ਮਸ਼ਹੂਰ ਗਾਇਕ ਦਲੇਰ ਮਹਿੰਦੀ ਬਾਰੇ ਹਾਈਕੋਰਟ ਚੋਂ ਆ ਗਈ ਵੱਡੀ ਤਾਜਾ ਖਬਰ, ਨਹੀਂ ਮਿਲੀ ਰਾਹਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿੱਥੇ ਬਹੁਤ ਸਾਰੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਇਸ ਸਮੇਂ ਜੇਲ੍ਹ ਦੀ ਹਵਾ ਖਾਣੀ ਪਈ ਹੈ। ਉਥੇ ਹੀ ਵੱਖ ਵੱਖ ਵਿਵਾਦਾਂ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਮੰਤਰੀ ਇਸ ਸਮੇਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਆਮ ਆਦਮੀ ਪਾਰਟੀ ਵੱਲੋਂ ਜਿਥੇ ਆਪਣੇ ਕੈਬਨਿਟ ਮੰਤਰੀ ਵਿਜੈ ਸਿੰਗਲਾ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪਾਰਟੀ ਤੋਂ ਵੱਖ ਕਰ ਦਿੱਤਾ ਸੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਤਹਿਤ ਗ੍ਰਿਫਤਾਰ ਵੀ ਕੀਤਾ ਗਿਆ ਸੀ ਉੱਥੇ ਹੀ ਬਹੁਤ ਸਾਰੇ ਮੰਤਰੀਆਂ ਤੋਂ ਇਲਾਵਾ ਕਈ ਗਾਇਕ ਵੀ ਵੱਖ ਵੱਖ ਵਿਵਾਦਾਂ ਵਿੱਚ ਫਸੇ ਹੋਏ ਹਨ। ਹੁਣ ਮਸ਼ਹੂਰ ਗਾਇਕ ਦਲੇਰ ਮਹਿੰਦੀ ਬਾਰੇ ਵੀ ਹਾਈ ਕੋਰਟ ਵਿੱਚੋਂ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਰਾਹਤ ਨਹੀਂ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਬੀਤੇ ਦਿਨੀਂ ਕਬੂਤਰਬਾਜੀ ਦੇ ਮਾਮਲੇ ਦੇ ਤਹਿਤ ਅਦਾਲਤ ਵਿੱਚੋਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਜੋ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ। ਹੁਣ ਉਨ੍ਹਾਂ ਦੇ ਨਾਲ ਜੁੜੀ ਹੋਈ ਤਾਜ਼ਾ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਹੁਣ ਰਾਹਤ ਨਹੀਂ ਦਿੱਤੀ ਗਈ ਹੈ। ਦਲੇਰ ਮਹਿੰਦੀ ਵੱਲੋਂ ਜਿਥੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਦੋ ਸਾਲ ਕੈਦ ਦੀ ਪਟੀਸ਼ਨ ਤੇ ਰਵਿਊ ਕਰਨ ਵਾਸਤੇ ਅਪੀਲ ਕੀਤੀ ਗਈ ਸੀ।

ਉਥੇ ਹੀ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸੁਣਵਾਈ ਦੌਰਾਨ ਅੱਜ ਉਸ ਕੋਲੋਂ ਪੁੱਛਿਆ ਗਿਆ ਸੀ ਕਿ ਜੇਲ੍ਹ ਵਿੱਚ ਰਹਿੰਦੇ ਹੋਏ ਕਿੰਨਾ ਸਮਾਂ ਹੋਇਆ ਹੈ, ਜਿਸ ਦੇ ਵਕੀਲ ਵੱਲੋਂ ਉੱਤਰ ਦਿੱਤਾ ਗਿਆ ਸੀ ਕਿ ਅਜੇ ਕੁਝ ਹੀ ਥੋੜਾ ਸਮਾਂ ਹੋਇਆ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਲਿਆ ਗਿਆ ਹੈ ਅਤੇ 15 ਸਤੰਬਰ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਕੀਤੇ ਜਾਣ ਦਾ ਵੀ ਆਖ ਦਿੱਤਾ ਗਿਆ ਹੈ। ਬੁੱਧਵਾਰ ਨੂੰ ਜਿੱਥੇ ਦਲੇਰ ਮਹਿੰਦੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ।

ਉਥੇ ਹੀ ਸ਼ੈਸ਼ਨ ਜੱਜ ਵੱਲੋਂ ਫੇਰ ਦਲੇਰ ਮਹਿੰਦੀ ਦੀ ਅਪੀਲ ਨੂੰ ਖਾਰਜ ਕਰਦੇ ਹੋਏ ਸਜ਼ਾ ਨੂੰ ਬਰਕਰਾਰ ਰੱਖਣ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ। ਮੋਦੀ ਦੇ ਮਾਮਲੇ ਦੇ ਵਿੱਚ ਚਾਰ ਸਾਲ ਦੀ ਅਪੀਲ ਤੇ ਸੁਣਵਾਈ ਤੋਂ ਬਾਅਦ 14 ਜੁਲਾਈ ਨੂੰ ਫੈਸਲਾ ਸੁਣਾਇਆ ਗਿਆ ਸੀ।