ਮਨੋਰੰਜਨ ਜਗਤ ਤੋਂ ਆਈ ਵੱਡੀ ਮਾੜੀ ਖਬਰ , ਕੈਂਸਰ ਤੋਂ ਜੰਗ ਹਾਰ ਗਈ ਇਹ ਮਸ਼ਹੂਰ ਹਸਤੀ

ਮਨੋਰੰਜਨ ਖੇਤਰ ਵਿੱਚ ਕਈ ਅਜਿਹੇ ਸਿਤਾਰੇ ਹਨ , ਜੋ ਆਪਣੇ ਕੰਮ ਦੇ ਬਲਬੂਤੇ ਦੇ ਉੱਪਰ ਵੱਡਾ ਨਾਮ ਕਮਾ ਚੁੱਕੇ ਹਨ । ਪਰ ਬੀਤੇ ਕੁਝ ਸਮੇਂ ਤੋਂ ਮਨੋਰੰਜਨ ਜਗਤ ਦੇ ਨਾਲ ਜੁੜੀਆਂ ਹੋਈਆਂ ਬੇਹਦ ਹੀ ਬੁਰੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਜਿਸ ਕਾਰਨ ਮਨੋਰੰਜਨ ਜਗਤ ਨੂੰ ਵੱਡਾ ਘਾਟਾ ਹੁੰਦਾ ਪਿਆ ਹੈ। ਤਾਜ਼ਾ ਮਾਮਲਾ ਤੁਹਾਡੇ ਨਾਲ ਸਾਂਝਾ ਕਰਾਂਗੇ , ਜਿੱਥੇ ਕੈਂਸਰ ਦੀ ਜੰਗ ਇੱਕ ਮਸ਼ਹੂਰ ਹਸਤੀ ਹਾਰ ਗਈ । ਜਿਸ ਦਾ ਵੱਡਾ ਘਾਟਾ ਮਨੋਰੰਜਨ ਜਗਤ ਨੂੰ ਤੇ ਉਹਨਾਂ ਨੂੰ ਪਿਆਰ ਕਰਨ ਵਾਲਿਆਂ ਨੂੰ ਹੋਇਆ। ਦੱਸਦਈਏ ਕਿ ਸਿਨੇਮਾ ਜਗਤ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਤੇ ਅਦਾਕਾਰ ਅਰੁਣ ਰਾਏ ਨੇ ਇਸ ਸੰਸਾਰ ਨੂੰ ਸਦਾ ਸਦਾ ਦੇ ਲਈ ਅਲਵਿਦਾ ਕਹਿ ਦਿੱਤਾ । ਨਵਾਂ ਸਾਲ ਜਿੱਥੇ ਬਹੁਤ ਸਾਰੀਆਂ ਖੁਸ਼ੀਆਂ ਤੇ ਉਮੀਦਾਂ ਲੈ ਕੇ ਆਇਆ , ਨਵੇਂ ਸਾਲ ਦੀ ਸ਼ੁਰੂਆਤ ਹੁੰਦਿਆਂ ਸਾਰ ਹੀ ਇਸ ਪਰਿਵਾਰ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ । ਉਧਰ ਅਰੁਣ ਰਾਏ ਦੇ ਅਚਾਨਕ ਦਿਹਾਂਤ ਦੀ ਖਬਰ ਨੇ ਪੂਰੇ ਬੰਗਾਲੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ । ਉੱਥੇ ਹੀ ਅਰੁਣ ਨਾਲ ਕੰਮ ਕਰਨ ਵਾਲੇ ਉਨ੍ਹਾਂ ਦੇ ਸਹਿ-ਕਲਾਕਾਰ ਤੇ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਓਹਨਾ ਦੇ ਦਿਹਾਂਤ ‘ਤੇ ਸੋਗ ਮਨਾ ਰਹੇ ਹਨ। ਵੱਖੋ ਵੱਖਰੀਆਂ ਹਸਤੀਆਂ ਦੇ ਵੱਲੋਂ ਇਸ ਕਲਾਕਾਰ ਦੀਆਂ ਤਸਵੀਰਾਂ ਆਪੋ ਆਪਣੇ ਸੋਸ਼ਲ ਮੀਡੀਆ ਦੇ ਉੱਪਰ ਸਾਂਝੀਆਂ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਦਸਦਿਆਂ ਕਿ 56 ਸਾਲ ਦੀ ਉਮਰ ‘ਚ ਅਰੁਣ ਰਾਏ ਦੀ ਮੌਤ ਹੋ ਗਈ । ਉਨ੍ਹਾਂ ਦੀ ਮੌਤ ਲਿਵਰ ਫੇਲ ਹੋਣ ਕਾਰਨ ਹੋਈ ਸੀ। ਉਨ੍ਹਾਂ ਨੂੰ ਕੋਲਕਾਤਾ ਦੇ ਆਰ.ਜੀ. ਕਾਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਉਹਨਾਂ ਦੀ ਮੌਤ ਦੇ ਨਾਲ ਇੰਡਸਟਰੀ ਨੂੰ ਅਜਿਹਾ ਘਾਟਾ ਹੋਇਆ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਫਿਲਹਾਲ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ । ਸੋ ਅਸੀਂ ਵੀ ਪਰਮਾਤਮਾ ਅਗੇ ਅਰਦਾਸ ਕਰਦੇ ਹਾਂ , ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਸਥਾਨ ਬਖਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਖਸ਼ੇ।