ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਕਰਕੇ ਕੀਤਾ ਇਹ ਕੰਮ – ਸਾਰੇ ਪਾਸੇ ਹੋਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਖੇਤੀ ਕਨੂੰਨਾਂ ਨੂੰ ਜਦੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ ਤਾਂ ਇਨ੍ਹਾਂ ਨੂੰ ਰੱਦ ਕਰਵਾਉਣ ਵਾਸਤੇ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਅੱਗੇ ਵਧ ਕੇ ਕਿਸਾਨਾਂ ਦੀ ਹਮਾਇਤ ਕੀਤੀ ਗਈ ਸੀ। ਜਿਨ੍ਹਾਂ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀਆਂ ਗਈਆਂ ਰੋਸ ਪ੍ਰਦਰਸ਼ਨ ਰੈਲੀਆਂ ਵਿੱਚ ਅੱਗੇ ਆ ਕੇ ਕਿਸਾਨਾਂ ਦਾ ਹੌਂਸਲਾ ਬੁਲੰਦ ਕੀਤਾ ਗਿਆ। ਉਥੇ ਹੀ ਪੰਜਾਬ ਦੇ ਇਹ ਅਦਾਕਾਰਾ ਅਤੇ ਗਾਇਕ ਦਿੱਲੀ ਦੀਆਂ ਸਰਹੱਦਾਂ ਤਕ ਪਹੁੰਚ ਕਰਦੇ ਰਹੇ ਅਤੇ ਹਰ ਵਕਤ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ। ਜਿਨ੍ਹਾਂ ਵੱਲੋਂ ਆਪਣੀ ਗਾਇਕੀ ਅਤੇ ਅਦਾਕਾਰੀ ਨੂੰ ਛੱਡ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਫੈਸਲਾ ਲੈ ਕੇ ਇਸ ਅੰਦੋਲਨ ਵਿਚ ਹਮਾਇਤ ਕੀਤੀ ਗਈ।

ਉਥੇ ਹੀ ਕਿਸਾਨੀ ਸੰਘਰਸ਼ ਨੂੰ ਹੋਰ ਉਤਸ਼ਾਹਿਤ ਕਰਨ ਵਾਸਤੇ ਵੱਖ-ਵੱਖ ਗਾਇਕਾਂ ਵੱਲੋਂ ਬਹੁਤ ਸਾਰੇ ਗੀਤ ਵੀ ਇਸ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤੇ ਗਏ। ਉਥੇ ਹੀ ਕੇਂਦਰ ਸਰਕਾਰ ਵੱਲੋਂ ਅੱਜ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੇ ਭਾਰਤ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰ ਦਿੱਤਾ ਗਿਆ ਹੈ। ਹੁਣ ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਹਰਪਾਲ ਵੱਲੋਂ ਖੇਤੀ ਕਨੂੰਨਾਂ ਦੀ ਵਾਪਸੀ ਦਾ ਕਰਕੇ ਇਹ ਕੰਮ ਕੀਤਾ ਗਿਆ ਹੈ ਜਿੱਥੇ ਸਾਰੇ ਪਾਸੇ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਅਦਾਕਾਰ ਅਤੇ ਗਾਇਕ ਪ੍ਰੀਤ ਹਰਪਾਲ ਜਿਥੇ ਕਿਸਾਨੀ ਸੰਘਰਸ਼ ਦੇ ਵਿਚ ਹਰ ਸਮੇਂ ਆਪਣਾ ਸਹਿਯੋਗ ਦੇ ਰਹੇ ਹਨ। ਉਥੇ ਹੀ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਗਈ ਸੀ, ਕਿ ਅਗਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਸੁਖ ਸ਼ਾਂਤੀ ਨਾਲ ਵਾਪਸ ਹੋ ਜਾਂਦੇ ਹਨ ਤਾਂ ਉਹ ਆਪਣੇ ਪੁੱਤਰ ਸਮੇਤ ਪੈਦਲ ਆ ਕੇ ਗੁਰੂ ਸਾਹਿਬ ਦੀ ਹਜੂਰੀ ਵਿੱਚ ਸ਼ੁਕਰਾਨਾ ਅਦਾ ਕਰਨਗੇ। ਉਨ੍ਹਾਂ ਦੀ ਇਹ ਅਰਦਾਸ ਪੂਰੀ ਹੋਣ ਤੇ ਉਹ ਆਪਣੇ ਪੁੱਤਰ ਅਤੇ ਕੁਝ ਸਾਥੀਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ।

ਜਿੱਥੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ,ਤੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਗਿਆ। ਉਨ੍ਹਾਂ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਇੰਸਟਾਗ੍ਰਾਮ ਅਕਾਉਂਟ ਤੇ ਸਾਂਝੀ ਕੀਤੀ ਗਈ ਹੈ। ਜਿੱਥੇ ਉਹ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਕਰਦੇ ਹੋਏ ਨਜ਼ਰ ਵੀ ਆ ਰਹੇ ਹਨ।