ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਹਰ ਰੋਜ਼ ਵਾਪਰ ਰਹੇ ਸੜਕੀ ਹਾਦਸੇ ਬਹੁਤ ਸਾਰੇ ਘਰਾਂ ਨੂੰ ਤਬਾਹ ਕਰਦੇ ਪਏ ਹਨ l ਪਰਿਵਾਰਾਂ ਦੇ ਪਰਿਵਾਰ ਇਹਨਾਂ ਸੜਕੀ ਹਾਦਸਿਆਂ ਦੇ ਵਿੱਚ ਉਜੜਦੇ ਪਏ ਹਨ, ਜਾਨੀ ਹੀ ਨਹੀਂ ਸਗੋਂ, ਇਹਨਾਂ ਸੜਕੀ ਹਾਦਸੇ ਵਿੱਚ ਮਾਲੀ ਨੁਕਸਾਨ ਵੀ ਵੱਡੀ ਗਿਣਤੀ ਦੇ ਵਿੱਚ ਹੁੰਦਾ ਪਿਆ ਹੈ। ਹੁਣ ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੇ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਗਿਆ l ਜਿਸ ਦੌਰਾਨ ਕਈ ਮੌਤਾਂ ਹੋ ਗਈਆਂ ਤੇ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ। ਦੱਸਦਈਏ ਕਿ ਗਾਇਕ ਭੁਪਿੰਦਰ ਬੱਬਲ ਦੇ ਸੰਗੀਤ ਗਰੁੱਪ ਦੀ ਟੈਂਪੂ-ਟਰੈਵਲ ਗੱਡੀ ਹਰਿਆਣਾ-ਹੁਸ਼ਿਆਰਪੁਰ ਮੁੱਖ ਸੜਕ ’ਤੇ ਪੈਂਦੇ ਪਿੰਡ ਬਾਗਪੁਰ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਮੌਕੇ ਤੇ ਚੀਕ ਚਿਹਾੜਾ ਪੈ ਗਿਆ ਤੇ ਇਸ ਹਾਦਸੇ ਦੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ । ਮਿਲੀ ਜਾਣਕਾਰੀ ਮੁਤਾਬਕ ਟੈਂਪੂ -ਟਰੈਵਲ ਗੱਡੀ ਟਰੈਕਟਰ-ਟਰਾਲੀ ਦੇ ਨਾਲ ਟਕਰਾ ਗਈ l ਜਿਸ ਕਰਕੇ ਉਕਤ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਗੱਡੀ ਵਿਚ ਸਵਾਰ 12 ਲੋਕਾਂ ‘ਚੋਂ ਦੋ ਲੋਕਾਂ ਦੀ ਮੌਤ ਹੋ ਗਈ l ਜਦਕਿ 4 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉੱਥੇ ਹੀ ਇਸ ਘਟਨਾ ਦੌਰਾਨ ਜਖਮੀ ਹੋਏ ਵਿਅਕਤੀਆਂ ਨੂੰ ਇਲਾਜ ਵਾਸਤੇ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ l ਜਿੱਥੇ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ l ਜਿਸ ਕਰਕੇ ਉਸਨੂੰ ਪੀ. ਜੀ. ਆਈ. ਚੰਡੀਗੜ੍ਹ ਵਿਚ ਰੈਫਰ ਕਰ ਦਿੱਤਾ ਗਿਆ। ਉੱਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਪੁਲਿਸ ਪਾਰਟੀ ਦੀਆਂ ਟੀਮਾਂ ਵੀ ਮੌਕੇ ਤੇ ਪੁੱਜੀਆਂ,ਜਿਨਾਂ ਦੇ ਵੱਲੋਂ ਘਟਨਾ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।