ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਕਤਲਕਾਂਡ ਚ ਦਿੱਲੀ ਪੁਲਿਸ ਨੇ ਕੀਤੇ ਵੱਡੇ ਖੁਲਾਸੇ, ਪੂਰੇ ਘਟਨਾਕ੍ਰਮ ਦੀ ਦਿੱਤੀ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ
 
ਪੰਜਾਬ ਦੇ ਵਿੱਚ ਬੀਤੇ ਮਹੀਨੇ 29 ਮਈ ਨੂੰ ਸ਼ਾਮ ਦੇ ਸਮੇਂ ਉਸ ਸਮੇਂ ਸਭ ਪਾਸੇ ਹਾਹਾਕਾਰ ਮਚ ਗਈ ਸੀ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ। ਜਿਸ ਵਿੱਚ ਆਪਣੇ ਦੋ ਸਾਥੀਆਂ ਦੇ ਨਾਲ ਆਪਣੀ ਬਿਮਾਰ ਮਾਸੀ ਨੂੰ ਮਿਲਣ ਲਈ ਜਾ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਤਾਬੜ ਤੋੜ ਗੋਲੀਆ ਚਲਾ ਕੇ ਹਮਲਾ ਕਰ ਦਿੱਤਾ ਗਿਆ ਸੀ ਜਿੱਥੇ ਇਸ ਘਟਨਾ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ। ਇਸ ਨੇ ਸਾਰੀ ਦੁਨੀਆਂ ਨੂੰ ਹਿਲਾਕੇ ਰੱਖ ਦਿੱਤਾ ਸੀ ਉਥੇ ਹੀ ਪੁਲਸ ਦੋਸ਼ੀਆਂ ਦੀ ਇਸ ਘਟਨਾ ਦੇ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਲੱਗੀ ਹੋਈ ਹੈ ਜਿਥੇ ਕਾਫ਼ੀ ਹੱਦ ਤੱਕ ਸਫ਼ਲਤਾ ਵੀ ਹਾਸਲ ਕੀਤੀ ਗਈ ਹੈ।

ਇਸ ਹਾਦਸੇ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੈਂਸ ਬਿਸ਼ਨੋਈ ਨੂੰ ਵੀ ਪੁੱਛਗਿੱਛ ਲਈ ਪੰਜਾਬ ਪੁਲਿਸ ਵੱਲੋਂ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਹੈ। ਹੁਣ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਦਿੱਲੀ ਪੁਲਿਸ ਵੱਲੋਂ ਕਈ ਵੱਡੇ ਖੁਲਾਸੇ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੀ ਹੱਤਿਆ ਕਾਂਡ ਦੇ ਵਿੱਚ ਸ਼ਾਮਲ ਸੂਟਰਾਂ ਦੇ ਮਾਡਿਊਲ ਹੈੱਡ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਥੇ ਹੀ ਇਨ੍ਹਾਂ ਦੇ ਕੋਲੋਂ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ ਜਿਸ ਵਿੱਚ ਅੱਠ ਗਰੇਡ ਤਿੰਨ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਪੁਲੀਸ ਨੂੰ ਦੱਸਿਆ ਗਿਆ ਹੈ ਕਿ ਜਿਥੇ ਇਹ ਕੰਮ ਕਾਫੀ ਚੁਣੌਤੀਪੂਰਨ ਸੀ ਉਸੇ ਹੀ ਟੀਮ ਵੱਲੋਂ ਲਗਾਤਾਰ ਇਸ ਕੰਮ ਨੂੰ ਲੈ ਕੇ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਆਉਣ ਵਾਲੇ ਮਾਸਟਰਮਾਈਂਡ ਸ਼ੂਟਰ ਪ੍ਰਿਯਵਰਤ ਉਰਫ ਫੌਜੀ ਵੱਲੋਂ ਇਹ ਸਾਰੀ ਸਾਜ਼ਿਸ਼ ਰਚੀ ਗਈ ਸੀ। ਜਿੱਥੇ ਸ਼ੂਟਰ ਉਸ ਦਿਨ ਬਲੈਰੋ ਗੱਡੀ ਵਿੱਚ ਸਵਾਰ ਸਨ ਅਤੇ ਕੁਝ ਸ਼ੂਟਰ ਦੂਜੀ ਗੱਡੀ ਵਿੱਚ ਸਵਾਰ ਸਨ ਅਤੇ ਇਨ੍ਹਾਂ ਵੱਲੋਂ ਲਗਾਤਾਰ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਗਈ ਸੀ। ਪ੍ਰਿਯਵਰਤ ਉਰਫ ਫੌਜੀ ਨੂੰ ਪੁਲਿਸ ਵੱਲੋਂ 19 ਤਰੀਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦ ਕਿ 6 ਸ਼ੂਟਰਾਂ ਵਿਚੋਂ ਚਾਰ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।

6 ਸ਼ੂਟਰਾਂ ਦੇ ਵੱਲੋਂ ਜਿੱਥੇ ਸਿੱਧੂ ਮੂਸੇਵਾਲਾ ਉਪਰ ਹਮਲਾ ਕੀਤਾ ਗਿਆ ਸੀ। ਇਸ ਘਟਨਾ ਦੇ ਵਿਚ ਜਿੱਥੇ ਇੱਕ ਗੱਡੀ ਵੱਲੋਂ ਮੂਸੇਵਾਲਾ ਦੀ ਗੱਡੀ ਨੂੰ ਓਵਰਟੇਕ ਕੀਤਾ ਗਿਆ ਸੀ ਅਤੇ ਮਨਪ੍ਰੀਤ ਮੰਨੂ ਵੱਲੋਂ ਏ ਕੇ-47 ਨਾਲ ਗੋਲੀਆਂ ਚਲਾਈਆਂ ਗਈਆਂ ਸਨ। ਪ੍ਰਿਯਵਰਤ ਉਰਫ ਫੌਜੀ ਜੋ ਕਿ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਹੈ ਅਤੇ ਦੂਜਾ ਸ਼ੂਟਰ ਕੁਲਦੀਪ ਝੱਜਰ ਦਾ ਰਹਿਣ ਵਾਲਾ ਸੀ। ਜਿਨ੍ਹਾਂ ਨੂੰ ਪੈਟਰੋਲ ਪੰਪ ਤੇ ਵੀ ਵੇਖਿਆ ਗਿਆ ਸੀ।