ਮਜੂਦਾਂ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਚ ਮਾਸਕ ਪਾਉਣ ਨੂੰ ਲੈਕੇ ਸਰਕਾਰ ਨੇ ਦਿੱਤਾ ਵੱਡਾ ਹੁਕਮ, ਅਤੇ ਲਾਈਆਂ ਹੋਰ ਪਾਬੰਦੀਆਂ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦਾ ਕਹਿਰ ਜਿਥੇ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਵਧਦਾ ਜਾ ਰਿਹਾ ਹੈ ਅਤੇ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਸਰਹੱਦਾਂ ਉਪਰ ਵੀ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਆਪਣੇ ਦੇਸ਼ ਵਿੱਚ ਲੋਕਾਂ ਨੂੰ ਮੁੜ ਤੋਂ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਕਈ ਦੇਸ਼ਾਂ ਵਿਚ ਮੁੜ ਤੋਂ ਜਾਰੀ ਕਰ ਦਿੱਤੇ ਗਏ ਹਨ। ਕਰੋਨਾ ਦੀ ਬਿਮਾਰੀ ਜਿੱਥੇ ਚੀਨ ਤੋਂ ਸ਼ੁਰੂ ਹੋਈ ਸੀ, ਉੱਥੇ ਹੀ ਹੁਣ ਕਰੋਨਾ ਦੀ ਅਗਲੀ ਲਹਿਰ ਸ਼ੁਰੂ ਹੋ ਚੁੱਕੀ ਹੈ ਅਤੇ ਚੀਨ ਦੇ ਬਹੁਤ ਸਾਰੇ ਸ਼ਹਿਰ ਪ੍ਰਭਾਵਤ ਹੋਏ ਹਨ ਜਿੱਥੇ ਚੀਨ ਵਿਚ 10 ਵੱਡੇ ਸ਼ਹਿਰਾਂ ਵਿਚ ਤਾਲਾਬੰਦੀ ਵੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਇਸ ਤਰ੍ਹਾਂ ਠੱਲ੍ਹ ਪਾਈ ਜਾ ਸਕੇ।

ਭਾਰਤ ਦੇ ਕਈ ਸੂਬਿਆਂ ਵਿਚ ਕਰੋਨਾ ਦੇ ਮਾਮਲੇ ਪਿਛਲੇ ਕਈ ਦਿਨਾਂ ਤੋਂ ਵਧ ਰਹੇ ਹਨ ਜੋ ਕਿ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਚੁਕਿਆ ਹੈ। ਉਥੇ ਹੀ ਬੀਤੇ ਕੱਲ੍ਹ ਦਿੱਲੀ ਦੇ ਵਿਚ ਜਿਥੇ ਕੇਂਦਰ ਸਰਕਾਰ ਵੱਲੋ ਮੀਟਿੰਗ ਕੀਤੀ ਗਈ ਹੈ ਅਤੇ ਸਾਰੇ ਰਾਜਾਂ ਵਿੱਚ ਕਰੋਨਾ ਸਬੰਧੀ ਪੱਤਰ ਜਾਰੀ ਕਰਕੇ ਸੁਝਾਅ ਵੀ ਮੰਗੇ ਗਏ ਹਨ ਅਤੇ ਪਾਬੰਦੀਆਂ ਲਗਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਹੁਣ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਵਿਚ ਵੀ ਮਾਸਕ ਲਗਵਾਉਣ ਨੂੰ ਲੈ ਕੇ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਹ ਪਾਬੰਦੀ ਲਗਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਮਾਸਕ ਪਾਉਣ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਵਿੱਚ ਨਵੀਂ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਉਥੇ ਹੀ ਸ਼ੋਪਿੰਗ ਮਾਲ, ਸਿਨੇਮਾ ਘਰਾਂ ਅਤੇ ਸਕੂਲਾਂ ਵਿੱਚ ਵੀ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਇਸ ਤੋਂ ਬਿਨਾਂ ਇਹਨਾਂ ਜਗਾਂ ਉੱਪਰ ਐਂਟਰੀ ਨਹੀਂ ਹੋਣ ਦਿੱਤੀ ਜਾਵੇਗੀ।

24 ਘੰਟਿਆਂ ਦੌਰਾਨ ਪੰਜਾਬ ਵਿੱਚ ਜਿੱਥੇ 30 ਮਰੀਜ਼ ਸਾਹਮਣੇ ਆਏ ਹਨ। ਉੱਥੇ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਇਨ੍ਹਾਂ ਮਰੀਜ਼ਾਂ ਦੀ ਗਿਣਤੀ ਵਿਚ ਹੁਸ਼ਿਆਰਪੁਰ ਵਿਚ 7 ਅਤੇ ਮੋਹਾਲੀ ਵਿੱਚ ਪੰਜ ਮਰੀਜ਼ ਸਾਹਮਣੇ ਆਏ ਹਨ। ਪੰਜਾਬ ਵਿੱਚ ਕਰੋਨਾ ਟੀਕਾਕਰਨ ਅਤੇ ਟੈਸਟਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ।