ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਪਹਿਲਾਂ ਕਰੋਨਾ ਨੇ ਜਿਥੇ ਸਭ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਸੀ। ਉਸ ਸਮੇਂ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਕਲਾਕਾਰ ਗਰੀਬ ਵਰਗ ਦੇ ਹੱਕਾਂ ਦੀ ਰਾਖੀ ਲਈ ਸਾਹਮਣੇ ਆਏ ਸਨ। ਉਹਨਾਂ ਦੀ ਹਿੰਮਤ ਸਦਕਾ ਬਹੁਤ ਸਾਰੇ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਗਿਆ। ਹੁਣ ਪਿਛਲੇ ਮਹੀਨੇ ਤੋਂ ਖੇਤੀ ਕਨੂੰਨਾਂ ਵਿਰੁੱਧ ਰੋਸ ਧਰਨਿਆਂ ਤੇ ਮੁਜ਼ਾਹਰਿਆਂ, ਤੇ ਦਿੱਲੀ ਵਿਚ ਚਲ ਰਹੇ ਸੰਘਰਸ਼ ਵਿੱਚ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ।
ਜਿਸ ਕਾਰਨ ਬਹੁਤ ਸਾਰੇ ਗਾਇਕ ਚਰਚਾ ਦਾ ਵਿਸ਼ਾ ਬਣ ਰਹੇ ਹਨ। ,ਬਹੁਤ ਸਾਰੇ ਗਾਇਕ ਤੇ ਕਲਾਕਾਰ ਸੰਘਰਸ਼ ਦੌਰਾਨ ਕੁਝ ਗੱਲਾਂ ਕਰ ਕੇ ਸੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਮਸ਼ਹੂਰ ਪੰਜਾਬੀ ਫਿਲਮੀ ਕਲਾਕਾਰ ਜਸਵਿੰਦਰ ਭੱਲਾ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾਂ ਕਿਸਾਨੀ ਸੰਘਰਸ਼ ਦੌਰਾਨ ਕਾਮੇਡੀਅਨ ਜਸਵਿੰਦਰ ਭੱਲਾ ਤੇ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇ-ਸ ਪਹੁੰਚਾਉਣ ਦੇ ਆਰੋਪ ਲੱਗੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਕਾਮੇਡੀਅਨ ਜਸਵਿੰਦਰ ਭੱਲਾ ਦੇ ਖਿਲਾਫ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਕੋਲ ਸ਼ਿ-ਕਾ-ਇ-ਤ ਦਰਜ ਕਰਵਾਈ ਗਈ ਸੀ।
ਇਹ ਸ਼ਿ-ਕਾ-ਇ-ਤ ਬ੍ਰਾਹਮਣ ਸਮਾਜ ਦੇ ਪ੍ਰਤੀਨਿਧੀ ਰਾਜਨ ਸ਼ਰਮਾ, ਵਿਜੇ ਕੁਮਾਰ ਸ਼ਰਮਾ ਵੱਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਸੀ ਕਿ ਕਾਮੇਡੀਅਨ ਜਸਵਿੰਦਰ ਭੱਲਾ ਵੱਲੋਂ ਹਿੰਦੂ ਧਰਮ ਵਿੱਚ ਅਹਿਮ ਦਰਜਾ ਰੱਖਣ ਵਾਲੇ ਮੰਦਰਾਂ ਅਤੇ ਪੰਡਤਾਂ ਬਾਰੇ ਇ-ਤ-ਰਾ-ਜ਼-ਯੋ-ਗ ਪੋਸਟ ਪਾ ਕੇ ਭਾਵਨਾਵਾਂ ਨਾਲ ਖਿ-ਲ-ਵਾ-ੜ ਕੀਤਾ ਹੈ। ਹੁਣ ਜਸਵਿੰਦਰ ਭੱਲਾ ਵੱਲੋਂ ਇਸ ਵਿਵਾਦ ਨੂੰ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਇਸ ਟਿੱਪਣੀ ਕਰਕੇ ਉਨ੍ਹਾਂ ਦੇ ਫੈਨਜ਼ ਵੀ ਨਾਰਾਜ ਸਨ। ਜਸਵਿੰਦਰ ਭੱਲਾ ਵੱਲੋਂ ਸੋਮਵਾਰ ਨੂੰ ਇਸ ਮੁੱਦੇ ਉੱਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਗੱਲਬਾਤ ਕੀਤੀ ਗਈ ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਆਸ਼ੂ ਦੇ ਦਖਲ ਨਾਲ ਜਸਵਿੰਦਰ ਭੱਲਾ ਨੇ ਬਿਨਾਂ ਸ਼ਰਤ ਤੋਂ ਮਾਫੀ ਮੰਗ ਕੇ ਇਸ ਵਿਵਾਦ ਨੂੰ ਖਤਮ ਕਰ ਦਿੱਤਾ ਹੈ। ਸ਼ਿਕਾਇਤ ਕਰਤਾ ਪੰਡਤ ਰਾਜਨ ਸ਼ਰਮਾ, ਪੰਡਿਤ ਅਜੈ ਵਸਿਸ਼ਟ, ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਭੱਲਾ ਦੀ ਮੁਆਫ਼ੀ ਨੂੰ ਮਨਜ਼ੂਰ ਕਰਦੇ ਹੋਏ ਮੰਗਲਵਾਰ ਨੂੰ ਪੁਲਸ ਕਮਿਸ਼ਨਰ ਦਫ਼ਤਰ ਸਾਹਮਣੇ ਲਾਏ ਜਾਣ ਵਾਲੇ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਸਵਿੰਦਰ ਭੱਲਾ ਨੇ ਮਹਾ ਨਗਰ ਲੁਧਿਆਣਾ ਦੇ ਵਿੱਚ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਦੇ ਉਦਘਾਟਨ ਵਿੱਚ ਸ਼ਾਮਲ ਹੋਣ ਦੀ ਵੀ ਗੱਲ ਆਖੀ ਹੈ। ਇਸ ਤੋਂ ਬਿਨਾਂ ਜਸਵਿੰਦਰ ਭੱਲਾ ਵੱਲੋਂ ਇੰਟਰਨੈਟ ਮੀਡੀਆ ਅਤੇ ਵੀਡੀਓ ਅਪਲੋਡ ਕਰਕੇ ਵੀ ਬ੍ਰਾਹਮਣ ਭਾਈਚਾਰੇ ਤੋਂ ਮਾਫੀ ਮੰਗੀ ਗਈ ਹੈ।
Previous Postਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੋਂ ਆਈ ਵੱਡੀ ਖਬਰ ਲੋਕ ਹੋ ਗਏ ਪ੍ਰੇਸ਼ਾਨ ਇਸ ਕਾਰਨ
Next Postਕਨੇਡਾ ਤੋਂ ਆਈ ਖੁਸ਼ਖਬਰੀ – ਖੁਲ ਗਏ ਬੂਹੇ ਅਚਾਨਕ ਹੋ ਗਿਆ ਇਹ ਵੱਡਾ ਐਲਾਨ