ਮਚੀ ਹਾਹਾਕਾਰ : 38 ਸਕੂਲ ਦੇ ਵਿਦਿਆਰਥੀ ਇਸ ਕਾਰਨ ਹੋ ਗਏ ਬਿਮਾਰ,14 ਬੱਚਿਆਂ ਨੂੰ ਕਰਾਇਆ ਹਸਪਤਾਲ ਦਾਖਲ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਦੇ ਕਾਰਨ ਭਾਰਤ ਸਰਕਾਰ ਵੱਲੋਂ ਵੀ ਕਾਫੀ ਲੰਮਾ ਸਮਾਂ ਤਾਲਾਬੰਦੀ ਕਰ ਦਿੱਤੀ ਗਈ ਸੀ ਤਾਂ ਜੋ ਲੋਕਾਂ ਨੂੰ ਇਸ ਦੀ ਚਪੇਟ ਵਿਚ ਆਉਣ ਤੋਂ ਬਚਾਇਆ ਜਾ ਸਕੇ ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਵੀ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਕਾਫੀ ਲੰਮੇ ਸਮੇਂ ਤਕ ਬੰਦ ਰਖਿਆ ਗਿਆ। ਜਿਸ ਸਦਕਾ ਬੱਚਿਆਂ ਨੂੰ ਇਸ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਰੱਖੀ ਗਈ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਗਿਆ ਅਤੇ ਫਿਰ ਕਰੋਨਾ ਪਾਬੰਦੀਆਂ ਦੇ ਨਾਲ ਅਧਿਆਪਕਾਂ ਨੂੰ ਵਿਦਿਅਕ ਅਦਾਰਿਆਂ ਵਿਚੋਂ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਹੁਣ ਇੱਥੇ 38 ਸਕੂਲ ਦੇ ਵਿਦਿਆਰਥੀਆਂ ਦੇ ਬਿਮਾਰ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ 14 ਬੱਚਿਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤੇਲੰਗਾਨਾ ਸੂਬੇ ਦੇ ਗੁਰੂਕੁਲ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਜ਼ਹਿਰੀਲਾ ਖਾਣਾ ਖਾਣ ਨਾਲ 38 ਵਿਦਿਆਰਥਣਾ ਬੀਮਾਰ ਹੋ ਗਈਆ ਹਨ। ਜਿਨ੍ਹਾਂ ਵਿੱਚੋਂ 14 ਵਿਦਿਆਰਥਣਾਂ ਦੀ ਹਾਲਤ ਵਧੇਰੇ ਖਰਾਬ ਹੋਣ ਤੇ ਉਨ੍ਹਾਂ ਨੂੰ ਮਹਿਬੂਬਾ ਬਾਅਦ ਜ਼ਿਲ੍ਹਾ ਹੈਡਕੁਆਰਟਰ ਦੇ ਸਰਕਾਰੀ ਸਕੂਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਦੱਸਿਆ ਗਿਆ ਹੈ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਖਾਣਾ ਖਾਣ ਤੋਂ ਬਾਅਦ ਹੀ ਉਨ੍ਹਾਂ ਨੂੰ ਦਸਤ ਅਤੇ ਉਲਟੀਆਂ ਦੀ ਸ਼ਿਕਾਇਤ ਹੋਈ। ਜਿਸ ਕਾਰਨ ਵਿਦਿਆਰਥਣਾਂ ਦੀ ਹਾਲਤ ਗੰਭੀਰ ਹੋ ਗਈ। ਉੱਥੇ ਹੀ ਸਕੂਲ ਵਿੱਚ ਮੈਡੀਕਲ ਕੈਂਪ ਸਕੂਲ ਅਧਿਕਾਰੀਆਂ ਵੱਲੋਂ ਲਗਵਾਇਆ ਗਿਆ ਅਤੇ ਸਾਰੇ ਬੱਚਿਆਂ ਦੀ ਜਾਂਚ ਕਰਵਾਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਆਦਿਵਾਸੀ ਮਹਿਲਾ ਅਤੇ ਸ਼ੀਸ਼ੂ ਕਲਿਆਣ ਵਿਭਾਗ ਦੀ ਮੰਤਰੀ ਵੱਲੋਂ ਵੀ ਹਸਪਤਾਲ ਪਹੁੰਚ ਕੇ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।

ਉੱਥੇ ਹੀ ਜ਼ਿਲੇ ਦੇ ਸਿਹਤ ਅਧਿਕਾਰੀ ਅਤੇ ਜ਼ਿਲ੍ਹਾ ਕੁਲੈਕਟਰ ਵੱਲੋਂ ਵੀ ਪਹੁੰਚ ਕੀਤੀ ਗਈ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਸ ਸਮੇਂ ਹਸਪਤਾਲ ਵਿੱਚ ਜੋ ਵਿਦਿਆਰਥਣਾਂ ਜੇਰੇ ਇਲਾਜ ਹਨ ਉਹ ਸਾਰੀਆਂ ਖਤਰੇ ਤੋਂ ਬਾਹਰ ਹਨ। ਇਸ ਸਾਰੇ ਮਾਮਲੇ ਦੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਲੇਟ ਜਾਣਕਾਰੀ ਮਿਲਣ ਤੇ ਉਨ੍ਹਾਂ ਵਿੱਚ ਰੋਸ ਵੀ ਵੇਖਿਆ ਜਾ ਰਿਹਾ ਹੈ।