ਆਈ ਤਾਜ਼ਾ ਵੱਡੀ ਖਬਰ
ਬੀਤੇ ਦਿਨੀਂ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਉਸ ਨੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਆਪਣੇ ਦੋ ਦੋਸਤਾਂ ਦੇ ਨਾਲ ਆਪਣੀ ਮਾਂ ਨੂੰ ਮਿਲਣ ਵਾਸਤੇ ਥਾਰ ਵਿੱਚ ਜਾ ਰਿਹਾ ਸੀ। ਜਿਸ ਸਮੇਂ ਸਿਧੂ ਮੁਸੇ ਵਾਲਾ ਆਪਣੀ ਗੱਡੀ ਵਿਚ ਸਵਾਰ ਹੋ ਕੇ ਪਿੰਡ ਜਵਾਹਰਕੇ ਵਿੱਚ ਪਹੁੰਚਿਆ ਤਾਂ ਉਸ ਸਮੇਂ ਵੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਘੇਰ ਕੇ ਤਾਬੜ-ਤੋੜ ਗੋਲੀਆਂ ਸਿੱਧੂ ਮੂਸੇਵਾਲਾ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਿਥੇ ਮਾਪਿਆਂ ਦੇ ਇਕਲੌਤੇ ਪੁੱਤਰ ਦੇ ਇਸ ਦੁਨੀਆਂ ਤੋਂ ਜਾਣ ਦਾ ਦੁੱਖ ਵੇਖਿਆ ਨਹੀਂ ਜਾ ਰਿਹਾ ਹੈ। ਉੱਥੇ ਹੀ ਇਸ ਨੌਜਵਾਨ ਦੀ ਮੌਤ ਨੂੰ ਲੈ ਕੇ ਦੁਨੀਆਂ ਦੇ ਕੋਨੇ ਕੋਨੇ ਵਿੱਚ ਸੋਗ ਦੀ ਲਹਿਰ ਹੈ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਦਰਦਨਾਕ ਹੱਤਿਆ ਤੋਂ ਬਾਅਦ ਹੁਣ ਪੰਜਾਬ ਪੁਲਿਸ ਵੱਲੋਂ ਇਹ ਕੰਮ ਕੀਤਾ ਗਿਆ ਹੈ ਜਿਥੇ ਹੁਣ ਇਸ ਤਰ੍ਹਾਂ ਜਾਂਚ ਹੋਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਜਿੱਥੇ ਆਪਣੇ ਬੇਟੇ ਦੇ ਕਤਲ ਦੀ ਜਾਂਚ ਸੀ ਬੀ ਆਈ ਅਤੇ ਐੱਨ ਆਈ ਏ ਕੋਲੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਉਥੇ ਹੀ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਨੂੰ ਸਮਝਾਉਣ ਵਾਸਤੇ ਇਕ ਸਿੱਟ ਦਾ ਗਠਨ ਕਰ ਦਿੱਤਾ ਗਿਆ ਸੀ। ਇਸ ਦੀ ਮਜਬੂਤੀ ਵਾਸਤੇ ਹੁਣ ਪੁਲਸ ਡਾਇਰੈਕਟਰ ਜਨਰਲ ਵੀਕੇ ਭਾਵਰਾ ਵੱਲੋਂ ਏ ਡੀ ਜੀ ਪੀ ਐਂਟੀ ਗੈਂਗਸਟਰ ਟਾਸਕ ਫੋਰਸ ਪਰਮੋਦ ਬਾਨ ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਸ ਨਾਲ ਇਸ ਕੇਸ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਜਿੱਥੇ ਹੁਣ ਇਸ ਕੇਸ ਦੀ ਜਾਂਚ ਉਨ੍ਹਾਂ ਦੀ ਵਿਸ਼ੇਸ ਨਿਗਰਾਨੀ ਹੇਠ ਕਰਵਾਈ ਜਾਵੇਗੀ।
ਇਸ ਤੋਂ ਪਹਿਲਾਂ ਵੀ ਇਸ ਸੀਟ ਦੇ ਵਿਚ ਜਿਥੇ ਸਾਰੇ ਮੈਂਬਰਾਂ ਵੱਲੋਂ ਕੰਮ ਕੀਤਾ ਜਾ ਰਿਹਾ ਸੀ ਉੱਥੇ ਹੀ ਹੁਣ ਪੁਲਿਸ ਅਧਿਕਾਰੀਆਂ ਦੀ ਚੋਣ ਕੀਤੀ ਜਾ ਸਕਦੀ ਹੈ। ਜੋ ਇਸ ਮਾਮਲੇ ਵਿਚ ਸਹਾਇਤਾ ਕਰ ਸਕਦੇ ਹਨ।
ਇਸ ਸਿੱਟ ਦੇ ਵਿੱਚ ਇੰਸਪੈਕਟਰ ਜਨਰਲ ਆਫ ਪੁਲਿਸ ਜਸਕਰਨ ਸਿੰਘ ਤੇ ਏ ਆਈ ਜੀ , ਏ ਆਈ ਜੀ ਗੁਰਮੀਤ ਸਿੰਘ ਚੌਹਾਨ, ਤੋਂ ਇਲਾਵਾ ਐਸਐਸਪੀ ਮਾਨਸਾ ਗੌਰਵ ਤੂਰ ਨੂੰ ਸ਼ਾਮਲ ਕੀਤਾ ਗਿਆ ਹੈ, ਇੰਚਾਰਜ ਸੀ ਆਈ ਏ ਮਾਨਸਾ ਪ੍ਰਿਤਪਾਲ ਸਿੰਘ, ਡੀਐਸਪੀ ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ, ਐਸ ਪੀ ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿੰਨਾ ਸਭ ਵਲੋ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
Home ਤਾਜਾ ਖ਼ਬਰਾਂ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੀ ਦਰਦਨਾਕ ਹਤਿਆ ਤੋਂ ਬਾਅਦ ਪੰਜਾਬ ਪੁਲਿਸ ਨੇ ਕੀਤਾ ਇਹ ਕੰਮ, ਹੁਣ ਇਸ ਤਰਾਂ ਹੋਵੇਗੀ ਜਾਂਚ
ਤਾਜਾ ਖ਼ਬਰਾਂ
ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੀ ਦਰਦਨਾਕ ਹਤਿਆ ਤੋਂ ਬਾਅਦ ਪੰਜਾਬ ਪੁਲਿਸ ਨੇ ਕੀਤਾ ਇਹ ਕੰਮ, ਹੁਣ ਇਸ ਤਰਾਂ ਹੋਵੇਗੀ ਜਾਂਚ
Previous Postਪੰਜਾਬ ਚ ਇਥੇ ਚੋਰਾਂ ਵਲੋਂ ATM ਚ ਲੁੱਟ ਕਰਨ ਦੀ ਕੀਤੀ ਕੋਸ਼ਿਸ਼, ਘਟਨਾ ਹੋਈ CCTV ਚ ਕੈਦ- ਤਾਜਾ ਵੱਡੀ ਖਬਰ
Next Postਇੰਡੀਆ ਦੇ ਗਵਾਂਢ ਚ ਇਥੇ ਆਇਆ ਭਿਆਨਕ ਜਬਰਦਸਤ ਭੁਚਾਲ – ਤਾਜਾ ਵੱਡੀ ਖਬਰ