ਵੱਖ-ਵੱਖ ਹਸਤੀਆਂ ਵੱਲੋਂ ਜਿੱਥੇ ਵੱਖ ਵੱਖ ਖੇਤਰਾਂ ਦੇ ਵਿੱਚ ਆਪਣਾ ਮੁਕਾਮ ਹਾਸਿਲ ਕਰਨ ਲਈ ਕਾਫੀ ਜਦੋ ਜਹਿਦ ਕੀਤੀ ਜਾਂਦੀ ਹੈ। ਜਿਨਾਂ ਵੱਲੋਂ ਆਪਣੇ ਮੁਕਾਮ ਤੇ ਪਹੁੰਚ ਕੇ ਬਹੁਤ ਸਾਰੇ ਲੋਕਾਂ ਦਾ ਦਿਲ ਵੀ ਜਿੱਤ ਲਿਆ ਜਾਂਦਾ ਹੈ। ਪਰ ਅਚਾਨਕ ਹੀ ਵਾਪਰਨ ਵਾਲੀਆਂ ਕਈ ਘਟਨਾਵਾਂ ਦੇ ਚਲਦਿਆਂ ਹੋਇਆਂ ਭਾਰੀ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਉੱਥੇ ਹੀ ਕਈ ਅਜਿਹੀਆਂ ਹਸਤੀਆਂ ਵੀ ਹੁੰਦੀਆਂ ਹਨ ਜੋ ਕਿਸੇ ਨਾ ਕਿਸੇ ਬਿਮਾਰੀ ਦੀ ਚਪੇਟ ਵਿੱਚ ਆ ਜਾਂਦੀਆਂ ਹਨ। ਜਿਸ ਕਾਰਨ ਉਹਨਾਂ ਦੀ ਜਾਨ ਵੀ ਚਲੀ ਜਾਂਦੀ ਹੈ।
ਹੁਣ ਪੰਜਾਬ ਦੇ ਇੱਕ ਮਸ਼ਹੂਰ ਨਾਮੀ ਗਾਇਕ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਉਹਨਾਂ ਦੇ ਸਰੋਤਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਇਸ ਗਾਇਕ ਦੀ ਮੌਤ ਨਾਲ ਪੰਜਾਬੀ ਮਿਊਜਿਕ ਇੰਡਸਟਰੀ ਨੂੰ ਵੱਡਾ ਘਾਟਾ ਪਿਆ ਹੈ। ਉੱਥੇ ਹੀ ਪਰਿਵਾਰ ਨੂੰ ਵੀ ਨਾ ਕਦੇ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੱਸ ਦਈਏ ਕਿ ਇਸ ਪੰਜਾਬੀ ਗਾਇਕ ਦੀ ਮੌਤ ਦੀ ਖਬਰ ਨਾਲ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਦਾ ਦਿਹਾਂਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਹ ਕਾਫੀ ਲੰਮੇ ਸਮੇਂ ਤੋਂ ਜਿਗਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਜਿਸ ਦੇ ਚਲਦਿਆਂ ਹੋਇਆਂ ਅੱਜ ਉਨਾਂ ਦਾ ਦੇਹਾਂਤ ਹੋ ਗਿਆ। ਇਸ ਮਸ਼ਹੂਰ ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਵੱਲੋਂ ਬਹੁਤ ਸਾਰੇ ਪੰਜਾਬੀ ਗੀਤ ਪੰਜਾਬੀ ਮਿਊਜਿਕ ਇੰਡਸਟਰੀ ਨੂੰ ਦਿੱਤੇ ਗਏ ਹਨ। ਜਿੱਥੇ ਉਨਾਂ ਵੱਲੋਂ ਬਹੁਤ ਸਾਰੇ ਹੋਰ ਗਾਇਕਾਂ ਨਾਲ ਵੀ ਆਪਣੇ ਗੀਤ ਗਾਏ ਹਨ ਜਿਨਾਂ ਵਿੱਚ ਗੁਰਲੇਜ਼ ਅਖਤਰ, ਦੀਪਕ ਢਿੱਲੋਂ ਤੇ ਹੋਰ ਕਈ ਗਾਇਕਾਂ ਦੇ ਨਾਮ ਵੀ ਸ਼ਾਮਿਲ ਹਨ । ਗਾਇਕ ਗੁਰਦਰਸ਼ਨ ਧੂਰੀ ਦੇ ਦੇਹਾਂਤ ਦੀ ਖਬਰ ਮਿਲਦਿਆਂ ਹੀ ਵੱਖ-ਵੱਖ ਪੰਜਾਬੀ ਗਾਇਕਾਂ ਵੱਲੋਂ ਉਨਾਂ ਦੇ ਦੇਹਾਂਤ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕਈ ਗਾਇਕਾਂ ਵੱਲੋਂ ਪੰਜਾਬੀ ਮਿਊਜਿਕ ਇੰਡਸਟਰੀ ਅਤੇ ਉਨਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਜਾ ਰਿਹਾ ਹੈ।
Previous Postਪੰਜਾਬ ਚ ਇਥੇ ਕੱਲ ਸਵੇਰੇ 10 ਤੋਂ 5 ਵਜੇ ਤੱਕ ਬਿਜਲੀ ਰਹੇਗੀ ਬੰਦ
Next Postਪੰਜਾਬ ਦੇ ਸਕੂਲਾਂ ਚ ਛੁੱਟੀਆਂ ਨੂੰ ਲੈਕੇ ਆਈ ਵੱਡੀ ਅਹਿਮ ਖਬਰ