ਮਸ਼ਹੂਰ ਪੰਜਾਬੀ ਗਾਇਕ ਜੈਜੀ ਬੈਂਸ ਬਾਰੇ ਆਈ ਇਹ ਵੱਡੀ ਤਾਜਾ ਖਬਰ , ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਸਭ ਕਿਸਾਨਾਂ ਵੱਲੋਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਈਚਾਰੇ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਪੰਜਾਬੀ ਗਾਇਕ ਅਤੇ ਕਲਾਕਾਰਾਂ ਵੱਲੋਂ ਵੀ ਸੋਸ਼ਲ

ਮੀਡੀਆ ਦੇ ਜ਼ਰੀਏ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਗਿਆ ਹੈ। ਹੁਣ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੈਂਸ ਵਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਭਾ ਤੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹਨੀਂ ਦਿਨੀਂ ਪੰਜਾਬੀ ਗਾਇਕ ਜੈਜ਼ੀ ਬੀ ਵੱਲੋਂ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਬਾਰੇ ਉਹਨਾਂ ਵੱਲੋਂ ਕਿਹਾ ਗਿਆ ਹੈ ਕਿ

ਉਹ ਇਸ ਸਮੇਂ ਕੈਨੇਡਾ ਦੇ ਵੈਨਕੂਵਰ ਵਿਚ ਹਨ ਜਿੱਥੇ ਭਾਰਤੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਵੀਡੀਓ ਜਾਰੀ ਕਰਦੇ ਹੋਏ ਕਿਸਾਨਾਂ ਦੇ ਟੈਂਟ ਸਿਟੀ ਦੀ ਵੀਡੀਓ ਦਿਖਾਈ ਗਈ ਹੈ। ਉਹਨਾਂ ਵੱਲੋਂ ਜਿੱਥੇ ਲੱਖਾਂ ਸਧਾਣਾ ਅਤੇ ਦੀਪ ਸਿੱਧੂ ਬਾਰੇ ਵੀ ਗਲਤ ਨਾ ਕਹਿਣ ਬਾਰੇ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਲਈ ਲੋਕਾਂ ਨੂੰ ਆਪਸ ਵਿੱਚ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਤਰ੍ਹਾਂ ਦੀਆਂ

ਬਹੁਤ ਸਾਰੀਆਂ ਕੋਸ਼ਿਸ਼ਾਂ ਹੁੰਦੀਆਂ ਆ ਰਹੀਆਂ ਹਨ ਅਤੇ ਅੱਗੇ ਵੀ ਹੋਣਗੀਆਂ ਇਸ ਲਈ ਸਭ ਨੂੰ ਇੱਕ ਜੁੱਟ ਹੋ ਕੇ ਇਸ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਜੈਜ਼ੀ ਬੀ ਨੇ ਖ਼ਾਲਸਾ ਏਡ ਨਿਊਜ਼ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਵੱਲੋਂ ਵੈਨਕੂਵਰ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੋਹਇਆ ਕਰਵਾਈ ਜਾ ਰਹੀ ਹੈ। ਜਾਰੀ ਕੀਤੀ ਗਈ ਵੀਡੀਓ ਵਿੱਚ ਜੈਜੀ ਬੀ ਵੱਲੋਂ ਆਖਿਆ ਗਿਆ ਹੈ ਕਿ ਜਿੱਥੇ ਭਾਰਤ ਵਿਚ ਕਿਸਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਹੱਦ ਉੱਪਰ ਸੌਂ ਰਹੇ ਹਨ ਉਥੇ ਹੀ ਕੈਨੇਡਾ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੁਝ ਕੈਨੇਡਾ ਵਿੱਚ ਕੁਝ ਕਿਸਾਨਾਂ ਵੱਲੋਂ ਟੈਂਟ ਸਿਟੀ ਵਿੱਚ ਹੀ ਰਿਹਾ ਜਾ ਰਿਹਾ ਹੈ ਜਿੱਥੇ ਉਹ ਸੋਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਇੱਥੇ ਸੜਕਾਂ ਤੇ ਕਿਸਾਨਾਂ ਲਈ ਹੱਕ ਵਿਚ ਉਤਰੇ ਹਨ।