ ਦੇ ਕਾਰਨ ਹੁਣ ਕੋਈ ਐਲਾਨ ਨਹੀਂ ਕੀਤਾ ਜਾ ਰਿਹਾ ਹੈ। ਜਿਥੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਅਤੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਕੱਚੇ ਕਰਮਚਾਰੀਆਂ ਵੱਲੋਂ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਪਰ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਨ੍ਹਾਂ ਦੀਆਂ ਮੰਗਾਂ ਅਧੂਰੀਆਂ ਰਹਿ ਗਈਆਂ ਹਨ। ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਸਰਕਾਰ ਤੋਂ ਰੁਜ਼ਗਾਰ ਮੰਗਿਆ ਜਾ ਰਿਹਾ ਹੈ। ਸਰਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਮੰਗ ਨਾ ਮੰਨੇ ਜਾਣ ਕਾਰਨ ਇਨ੍ਹਾਂ ਨੌਜਵਾਨਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦੇ ਹੋਏ ਕਈ ਹਾਦਸੇ ਵਾਪਰ ਰਹੇ ਹਨ। ਹੁਣ ਇਥੇ ਯਾਤਰੀਆਂ ਦੀ ਟ੍ਰੇਨ ਨੂੰ ਜਾਣ ਬੁੱਝ ਕੇ ਅੱਗ ਲਗਾ ਦਿੱਤੀ ਗਈ ਹੈ ਜਿਸ ਕਾਰਨ ਇੱਥੇ ਹਾਹਾਕਾਰ ਮਚ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਿਹਾਰ ਤੋਂ ਸਾਹਮਣੇ ਆਈ ਹੈ ਜਿੱਥੇ ਰੇਲਵੇ ਦੇ ਐਨ ਟੀ ਪੀ ਸੀ ਅਤੇ ਗਰੁੱਪ-ਡੀ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦੇ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਇਸਨੂੰ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ਵਿੱਚ ਨਤੀਜਿਆਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਬਿਹਾਰ ਵਿੱਚ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਇਸ ਦੇ ਤਹਿਤ ਦੂਜੇ ਦਿਨ ਵਿਦਿਆਰਥੀਆਂ ਵੱਲੋਂ ਆਰਾ ਸਾਸਾਰਾਮ ਯਾਤਰੀਆਂ ਦੀ ਟਰੇਨ ਨੂੰ ਆਰਾ ਸਟੇਸ਼ਨ ਤੇ ਉਸ ਸਮੇਂ ਅੱਗ ਲਗਾ ਦਿਤੀ ਗਈ ਜਦੋਂ ਇਸ ਵਿਚ ਯਾਤਰੀ ਮੌਜੂਦ ਸਨ।

ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਜਿੱਥੇ ਇਹ ਅੱਗ ਲਗਾ ਦਿੱਤੀ ਗਈ ਉਥੇ ਹੀ ਟਰੇਨ ਵਿੱਚ ਸਵਾਰ ਯਾਤਰੀਆਂ ਵੱਲੋਂ ਭੱਜ ਕੇ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ ਗਈ ਹੈ। ਇਸ ਘਟਨਾ ਤੋਂ ਬਾਅਦ ਜਿਥੇ ਪੁਲਿਸ ਵੱਲੋਂ ਨੋਟਿਸ ਲੈਂਦੇ ਹੋਏ ਇਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਇਨ੍ਹਾਂ ਉਮੀਦਵਾਰਾਂ ਦੀ ਪਹਿਚਾਣ ਕਰਨ ਵਾਸਤੇ ਹੈ ਅਤੇ ਇਨ੍ਹਾਂ ਨੂੰ ਦਿੱਤੀ ਜਾਣ ਵਾਲੀ ਨੌਕਰੀ ਰੋਕਣ ਦਾ ਅਦੇਸ਼ ਜਾਰੀ ਕੀਤਾ ਜਾ ਸਕਦਾ ਹੈ।

ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਉਮੀਦਵਾਰਾਂ ਦੀ ਪਹਿਚਾਣ ਵਾਸਤੇ ਜਾਂਚ ਏਜੰਸੀਆਂ ਦੀ ਮਦਦ ਲਈ ਜਾ ਰਹੀ ਹੈ। ਜਿਸ ਸਦਕਾ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਦਿਆਰਥੀਆਂ ਨੂੰ ਕਾਬੂ ਕੀਤਾ ਜਾ ਸਕੇ। ਉਥੇ ਹੀ ਪ੍ਰਦਰਸ਼ਨ ਕਰਨ ਵਾਲੇ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲ ਸਕਦੀ।