ਤਾਜਾ ਵੱਡੀ ਖਬਰ
ਪਿਛਲੇ ਮਹੀਨੇ ਤੋਂ ਜਿੱਥੇ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਦੀਆਂ ਸਭ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨ ਜਥੇਬੰਧੀਆ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ ਪੈਟਰੌਲ ਪੰਪ, ਟੋਲ ਪਲਾਜ਼ਾ, ਰੇਲਵੇ ਲਾਈਨਾਂ ਤੇ ਧਰਨੇ ਦਿੱਤੇ ਜਾ ਰਹੇ ਹਨ । ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਮਹੀਨੇ ਤੋਂ ਹੀ ਰੇਲ ਆਵਾਜਾਈ ਨੂੰ ਠੱਪ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਅੰਦਰ ਮਾਲ ਗੱਡੀਆ ਤੇ ਰੇਲ ਗੱਡੀਆਂ ਦੇ ਆਉਣ ਤੇ ਰੋਕ ਲੱਗੀ ਹੋਈ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਇਹ ਧਰਨੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਤੇ ਜਾ ਰਹੇ ਹਨ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਇਨ੍ਹਾਂ ਖ਼ੇਤੀ ਕਨੂੰਨਾਂ ਵਿੱਚ ਸੋਧ ਕਰਕੇ ਰਾਸ਼ਟਰਪਤੀ ਨੂੰ ਭੇਜੇ ਗਏ ਸਨ। ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਮਨਾ ਕਰ ਦਿੱਤਾ ਗਿਆ ਸੀ। 13 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਦਾ ਸੱਦਾ ਦਿੱਤਾ ਗਿਆ ਸੀ।
ਜਿਸ ਤੇ ਕਿਸਾਨ ਜਥੇਬੰਦੀਆਂ ਵੱਲੋਂ ਆਪਸੀ ਵਿਚਾਰ ਚਰਚਾ ਤੋਂ ਬਾਅਦ ਇਸ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਇਸ ਗੱਲਬਾਤ ਦੇ ਸੱਦੇ ਨੂੰ ਮਨਜ਼ੂਰ ਕਰਨ ਲਈ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫਿਲਮੀ ਕਲਾਕਾਰ ਸੰਨੀ ਦਿਓਲ ਵੱਲੋਂ ਵੀ ਟਵੀਟ ਕੀਤਾ ਗਿਆ ਸੀ,ਜਿਸ ਵਿੱਚ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਦਿੱਲੀ ਆਉਣ ਦਾ ਸੱਦਾ ਦਿੱਤਾ ਸੀ। ਤਾਂ ਜੋ ਗੱਲ ਬਾਤ ਦੇ ਜ਼ਰੀਏ ਇਸ ਮਾਮਲੇ ਨੂੰ ਹੱਲ ਕੀਤਾ ਜਾ ਸਕੇ।
13 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਸ ਤੋਂ ਬਾਅਦ ਸੰਸਦ ਮੈਂਬਰ ਸੰਨੀ ਦਿਓਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਰੇਲਵੇ ਟਰੈਕ ਖਾਲੀ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਹੈ। ਜਿਸ ਵਿਚ ਉਹਨਾਂ ਨੇ ਰੇਲਵੇ ਟਰੈਕ ਖਾਲੀ ਕਰਵਾਉਣ ਦੀ ਗੱਲ ਆਖੀ ਹੈ ,ਤਾਂ ਜੋ ਪੰਜਾਬ ਦੇ ਵਿੱਚ ਹਲਾਤ ਫਿਰ ਤੋਂ ਪਹਿਲਾਂ ਵਾਂਗ ਸਥਿਰ ਹੋ ਸਕਣ।
ਉਨ੍ਹਾਂ ਕਿਹਾ ਕਿ ਰੇਲ ਆਵਾਜਾਈ ਸ਼ੁਰੂ ਹੋਣ ਦੇ ਨਾਲ ਹੀ ਪੰਜਾਬ ਖੁਸ਼ਹਾਲ ਹੋਵੇਗਾ। ਇਸ ਸਭ ਨੂੰ ਠੀਕ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਬਣਦੀ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਹਾਲਾਤਾਂ ਨੂੰ ਵੇਖਦੇ ਹੋਏ ਰੇਲਵੇ ਟਰੈਕ ਖਾਲੀ ਕਰਵਾਉਣੇ ਚਾਹੀਦੇ ਹਨ। ਕਿਉਂਕਿ ਪਹਿਲਾਂ ਹੀ ਮਾਲ ਗੱਡੀਆਂ ਦੇ ਬੰਦ ਹੋਣ ਕਾਰਨ ਪੰਜਾਬ ਵਿੱਚ ਕਈ ਵਸਤਾਂ ਦੀ ਭਾਰੀ ਕਮੀ ਪਾਈ ਜਾ ਰਹੀ ਹੈ।
Home ਤਾਜਾ ਖ਼ਬਰਾਂ ਮਸ਼ਹੂਰ ਐਕਟਰ ਅਤੇ ਸਾਂਸਦ ਸੰਨੀ ਦਿਓਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਜਲਦੀ ਤੋਂ ਜਲਦੀ ਅਜਿਹਾ ਕਰਨ ਲਈ
Previous Postਪੰਜਾਬ ਚ ਮੀਂਹ ਪੈਣ ਬਾਰੇ ਜਾਰੀ ਹੋਇਆ ਇਹ ਵੱਡਾ ਅਲਰਟ , ਹੋ ਜਾਵੋ ਤਿਆਰ
Next Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ