ਮਸ਼ਹੂਰ ਕਲਾਕਾਰ ਦੀ ਹਾਲਤ ਹੋਈ ਗੰਭੀਰ ਪ੍ਰਸੰਸਕ ਕਰ ਰਹੇ ਦੁਆਵਾਂ ਅਤੇ ਪ੍ਰੀਵਾਰ ਕਰ ਰਿਹਾ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਗੱਲ ਕੀਤੀ ਜਾਵੇ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ, ਦੋਹਾਂ ਪੰਜਾਬਾਂ ਦਾ ਅਜਿਹਾ ਪਿਆਰ ਲੋਕਾਂ ਨਾਲ ਹੈ, ਜੋ ਕਦੇ ਵੀ ਘੱਟ ਨਹੀਂ ਹੋ ਸਕਦਾ। ਜਿੱਥੇ ਲੋਕਾਂ ਵੱਲੋਂ ਚੜ੍ਹਦੇ ਪੰਜਾਬ ਦੇ ਕਲਾਕਾਰਾਂ ਨੂੰ ਪਿਆਰ ਕੀਤਾ ਜਾਂਦਾ ਹੈ। ਉਹ ਪਿਆਰ ਹੀ ਲਹਿੰਦੇ ਪੰਜਾਬ ਦੇ ਲੋਕਾਂ ਲਈ ਵੀ ਬਰਕਰਾਰ ਹੈ। ਦੋਹਾਂ ਦੇਸ਼ਾਂ ਦੇ ਕਲਾਕਾਰਾਂ ਵਿੱਚ ਇੱਕ ਦੂਸਰੇ ਨੂੰ ਮਿਲਣ ਦੀ ਤਾਂਘ ਹਰ ਵੇਲੇ ਰਹਿੰਦੀ ਹੈ, ਉਸ ਤੋਂ ਹੀ ਉਨ੍ਹਾਂ ਦੇ ਆਪਸੀ ਪਿਆਰ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਦੇਸ਼ ਦੀ ਵੰਡ ਹੋਣ ਤੋਂ ਬਾਅਦ ਵੀ ਦੋਹਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਪਿਆਰ-ਮੁਹੱਬਤ ਪਹਿਲਾਂ ਦੇ ਮੁਕਾਬਲੇ ਵਧੇਰੇ ਗੂੜੀ ਹੋ ਗਈ ਹੈ। ਉਥੇ ਹੀ ਇਨ੍ਹਾਂ ਕਲਾਕਾਰਾਂ ਨਾਲ ਵਾਪਰਨ ਵਾਲੇ ਭਿਆਨਕ ਹਾਦਸੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਹੁਣ ਮਸ਼ਹੂਰ ਕਲਾਕਾਰ ਦੀ ਗੰਭੀਰ ਹਾਲਤ ਨੂੰ ਦੇਖ ਕੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਮਸ਼ਹੂਰ ਕਮੇਡੀਅਨ ਉਮਰ ਸ਼ਰੀਫ ਦੀ ਹਾਲਤ ਗੰਭੀਰ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਉਹਨਾਂ ਦੀ ਗੰਭੀਰ ਹਾਲਤ ਦੇ ਕਾਰਨ ਹੀ ਉਹਨਾਂ ਨੂੰ ਕਰਾਚੀ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ ਜਿੱਥੇ ਇਸ ਸਮੇਂ ਜ਼ੇਰੇ ਇਲਾਜ ਹਨ। ਉਹਨਾਂ ਨੂੰ ਸਾਹ ਲੈਣ ਵਿੱਚ ਹੋਈ ਤਕਲੀਫ ਦੇ ਕਾਰਨ ਹੀ ਹਸਪਤਾਲ ਦਾਖਲ ਕਰਾਇਆ ਗਿਆ ਸੀ ਅਤੇ ਹਸਪਤਾਲ ਦੇ ਸਟਾਫ਼ ਵੱਲੋਂ ਵੀ ਉਨ੍ਹਾਂ ਦੀ ਸਿਹਤ ਪ੍ਰਤੀ ਚਿੰਤਾ ਜ਼ਾਹਿਰ ਕੀਤੀ ਗਈ ਹੈ।

ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਦਿਲ ਦੀ ਬਾਇਪਾਸ ਸਰਜਰੀ ਕਰਨ ਤੋਂ ਬਾਅਦ ਹੀ ਉਨ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਇਲਾਜ ਵਾਸਤੇ ਅਮਰੀਕਾ ਲੈ ਜਾਣ ਦੀ ਇਜਾਜ਼ਤ ਮੰਗੀ ਗਈ ਸੀ। ਤਾਂ ਜੋ ਉਨ੍ਹਾਂ ਦੀ ਸਿਹਤ ਨੂੰ ਸੁਰੱਖਿਅਤ ਕੀਤਾ ਜਾ ਸਕੇ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਪਤਨੀ ਨੇ ਕਿਹਾ ਹੈ ਕਿ ਅਗਰ ਉਨ੍ਹਾਂ ਦਾ ਇਲਾਜ ਇੱਥੇ ਹੀ ਕੀਤਾ ਜਾਂਦਾ ਰਿਹਾ ਤਾਂ ਉਨ੍ਹਾਂ ਦੀ ਜ਼ਿੰਦਗੀ ਲਈ ਘਾਤਕ ਸਿੱਧ ਹੋ ਸਕਦਾ ਹੈ।

ਉਹਨਾਂ ਵੱਲੋਂ ਪ੍ਰਧਾਨ ਮੰਤਰੀ ਦਫਤਰ ਨੂੰ ਉਨ੍ਹਾਂ ਦੇ ਪਤੀ ਉਮਰ ਸ਼ਰੀਫ ਨੂੰ ਅਮਰੀਕਾ ਲੈ ਜਾਣ ਵਾਸਤੇ ਵੀ ਅਪੀਲ ਕੀਤੀ ਗਈ ਸੀ ਜਿਸ ਤੋਂ ਬਾਅਦ ਹਿੰਦ ਦੇ ਗਵਰਨਰ ਇਮਰਾਨ ਇਸਮਾਇਲ ਅਤੇ ਸਮੂਹ ਸੂਚਨਾ ਮੰਤਰੀ ਫਵਾਦ ਚੌਧਰੀ ਵੱਲੋਂ ਉਹਨਾਂ ਨਾਲ ਹਸਪਤਾਲ ਵਿੱਚ ਮਿਲ ਕੇ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਪਤੀ ਨੂੰ ਅਮਰੀਕਾ ਭੇਜੇ ਜਾਣ ਦੀ ਵਿਵਸਥਾ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਪਤਨੀ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਪਤੀ ਵੀਲ ਚੇਅਰ ਉਪਰ ਹੀ ਸਿਮਟ ਕੇ ਰਹਿ ਗਿਆ ਹੈ। 66 ਸਾਲਾ ਕਮੇਡੀਅਨ ਉਮਰ ਸ਼ਰੀਫ ਦੀ ਹਾਲਤ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵੀ ਉਹਨਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।